Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:57 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਨੇ ਕੀਤਾ ਕਮਿਸ਼ਨਰੇਟ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਰੋਕੂ ਵਿੰਗ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਵਿਜੀਲੈਂਸ ਨੇ ਕੀਤਾ ਕਮਿਸ਼ਨਰੇਟ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਰੋਕੂ ਵਿੰਗ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਵਿਜੀਲੈਂਸ ਨੇ ਕੀਤਾ ਕਮਿਸ਼ਨਰੇਟ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਰੋਕੂ ਵਿੰਗ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਮਿਸ਼ਨਰੇਟ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਰੋਕੂ ਵਿੰਗ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਅਰਜਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਮੁਹੱਲਾ ਇਸਲਾਮਾਬਾਦ ਦੇ ਵਸਨੀਕ ਰੋਹਿਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਵਿਦੇਸ਼ ਭੇਜਣ ਸਬੰਧੀ ਮਾਮਲੇ ਵਿੱਚ ਸ਼ਿਕਾਇਤਕਰਤਾ ਦੇ ਪੱਖ ਵਿੱਚ ਰਿਪੋਰਟ ਦੇਣ ਅਤੇ ਇਮੀਗ੍ਰੇਸ਼ਨ ਏਜੰਟ ’ਤੇ ਐਫ. ਆਈ. ਆਰ. ਦਰਜ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ ।

Advertisement
Advertisement
Advertisement
Advertisement
Scroll to Top