Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 10:47 am

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਦੇ ਬਿਜਲੀ ਪ੍ਰਬੰਧਨ ਨੂੰ ਨਿੱਜੀ ਕੰਪਨੀ ਨੂੰ ਸੌਂਪਣ ਦਾ ਪੰਜਾਬ ਦੇ ਬਿਜਲੀ ਕਾਮੇ ਵੀ ਕਰਨ ਲੱਗੇ ਵਿਰੋਧ

ਚੰਡੀਗੜ੍ਹ ਦੇ ਬਿਜਲੀ ਪ੍ਰਬੰਧਨ ਨੂੰ ਨਿੱਜੀ ਕੰਪਨੀ ਨੂੰ ਸੌਂਪਣ ਦਾ ਪੰਜਾਬ ਦੇ ਬਿਜਲੀ ਕਾਮੇ ਵੀ ਕਰਨ ਲੱਗੇ ਵਿਰੋਧ

ਚੰਡੀਗੜ੍ਹ ਦੇ ਬਿਜਲੀ ਪ੍ਰਬੰਧਨ ਨੂੰ ਨਿੱਜੀ ਕੰਪਨੀ ਨੂੰ ਸੌਂਪਣ ਦਾ ਪੰਜਾਬ ਦੇ ਬਿਜਲੀ ਕਾਮੇ ਵੀ ਕਰਨ ਲੱਗੇ ਵਿਰੋਧ
ਲੁਧਿਆਣਾ : ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼ ਵੱਲੋਂ ਵਰਚੂਅਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਹਜ਼ਾਰਾਂ ਕਰੋੜ ਦੇ ਮੁਨਾਫੇ ਵਾਲੇ ਚੰਡੀਗੜ੍ਹ ਬਿਜਲੀ ਬੋਰਡ ਨੂੰ ਕੇਂਦਰ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਧੱਕੇਸ਼ਾਹੀ ਨਾਲ ਨਿੱਜੀ ਕੰਪਨੀ ਦੇ ਹਵਾਲੇ ਕਰਨ ਦੀ ਨਿਖੇਧੀ ਕਰਦਿਆਂ ਬਿਜਲੀ ਕਾਮਿਆਂ ਨੂੰ 9 ਦਸੰਬਰ ਨੂੰ ਪੰਜਾਬ ਭਰ `ਚ ਗੇਟ ਰੈਲੀਆਂ ਕਰਕੇ ਵਿਰੋਧ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਦਿੱਤਾ । ਇਹ ਜਾਣਕਾਰੀ ਪੀ ਐੱਸ ਈ ਬੀ ਇੰਪਲਾਈਜ਼ ਫੈਡਰੇਸ਼ਨ ਦੇ ਡਵੀਜਨ ਪ੍ਰਧਾਨ ਤੇ ਮੀਡੀਆ ਪ੍ਰਭਾਰੀ ਗੁਰਪ੍ਰੀਤ ਸਿੰਘ ਮਹਿਦੂਦਾਂ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਜੁਆਇੰਟ ਫੋਰਮ ਦੇ ਕਨਵੀਨਰ ਰਤਨ ਸਿੰਘ ਮਜਾਰੀ ਅਤੇ ਏਕਤਾ ਮੰਚ ਦੇ ਕਨਵੀਨਰ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ `ਚ ਕੇਂਦਰ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਖੇਤਰ ਦੀਆਂ ਬਿਜਲੀ ਕੰਪਨੀਆਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕੀਤਾ ਗਿਆ ਹੈ। ਮੀਟਿੰਗ `ਚ ਯੂ ਪੀ ਦੀ ਬੀਜੇਪੀ ਸਰਕਾਰ ਦੁਆਰਾ ਵਾਰਾਣਸੀ ਅਤੇ ਆਗਰਾ ਦੀਆਂ ਸਰਕਾਰੀ ਬਿਜਲੀ ਕੰਪਨੀਆਂ ਨੂੰ ਘਾਟੇ ਦਾ ਅਦਾਰਾ ਦੱਸ ਕੇ ਨਿੱਜੀ ਖੇਤਰ ਦੇ ਹੱਥਾਂ ਵਿੱਚ ਸੌਂਪ ਰਹੀ ਹੈ ਉਸੇ ਤਰਜ `ਤੇ ਹਜ਼ਾਰਾਂ ਕਰੋੜ ਦੇ ਮੁਨਾਫੇ ਵਾਲੇ ਚੰਡੀਗੜ੍ਹ ਦੇ ਬਿਜਲੀ ਬੋਰਡ ਨੂੰ ਵੀ ਨਿੱਜੀ ਕੰਪਨੀ ਨੂੰ ਸੌਂਪਣ ਦੀ ਤਿਆਰੀ ਕਰ ਰਹੀ ਹੈ ।
