Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:42 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨਾਂ ਲਈ ਮੇਰੇ ਦਰਵਾਜ਼ੇ 24 ਘੰਟੇ ਖੁੱਲ੍ਹੇ ਨੇ : ਧਨਖੜ

ਕਿਸਾਨਾਂ ਲਈ ਮੇਰੇ ਦਰਵਾਜ਼ੇ 24 ਘੰਟੇ ਖੁੱਲ੍ਹੇ ਨੇ : ਧਨਖੜ

ਕਿਸਾਨਾਂ ਲਈ ਮੇਰੇ ਦਰਵਾਜ਼ੇ 24 ਘੰਟੇ ਖੁੱਲ੍ਹੇ ਨੇ : ਧਨਖੜ
ਨਵੀਂ ਦਿੱਲੀ : ਭਾਰਤ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਗੱਲਬਾਤ ਦਾ ਰਾਹ ਅਖ਼ਤਿਆਰ ਕਰ ਕੇ ਇਕ ਖੁੱਲ੍ਹੀ ਤੇ ਸਹਿਯੋਗੀ ਪਹੁੰਚ ਅਪਨਾਉਣ। ਉਨ੍ਹਾਂ ਮਸਲਿਆਂ ਦੇ ਛੇਤੀ ਹੱਲ ਲਈ ਇਕ ਰਚਨਾਤਮਕ ਗੱਲਬਾਤ ਕਰਨ ਦੀ ਅਪੀਲ ਵੀ ਕੀਤੀ । ਬੀਤੇ ਦਿਨੀਂ ਰਾਜਾ ਮਹੇਂਦਰ ਪ੍ਰਤਾਪ ਦੇ 138ਵੇਂ ਜਨਮ ਦਿਵਸ ਸਬੰਧੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਉਪ ਰਾਸ਼ਟਰਪਤੀ ਧਨਖੜ ਨੇ ਕਿਹਾ ਕਿ ਭਾਰਤ ਦੀ ਤਾਕਤ ਇਸ ਦੀਆਂ ਦਿਹਾਤੀ ਜੜ੍ਹਾਂ ਅਤੇ ਇਸ ਦੇ ਕਿਸਾਨਾਂ ਵਿੱਚ ਹੈ, ਜੋ ਕਿ ਦੇਸ਼ ਦੇ ਵਿਕਾਸ ਦਾ ਆਧਾਰ ਹਨ । ਧਨਖੜ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਮਸਲੇ ਟਕਰਾਅ ਦੀ ਥਾਂ ਰਚਨਾਤਮਕ ਗੱਲਬਾਤ ਰਾਹੀਂ ਹੱਲ ਕਰਵਾਉਣ ਦੀ ਅਪੀਲ ਕੀਤੀ । ਉਨ੍ਹਾਂ ਆਪਸੀ ਸਮਝ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਸੰਘਰਸ਼ਾਂ ਤੋਂ ਇਕ ਖੁਸ਼ਹਾਲ ਭਾਰਤ ਦੀਆਂ ਵੱਡੀਆਂ ਇੱਛਾਵਾਂ ਝਲਕਦੀਆਂ ਹਨ । ਉਨ੍ਹਾਂ ਕਿਹਾ ਕਿ ਸਾਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਅਸੀਂ ਆਪਣਿਆਂ ਨਾਲ ਨਹੀਂ ਲੜਦੇ ਹਾਂ ਬਲਕਿ ਆਪਣਿਆਂ ਨੂੰ ਗਲੇ ਲਾਇਆ ਜਾਂਦਾ ਹੈ। ਜੇਕਰ ਕਿਸਾਨਾਂ ਦੇ ਮਸਲੇ ਤੇਜ਼ੀ ਨਾਲ ਹੱਲ ਨਹੀਂ ਹੋਣਗੇ ਤਾਂ ਕੋਈ ਆਰਾਮ ਨਾਲ ਕਿਵੇਂ ਸੌਂ ਸਕਦਾ ਹੈ?’’ ਧਨਖੜ ਨੇ ਕਿਸਾਨਾਂ ਦੇ ਮਸਲੇ ਹੱਲ ਕਰਨ ਵਾਸਤੇ ਪਹਿਲਾਂ ਹੀ ਗੱਲਬਾਤ ਸ਼ੁਰੂ ਕਰਨ ਲਈ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦੀ ਸ਼ਲਾਘਾ ਕੀਤੀ ।

Advertisement
Advertisement
Advertisement
Advertisement
Scroll to Top