Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 10:47 am

+91 90915 01313 , +91 90916 01313

punjabbanni@gmail.com
punjabbani@yahoo.com

ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਡੀ. ਜੀ. ਪੀ. ਤੋਂ ਲੈ ਕੇ ਐਸ. ਐਸ. ਪੀ. ਤੱਕ ਆਉਣ ਵਾਲੇ ਇਹ ਹੁਕਮ ਸਹੀ ਹਨ, ਜੇਕਰ ਹਾਂ ਤਾਂ ਇਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ

ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਡੀ. ਜੀ. ਪੀ. ਤੋਂ ਲੈ ਕੇ ਐਸ. ਐਸ. ਪੀ. ਤੱਕ ਆਉਣ ਵਾਲੇ ਇਹ ਹੁਕਮ ਸਹੀ ਹਨ, ਜੇਕਰ ਹਾਂ ਤਾਂ ਇਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ

ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਡੀ. ਜੀ. ਪੀ. ਤੋਂ ਲੈ ਕੇ ਐਸ. ਐਸ. ਪੀ. ਤੱਕ ਆਉਣ ਵਾਲੇ ਇਹ ਹੁਕਮ ਸਹੀ ਹਨ, ਜੇਕਰ ਹਾਂ ਤਾਂ ਇਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ
ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਹਰ ਪੁਲਸ ਅਧਿਕਾਰੀ ਨੂੰ ਮਹੀਨੇ `ਚ ਘੱਟੋ-ਘੱਟ ਇੱਕ ਐਨ. ਡੀ. ਪੀ. ਐਸ. ਕੇਸ ਦਰਜ ਕਰਨ ਦੇ ਹੁਕਮਾਂ ’ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਹੁਕਮਾਂ ਅਨੁਸਾਰ ਐਫ. ਆਈ. ਆਰ. ਦਰਜ ਨਾ ਕਰਨ ਵਾਲੇ ਪੁਲਸ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਜਾਂਚ ਦੀ ਵੀ ਤਜਵੀਜ਼ ਹੈ । ਪਟਿਆਲਾ ਵਿੱਚ ਐਨ. ਡੀ. ਪੀ. ਐਸ. ਐਕਟ ਤਹਿਤ ਦਰਜ ਐਫ. ਆਈ. ਆਰ. ਵਿੱਚ ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ਹਾਈ ਕੋਰਟ ਵਿੱਚ ਸੁਣਵਾਈ ਲਈ ਆਈ ਸੀ । ਅਦਾਲਤ ਨੂੰ ਦੱਸਿਆ ਗਿਆ ਕਿ ਐਸਐਸਪੀ ਦਫ਼ਤਰ ਦਾ ਹੁਕਮ ਹੈ ਕਿ ਪੁਲਸ ਅਧਿਕਾਰੀਆਂ ਲਈ ਮਹੀਨੇ ਵਿਚ ਇੱਕ ਐਨ. ਡੀ. ਪੀ. ਐਸ. ਐਫ. ਆਈ. ਆਰ. ਦਰਜ ਕਰਨੀ ਲਾਜ਼ਮੀ ਹੈ । ਅਜਿਹਾ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਵਿਭਾਗੀ ਜਾਂਚ ਦਾ ਹੁਕਮ ਹੈ । ਇਸ ਦਬਾਅ ਹੇਠ ਪੁਲਿਸ ਅਧਿਕਾਰੀ ਝੂਠੇ ਐਨ. ਡੀ. ਪੀ. ਐਸ. ਕੇਸ ਦਰਜ ਕਰ ਕੇ ਲੋਕਾਂ ਨੂੰ ਫਸਾ ਰਹੇ ਹਨ । ਨਸ਼ੇ ਤੋਂ ਛੁਟਕਾਰਾ ਪਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਲੋਕਲ ਰੈਂਕ ਅਤੇ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ । ਪਟੀਸ਼ਨਰ ਨੇ ਅਦਾਲਤ ਨੂੰ ਦੱਸਿਆ ਕਿ ਇਹ ਹੁਕਮ ਡੀ. ਜੀ. ਪੀ. ਦਫ਼ਤਰ ਵਿੱਚੋਂ ਲੰਘ ਕੇ ਆਈ. ਜੀ. ਤੱਕ ਪਹੁੰਚਦੇ ਹਨ ਅਤੇ ਉੱਥੋਂ ਜ਼ਿਲ੍ਹਿਆਂ ਦੇ ਐਸਐਸਪੀ ਤੱਕ ਪਹੁੰਚਦੇ ਹਨ । ਹਾਈ ਕੋਰਟ ਨੂੰ ਫਰੀਦਕੋਟ ਦੇ ਐਸ. ਐਸ. ਪੀ. ਵੱਲੋਂ 2023 ਵਿੱਚ ਜਾਰੀ ਕੀਤਾ ਗਿਆ ਪੱਤਰ ਦਿਖਾਇਆ ਗਿਆ । ਹਾਈ ਕੋਰਟ ਨੇ ਹੈਰਾਨੀ ਪ੍ਰਗਟਾਈ ਕਿ ਅਜਿਹਾ ਹੁਕਮ ਕਿਵੇਂ ਜਾਰੀ ਹੋ ਸਕਦਾ ਹੈ। ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਡੀ. ਜੀ. ਪੀ. ਤੋਂ ਲੈ ਕੇ ਐਸ. ਐਸ. ਪੀ. ਤੱਕ ਆਉਣ ਵਾਲੇ ਇਹ ਹੁਕਮ ਸਹੀ ਹਨ, ਜੇਕਰ ਹਾਂ ਤਾਂ ਇਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ । ਨਾਲ ਹੀ ਫਰੀਦਕੋਟ ਦੇ ਤਤਕਾਲੀ ਐਸ. ਐਸ. ਪੀ. ਨੂੰ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਹਨ ।

Advertisement
Advertisement
Advertisement
Advertisement
Scroll to Top