ਮੀਟਿੰਗ `ਚ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਪੰਜਾਬ ਦੇ ਬਿਜਲੀ ਕਰਮਚਾਰੀਆਂ ਨੂੰ ਧੱਕੇ ਨਾਲ ਚੰਡੀਗੜ ਵਿਖੇ ਡਿਊਟੀ ਕਰਨ ਲਈ ਮਜ਼ਬੂਰ ਕੀਤਾ ਤਾਂ ਜਥੇਬੰਦੀਆਂ ਵੱਲੋਂ ਜੋਰਦਾਰ ਸੰਘਰਸ਼ਾਂ ਰਾਹੀਂ ਇਸਦਾ ਵਿਰੋਧ ਕੀਤਾ ਜਾਵੇਗਾ, ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੀ ਹੋਵੇਗੀ । ਮਹਿਦੂਦਾਂ ਨੇ ਦੱਸਿਆ ਕਿ ਮੁਲਾਜ਼ਮ ਆਗੂਆਂ ਨੇ ਸਾਨੂੰ ਯੂ ਪੀ ਅਤੇ ਚੰਡੀਗੜ੍ਹ ਦੇ ਬਿਜਲੀ ਕਾਮਿਆਂ ਦੇ ਸੰਘਰਸ਼ ਦੇ ਸਮਰਥਨ `ਚ 9 ਦਸੰਬਰ ਨੂੰ ਸਮੁੱਚੇ ਪੰਜਾਬ ਅੰਦਰ ਮੰਡਲ/ ਉਪ ਮੰਡਲ ਪੱਧਰ `ਤੇ ਗੇਟ ਰੈਲੀਆਂ ਕਰਨ ਦਾ ਪ੍ਰੋਗਰਾਮ ਦਿੱਤਾ ਗਿਆ ਹੈ, ਜਿਸ ਉੱਤੇ ਅਮਲੀ ਜਾਮਾ ਪਹਿਨਾਇਆ ਜਾਵੇਗਾ । ਉਨ੍ਹਾਂ ਅਪਣੀ ਸੁੰਦਰ ਨਗਰ ਡਵੀਜਨ ਤੋਂ ਇਲਾਵਾ ਪੰਜਾਬ ਭਰ ਦੇ ਬਿਜਲੀ ਕਾਮਿਆਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਮੀਡੀਆਂ ਅਤੇ ਸ਼ੋਸ਼ਲ ਮੀਡੀਆ ਦੇ ਜਰੀਏ ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਦੱਬ ਕੇ ਪ੍ਰਚਾਰ ਕਰਨ ਅਤੇ 9 ਦਸੰਬਰ ਦੇ ਦਿੱਤੇ ਗੇਟ ਰੈਲੀਆਂ ਦੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ । ਇਸਤੋਂ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਦੇ ਬਿਜਲੀ ਕਰਮਚਾਰੀਆਂ ਨੂੰ ਧੱਕੇ ਨਾਲ ਚੰਡੀਗੜ ਵਿਖੇ ਡਿਊਟੀ ਕਰਨ ਲਈ ਮਜ਼ਬੂਰ ਕੀਤਾ ਗਿਆ ਤਾਂ ਜਥੇਬੰਦੀਆਂ ਵੱਲੋਂ ਇਸ ਦਾ ਜੋਰਦਾਰ ਸੰਘਰਸ਼ਾਂ ਰਾਹੀਂ ਵਿਰੋਧ ਕੀਤਾ ਜਾਵੇਗਾ, ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੀ ਹੋਵੇਗੀ ।

Advertisement
Advertisement
Advertisement
Advertisement
Scroll to Top