Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 12:53 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਦਰਬਾਰ ਸਾਹਿਬ ਵਿਖੇ ਬਿਕਰਮ ਮਜੀਠੀਆ ਨੇ ਨਿਭਾਈ ਭਾਂਡੇ ਮਾਂਜਣ ਦੀ ਸੇਵਾ

ਸ੍ਰੀ ਦਰਬਾਰ ਸਾਹਿਬ ਵਿਖੇ ਬਿਕਰਮ ਮਜੀਠੀਆ ਨੇ ਨਿਭਾਈ ਭਾਂਡੇ ਮਾਂਜਣ ਦੀ ਸੇਵਾ

ਸ੍ਰੀ ਦਰਬਾਰ ਸਾਹਿਬ ਵਿਖੇ ਬਿਕਰਮ ਮਜੀਠੀਆ ਨੇ ਨਿਭਾਈ ਭਾਂਡੇ ਮਾਂਜਣ ਦੀ ਸੇਵਾ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਤੋਂ ਅਕਾਲੀ ਲੀਡਰਸ਼ਿਪ ਨੂੰ ਲਗਾਈ ਗਈ ਧਾਰਮਿਕ ਸਜ਼ਾ ਅਨੁਸਾਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਗਏ ਹਨ । ਇਸ ਦੌਰਾਨ ਬਿਕਰਮ ਮਜੀਠੀਆ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਹਾਲ ‘ਚ ਭਾਂਡੇ ਮਾਂਜਣ ਦੀ ਸੇਵਾ ਨਿਭਾਈ । ਦੱਸ ਦਈਏ ਕਿ ਸੁਖਬੀਰ ਬਾਦਲ ਵੀ ਗਲ ਵਿੱਚ ਤਖ਼ਤੀ ਪਾ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜੇ । ਆਪਣੀ ਸਜ਼ਾ ਦੇ ਹਿੱਸੇ ਵਜੋਂ ਸੁਖਬੀਰ ਹਰਿਮੰਦਰ ਸਾਹਿਬ ਵਿੱਚ ਸੇਵਾਦਾਰ ਵਜੋਂ ਸੇਵਾ ਨਿਭਾਉਣਗੇ । ਉਹ ਜੂਠੇ ਬਰਤਨਾਂ ਅਤੇ ਟਾਇਲਟਾਂ ਦੀ ਸਫਾਈ ਦੀ ਸੇਵਾ ਵੀ ਨਿਭਾਉਣਗੇ । ਇਹ ਸਜ਼ਾ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਅਤੇ ਸਿੱਖ ਨੌਜਵਾਨਾਂ ਦਾ ਕਤਲ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਉੱਚ ਅਹੁਦਿਆਂ ‘ਤੇ ਤਰੱਕੀਆਂ ਕਰਨ ਸਮੇਤ ਕਈ ਪੰਥਕ ਗਲਤੀਆਂ ਲਈ ਸੁਣਾਈ ਗਈ ਹੈ ।

Advertisement
Advertisement
Advertisement
Advertisement
Scroll to Top