Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:10 am

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਦਿੱਤਾ ਸੁਖਬੀਰ ’ਤੇ ਹਮਲੇ ਨੂੰ ਡੂੰਘੀ ਸਾਜ਼ਿਸ਼ ਕਰਾਰ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਦਿੱਤਾ ਸੁਖਬੀਰ ’ਤੇ ਹਮਲੇ ਨੂੰ ਡੂੰਘੀ ਸਾਜ਼ਿਸ਼ ਕਰਾਰ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਦਿੱਤਾ ਸੁਖਬੀਰ ’ਤੇ ਹਮਲੇ ਨੂੰ ਡੂੰਘੀ ਸਾਜ਼ਿਸ਼ ਕਰਾਰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਕਟਹਿਰੇ ’ਚ ਖੜ੍ਹੇ ਕਰਦਿਆਂ ਉਸ ਦੀ ਜਾਂਚ ਨੂੰ ਪੂਰਨ ਤੌਰ ’ਤੇ ਰੱਦ ਕਰ ਦਿੱਤਾ ਹੈ। ਕੋਰ ਕਮੇਟੀ ’ਚ ਫ਼ੈਸਲਾ ਲਿਆ ਗਿਆ ਕਿ ਅਕਾਲੀ ਦਲ ਦਾ ਵਫ਼ਦ ਇੱਕ-ਦੋ ਦਿਨਾਂ ’ਚ ਰਾਜਪਾਲ ਨੂੰ ਮਿਲ ਕੇ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰੇਗਾ । ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ । ਮੀਟਿੰਗ ’ਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ । ਵਿਸ਼ੇਸ਼ ਸੱਦੇ ’ਤੇ ਮੀਟਿੰਗ ’ਚ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ, ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਰੋਜ਼ੀ ਬਰਕੰਦੀ ਵੀ ਸ਼ਾਮਲ ਹੋਏ ।
ਮੀਟਿੰਗ ਮਗਰੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਆਗੂਆਂ ਬਿਕਰਮ ਸਿੰਘ ਮਜੀਠੀਆ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ’ਤੇ ਕਾਤਲਾਨਾ ਹਮਲੇ ਨੂੰ ਸਿੱਖ ਪਰੰਪਰਾਵਾਂ, ਖ਼ਾਲਸਾ ਵਿਰਾਸਤ ਅਤੇ ਪਵਿੱਤਰ ਕਦਰਾਂ-ਕੀਮਤਾਂ ’ਤੇ ਹਮਲਾ ਦੱਸਿਆ । ਉਨ੍ਹਾਂ ਦੋਸ਼ ਲਾਇਆ ਕਿ ਇਹ ਹਮਲਾ ‘ਆਪ’ ਸਰਕਾਰ ਦੇ ਸਪਾਂਸਰਡ ਪ੍ਰੋਗਰਾਮ ਦਾ ਹਿੱਸਾ ਸੀ ਤਾਂ ਜੋ ਅਕਾਲੀ ਲੀਡਰਸ਼ਿਪ ਨੂੰ ਖ਼ਤਮ ਕੀਤਾ ਜਾ ਸਕੇ। ਆਗੂਆਂ ਨੇ ਕਿਹਾ ਕਿ ਇਹ ਹਮਲਾ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲਾ ਹੈ ।
ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ੌਰੀ ਘਟਨਾ ਵਾਲੀ ਥਾਂ ’ਤੇ ਜਾ ਕੇ ਹਾਲਾਤ ਦਾ ਜਾਇਜ਼ਾ ਲੈਣਾ ਚਾਹੀਦਾ ਸੀ ਪਰ ਉਹ ਇਸ ਨੂੰ ਮਾਮੂਲੀ ਘਟਨਾ ਦਰਸਾਉਣ ਦੀ ਕੋਸ਼ਿਸ਼ ਕਰਦੇ ਰਹੇ । ਆਗੂਆਂ ਨੇ ਕਿਹਾ ਕਿ ਡੀਜੀਪੀ ਨੇ ਹਮਲੇ ਮਗਰੋਂ ਸੁਖਬੀਰ ਬਾਦਲ ਨੂੰ ਫੋਨ ਤੱਕ ਨਹੀਂ ਕੀਤਾ ਅਤੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਉਨ੍ਹਾਂ ਨੂੰ ਮਿਲਣ ਦੀ ਕੋਸ਼ਿਸ਼ ਤੱਕ ਨਹੀਂ ਕੀਤੀ । ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜਿਹੜੇ ਲੋਕ ਅਸ਼ਾਂਤੀ ਨੂੰ ਹਮਾਇਤ ਦੇ ਰਹੇ ਹਨ, ਉਹ ਅੱਗ ਨਾਲ ਖੇਡ ਰਹੇ ਹਨ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਖ਼ਤਮ ਕੀਤੇ ਜਾਣ ਦੀ ਡੂੰਘੀ ਸਾਜ਼ਿਸ਼ ਹੈ । ਉਨ੍ਹਾਂ ਕਿਹਾ ਕਿ ਇਹ ਹਮਲਾ ਪੰਜਾਬ ਨੂੰ ਮੁੜ ਅਸ਼ਾਂਤੀ ਦੇ ਰਾਹ ’ਤੇ ਪਾਉਣ ਦੀ ਕੋਸ਼ਿਸ਼ ਸੀ। ਮਜੀਠੀਆ ਨੇ ਸੇਵਾ ਨਿਭਾ ਰਹੇ ਅਕਾਲੀ ਆਗੂਆਂ ’ਤੇ ਵੀ ਹਮਲੇ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ । ਉਨ੍ਹਾਂ ਐੱਸ. ਪੀ. ਹਰਪਾਲ ਸਿੰਘ ਰੰਧਾਵਾ ’ਤੇ ਹਮਲਾਵਰ ਨਰੈਣ ਸਿੰਘ ਚੌੜਾ ਨਾਲ ਸਾਂਝ ਹੋਣ ਦੇ ਦੋਸ਼ ਲਾਏ । ਉਨ੍ਹਾਂ ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਮੋਗਾ ਵਿਚ ਦਲ ਖ਼ਾਲਸਾ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ’ਤੇ ਵੀ ਸੁਆਲ ਖੜ੍ਹੇ ਕੀਤੇ ।

Advertisement
Advertisement
Advertisement
Advertisement
Scroll to Top