ਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ, ਵਾਹਿਗੁਰੂ ਦਾ ਜਾਪ ਕਰਦੇ ਹੋਏ ਵੀਲ੍ਹ ਚੇਅਰ `ਤੇ ਬੈਠ ਕੇ ਨਿਭਾਅ ਰਹੇ ਸੇਵਾ
ਦੁਆਰਾ: Punjab Bani ਪ੍ਰਕਾਸ਼ਿਤ :Tuesday, 03 December, 2024, 09:40 AM
ਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ, ਵਾਹਿਗੁਰੂ ਦਾ ਜਾਪ ਕਰਦੇ ਹੋਏ ਵੀਲ੍ਹ ਚੇਅਰ `ਤੇ ਬੈਠ ਕੇ ਨਿਭਾਅ ਰਹੇ ਸੇਵਾ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਰਕਾਰ ਦੌਰਾਨ ਹੋਈਆਂ ਗਲਤੀਆਂ ਲਈ ਮਿਲੀ ਸਜ਼ਾ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਪਹੁੰਚ ਗਏ ਹਨ । ਉਨ੍ਹਾਂ ਨੇ ਵੀਲ੍ਹ ਚੇਅਰ `ਤੇ ਬੈਠ ਕੇ ਸੇਵਾ ਨਿਭਾਉਣੀ ਸ਼ੁਰੂ ਕਰ ਦਿੱਤੀ ਹੈ । ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਉਹ ਆਗੂ ਜਿਨ੍ਹਾਂ ਨੂੰ ਸਿੰਘ ਸਾਹਿਬਾਨ ਵੱਲੋਂ ਸਜ਼ਾ ਸੁਣਾਈ ਗਈ ਹੈ, ਨੇ ਸੇਵਾ ਨਿਭਾਉਣੀ ਸ਼ੁਰੂ ਕਰ ਦਿੱਤੀ ਹੈ ।