Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:58 pm

+91 90915 01313 , +91 90916 01313

punjabbanni@gmail.com
punjabbani@yahoo.com

ਇਤਿਹਾਸਕ ਗੁਰੂਦੁਆਰਾ ਨਿੰਮ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਇਤਿਹਾਸਕ ਗੁਰੂਦੁਆਰਾ ਨਿੰਮ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਇਤਿਹਾਸਕ ਗੁਰੂਦੁਆਰਾ ਨਿੰਮ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ
ਘਨੌਰ : ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਗੁਰੂਦੁਆਰਾ ਨਿੰਮ ਸਾਹਿਬ ਵਿਖੇ ਹਰ ਮਹੀਨੇ ਦੀ ਤਰਾ ਇਸ ਵਾਰ ਵੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਅਸਥਾਨ ਤੇ ਸੰਗਤਾਂ ਦੂਰ ਦੂਰ ਤੋਂ ਆ ਕੇ ਨਤਮਸਤਕ ਹੁੰਦਿਆਂ ਹਨ ਅਤੇ ਸ਼ਰਦਾ ਭਾਵਨਾ ਨਾਲ ਸੇਵਾ ਕਰਦੀਆਂ ਹਨ । ਇਥੇ ਸੰਗਤਾਂ ਸਰਬੱਤ ਦੇ ਭਲੇ ਲਈ ਅਰਦਾਸ ਕਰਦੀਆਂ ਹਨ । ਇਸ ਵਾਰ ਲੰਗਰ ਦੀ ਸੇਵਾ ਸਮੂਹ ਪਿੰਡ ਆਕੜੀ ਵਾਸੀਆਂ ਵੱਲੋ  ਸ਼ਰਧਾ ਭਾਵਨਾ ਨਾਲ ਕੀਤੀ ਗਈ । ਇਸ ਮੌਕੇ ਸਮੂਹ ਪਿੰਡ ਆਕੜੀ ਵਾਸੀਆਂ ਨੇ  ਇਲਾਕੇ ਦੀਆਂ ਸਮੂਹ ਸੰਗਤਾਂ ਦਾ ਇਥੇ ਆਉਣ ਤੇ ਧੰਨਵਾਦ ਕੀਤਾ ਗਿਆ । ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਆਕੜੀ ਨੇ ਕਿਹਾ ਕਿ ਸਰਬੱਤ ਦੇ ਭਲੇ ਲਈ ਕੰਮ ਕਰਨਾ ਸਭ ਤੋਂ ਵੱਡੀ ਸੇਵਾ ਹੈ । ਉਨ੍ਹਾਂ ਕਿਹਾ ਕਿ ਗੁਰੂ ਬਿਨਾ ਗੱਤ ਨਹੀਂ ਹੈ ਇਸ ਲਈ ਸਾਨੂੰ ਪ੍ਰਭੂ ਸਿਮਰਨ ਲਈ ਵੀ ਟਾਇਮ ਕੱਢਣਾ ਚਾਹੀਦਾ ਹੈ ਕਿਉਂਕਿ ਹੋਰ ਜਿਨੇਂ ਵੀ ਰਾਹ ਸਭ ਝੂਠ ਦੇ ਹਨ ਸਿਰਫੋ ਸਿਰਫ ਇੱਕ ਪ੍ਰਭੂ ਮਾਰਗ ਸੱਚ ਦਾ ਰਾਹ ਹੈ, ਜਿਸ ਤੇ ਅੱਜ ਸਾਨੂੰ ਚੱਲਣ ਦੀ ਲੋੜ ਹੈ ।
ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਆਕੜੀ, ਨੰਬਰਦਾਰ ਬਲਜਿੰਦਰ ਸਿੰਘ, ਨੰਬਰਦਾਰ ਗੁਰਮੇਲ ਸਿੰਘ, ਨੰਬਰਦਾਰ ਜਗਮੋਹਣ ਸਿੰਘ, ਕੁਲਦੀਪ ਸਿੰਘ ਮਾਣਕ, ਰੇਸ਼ਮ ਸਿੰਘ, ਪਲਵਿੰਦਰ ਸਿੰਘ, ਸਤਨਾਮ ਸਿੰਘ ਸੱਤਾ, ਨਰਿੰਦਰ ਸਿੰਘ, ਚੰਦ ਸਿੰਘ, ਸੁਰਮੁੱਖ ਸਿੰਘ, ਜਗਵੀਰ ਸਿੰਘ, ਸੁੱਖਾ, ਜੋਤ, ਗੋਲਡੀ ਅਤੇ ਸ਼ਗਨ ਸਮੇਤ ਹੋਰ ਪਿੰਡ ਵਾਸੀਆਂ ਨੇ ਆਪਣੀ ਸੇਵਾ ਨਿਭਾਈ ।
ਫੋਟੋ

Advertisement
Advertisement
Advertisement
Advertisement
Scroll to Top