Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 2:26 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ’ਤੇ ਸੀ. ਬੀ. ਆਈ. ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ’ਤੇ ਸੀ. ਬੀ. ਆਈ. ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ’ਤੇ ਸੀ. ਬੀ. ਆਈ. ਤੋਂ ਮੰਗਿਆ ਜਵਾਬ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਸਜ਼ਾ ਮੁਅੱਤਲ ਕਰਨ ਦੀ ਮੰਗ ਕਰਨ ਵਾਲੀ ਬਲਵਾਨ ਖੋਖਰ ਦੀ ਪਟੀਸ਼ਨ ’ਤੇ ਸੀਬੀਆਈ ਕੋਲੋਂ ਜਵਾਬ ਮੰਗਿਆ ਹੈ। ਜਸਟਿਸ ਜੇਕੇ ਮਹੇਸ਼ਵਰੀ ਅਤੇ ਜਸਟਿਸ ਰਾਜੇਸ਼ ਬਿੰਦਲ ਦੇ ਬੈਂਚ ਨੇ ਸੀਬੀਆਈ ਨੂੰ ਸਜ਼ਾ ਮੁਅੱਤਲ ਕਰਨ ਦੀ ਮੰਗ ਵਾਲੀ ਖੋਖਰ ਦੀ ਪਟੀਸ਼ਨ ’ਤੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਬਲਵਾਨ ਸਿੰਘ ਖੋਖਰ ਵੱਲੋਂ ਇਸ ਸਬੰਧੀ ਪਟੀਸ਼ਨ ਐਡਵੋਕੇਟ ਰਾਕੇਸ਼ ਦਹੀਆ ਰਾਹੀਂ ਦਾਇਰ ਕੀਤੀ ਗਈ ਹੈ । ਉਸ ਨੇ ਸਿਖ਼ਰਲੀ ਅਦਾਲਤ ਨੂੰ ਜਾਣੂ ਕਰਵਾਇਆ ਕਿ ਪੈਰੋਲ ਲਈ ਉਸ ਦੀ ਅਰਜ਼ੀ ’ਤੇ ਫੌਰੀ ਵਿਚਾਰ ਕਰਨ ਲਈ ਸਿਖ਼ਰਲੀ ਅਦਾਲਤ ਦੇ ਖ਼ਾਸ ਨਿਰਦੇਸ਼ਾਂ ਦੇ ਬਾਵਜੂਦ ਜੇਲ੍ਹ ਅਧਿਕਾਰੀਆਂ ਨੇ 26 ਸਤੰਬਰ 2024 ਨੂੰ ਹੀ ਅਰਜ਼ੀ ਰੱਦ ਕਰ ਦਿੱਤੀ ਸੀ ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਪਟੀਸ਼ਨਰ ਦੇ ਵਕੀਲ ਨੇ ਕਿਹਾ ਕਿ ਜੇਲ੍ਹ ਅਧਿਕਾਰੀਆਂ ਵੱਲੋਂ ਅਰਜ਼ੀ ਰੱਦ ਕਰਨ ਬਾਰੇ ਦਿੱਤੀਆਂ ਗਈਆਂ ਦਲੀਲਾਂ ਕਿ ਪਟੀਸ਼ਨਰ ਨੂੰ ਜ਼ਮਾਨਤ ਦੇਣ ਦਾ ਉਲਟਾ ਪ੍ਰਭਾਵ ਪਵੇਗਾ ਅਤੇ ਇਸ ਨਾਲ ਸ਼ਾਂਤੀ ਭੰਗ ਹੋ ਸਕਦੀ ਹੈ, ਨਿਰਆਧਾਰ ਹਨ । ਦੱਸਣਾ ਬਣਦਾ ਹੈ ਕਿ ਖੋਖਰ ਨੇ ਹਾਈ ਕੋਰਟ ਦੇ 17 ਦਸੰਬਰ 2018 ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਖੋਖਰ, ਸੱਜਣ ਕੁਮਾਰ ਤੇ ਹੋਰਨਾਂ ਨੂੰ ਇਸ ਕੇਸ ਵਿੱਚ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਹ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ ਅਤੇ ਇਸ ਵੇਲੇ ਕੇਂਦਰੀ ਜੇਲ੍ਹ ਤਿਹਾੜ, ਦਿੱਲੀ ਵਿੱਚ ਨਜ਼ਰਬੰਦ ਹਨ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਉਸ ਨੂੰ ਦੋਸ਼ੀ ਠਹਿਰਾਇਆ ਸੀ । ਖੋਖਰ ਨੇ ਆਪਣੀ ਅਰਜ਼ੀ ਵਿੱਚ ਦਾਅਵਾ ਕੀਤਾ ਕਿ ਉਹ 66 ਸਾਲ ਦੀ ਉਮਰ ਦਾ ਸੀਨੀਅਰ ਸਿਟੀਜ਼ਨ ਹੈ ਤੇ ਉਸ ਦੇ ਹੇਠਲੇ ਅੰਗ 54 ਫੀਸਦੀ ਕੰਮ ਨਹੀਂ ਕਰਦੇ ।

Advertisement
Advertisement
Advertisement
Advertisement
Scroll to Top