Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 12 Oct 2026 | 1:55 am

+91 90915 01313 , +91 90916 01313

punjabbanni@gmail.com
punjabbani@yahoo.com

ਨਾਭਾ-ਭਾਦਸੋਂ ਰੋਡ ਤੇ ਸੜਕ ਹਾਦਸੇ ਚ ਇੱਕ ਦੀ ਮੋਤ ਤੇ ਇੱਕ ਵਿਆਕਤੀ ਗੰਭੀਰ ਜਖਮੀ

ਨਾਭਾ-ਭਾਦਸੋਂ ਰੋਡ ਤੇ ਸੜਕ ਹਾਦਸੇ ਚ ਇੱਕ ਦੀ ਮੋਤ ਤੇ ਇੱਕ ਵਿਆਕਤੀ ਗੰਭੀਰ ਜਖਮੀ

ਨਾਭਾ-ਭਾਦਸੋਂ ਰੋਡ ਤੇ ਸੜਕ ਹਾਦਸੇ ਚ ਇੱਕ ਦੀ ਮੋਤ ਤੇ ਇੱਕ ਵਿਆਕਤੀ ਗੰਭੀਰ ਜਖਮੀ
ਨਾਭਾ, 03 ਦਸੰਬਰ () -ਨਾਭਾ-ਭਾਦਸੋਂ ਰੋਡ ਤੇ ਸਥਿਤ ਪਿੰਡ ਲੁਬਾਣਾ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਚ ਮੋਟਰਸਾਇਕਲ ਸਵਾਰ ਗੁਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸਹੌਲੀ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਫੱਟੜ ਹੋ ਗਿਆ । ਮ੍ਰਿਤਕ ਕੰਬਾਈਨ ਦਾ ਫੋਰਮੈਨ ਸੀ ਅਤੇ ਉਹ ਨਾਭੇ ਤੋਂ ਪਿੰਡ ਸਹੌਲੀ ਜਾ ਰਿਹਾ ਸੀ ਤਾਂ ਅਚਾਨਕ ਰਾਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਮ੍ਰਿਤਕ ਆਪਣੇ ਪਿੱਛੇ ਦੋ ਬੇਟੀਆਂ ਅਤੇ ਇੱਕ ਬੇਟਾ ਅਤੇ ਪਤਨੀ ਨੂੰ ਛੱਡ ਗਿਆ । ਪੁਲਿਸ ਵੱਲੋਂ ਸੀ. ਸੀ. ਟੀ. ਵੀ. ਦੇ ਅਧਾਰ ਤੇ ਆਰੋਪੀ ਕਾਰ ਚਾਲਕ ਨੂੰ ਲੱਭਣ ਦੇ ਵਿੱਚ ਜੁੱਟ ਗਈ ਹੈ । ਇਸ ਮੌਕੇ ਤੇ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਰਿਸ਼ਤੇਦਾਰ ਬਲਜੀਤ ਕੌਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨਾਭੇ ਤੋਂ ਸਹੋਲੀ ਜਾ ਰਿਹਾ ਸੀ ਤਾਂ ਰਸਤੇ ਵਿੱਚ ਕਿਸੇ ਕਾਰ ਚਾਲਕ ਵੱਲੋਂ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਨਾਲ ਦਾ ਵਿਅਕਤੀ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ । ਉਹਨਾਂ ਦੱਸਿਆ ਕਿ ਇਸ ਦੇ ਦੋ ਬੇਟੀਆਂ ਅਤੇ ਇੱਕ ਬੇਟਾ ਹੈ ਪਰਿਵਾਰ ਇਸ ਤੇ ਹੀ ਨਿਰਭਰ ਸੀ ਅਸੀਂ ਤਾਂ ਮੰਗ ਕਰਦੇ ਹਾਂ ਕਿ ਦੋਸ਼ੀ ਕਾਰ ਚਾਲਕ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਸਾਨੂੰ ਇਨਸਾਫ ਮਿਲੇ । ਇਸ ਮੌਕੇ ਰੋਹਟੀ ਪੁੱਲ ਚੌਂਕੀ ਇੰਚਾਰਜ ਪਵਿੱਤਰ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਦੋ ਵਿਅਕਤੀ ਸਨ ਜੋ ਨਾਭੇ ਤੋਂ ਆਪਣੇ ਪਿੰਡ ਸਹੋਲੀ ਜਾ ਰਹੇ ਸਨ ਅਤੇ ਪਿੱਛੋਂ ਕਿਸੇ ਅਣਪਛਾਤੇ ਕਾਰ ਚਾਲਕ ਵੱਲੋਂ ਟੱਕਰ ਮਾਰ ਦਿੱਤੀ, ਜਿਸ ਵਿੱਚ ਗੁਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਫੱਟੜ ਹੋ ਗਿਆ ਅਸੀਂ ਸੀਸੀਟੀਵੀ ਖੰਗਾਲ ਰਹੇ ਹਾਂ ਅਤੇ ਉਸਦੇ ਅਧਾਰ ਤੇ ਅਸੀਂ ਬਣਦੀ ਕਾਨੂੰਨੀ ਕਾਰਵਾਈ ਕਰ ਰਹੇ ਹਾਂ ।

Advertisement
Advertisement
Advertisement
Advertisement
Scroll to Top