Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 9:02 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੀਆਂ ਭਲਾਈ ਸਕੀਮਾਂ ਦਾ ਜਾਇਜ਼ਾ

ਦੁਆਰਾ: News ਪ੍ਰਕਾਸ਼ਿਤ :Tuesday, 27 June, 2023, 05:42 PM

ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਮੁਹੱਈਆ ਕਰਵਾਈਆਂ ਜਾਣ : ਸਾਕਸ਼ੀ ਸਾਹਨੀ
ਪਟਿਆਲਾ, 27 ਜੂਨ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ ਵੱਖ ਵਿਭਾਗਾਂ ਅਧੀਨ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਮੁਹੱਈਆ ਕਰਵਾਈਆਂ ਜਾਣ।
ਮੀਟਿੰਗ ਦੌਰਾਨ ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ 42 ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ 425 ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਭਾਵੇਂ ਸੇਵਾ ਕੇਂਦਰਾਂ ਵਿੱਚ ਲੰਬਿਤ ਕੇਸਾਂ ਦੀ ਦਰ 0.18 ਫ਼ੀਸਦੀ ਹੈ ਪਰ ਇਸ ਨੂੰ ਸਿਫ਼ਰ ‘ਤੇ ਲਿਆਂਦਾ ਜਾਵੇ। ਉਨ੍ਹਾਂ ਰਿਜਨਲ ਟਰਾਂਸਪੋਰਟ ਅਫ਼ਸਰ ਨੂੰ ਡਰਾਈਵਿੰਗ ਲਾਇਸੈਂਸ ਅਤੇ ਵਾਹਨਾਂ ਦੀ ਆਰ.ਸੀ. ਦੇ ਕੰਮ ਨੂੰ ਸਮਾਂਬੱਧ ਕਰਨ ਦੇ ਨਿਰਦੇਸ਼ ਦਿੱਤੇ।
ਸਿਹਤ ਵਿਭਾਗ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਜਿਹੜੇ ਨਵੇਂ ਆਮ ਆਦਮੀ ਕਲੀਨਿਕ ਦਾ ਕੰਮ ਚੱਲ ਰਿਹਾ ਹੈ, ਉਨ੍ਹਾਂ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਕੇ ਉਥੇ ਸਿਹਤ ਸੇਵਾਵਾਂ ਸ਼ੁਰੂ ਕੀਤੀ ਜਾਣ। ਉਨ੍ਹਾਂ ਮਾਲ ਵਿਭਾਗ ਨੂੰ ਲੰਬਿਤ ਪਏ ਇੰਤਕਾਲ ਤੇ ਸਟੈਪ ਡਿਊਟੀ ਨੂੰ ਕਲੀਅਰ ਕਰਨ ਦੇ ਨਿਰਦੇਸ਼ ਦਿੱਤੇ।
ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਓ.ਡੀ. ਪਲੱਸ ਪਲੱਸ ਪਿੰਡਾਂ ਦਾ ਜਾਇਜ਼ਾ ਲੈਂਦਿਆਂ ਕੰਮ ਨੂੰ 30 ਜੂਨ ਤੱਕ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਮਗਨਰੇਗਾ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਿਸ ‘ਤੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਮਗਨਰੇਗਾ ਦਾ ਕੰਮ 100 ਫ਼ੀਸਦੀ ਤੋਂ ਵਧੇਰੇ ਹੋ ਚੁੱਕਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਮਿਲ ਰਹੀ ਬੁਢਾਪਾ ਪੈਨਸ਼ਨ ਦੀ ਸਮੀਖਿਆ ਕਰਦਿਆਂ ਕਿਹਾ ਕਿ ਵਿਭਾਗ ਨਿਰੰਤਰ ਤੌਰ ‘ਤੇ ਵੈਰੀਫਿਕੇਸ਼ਨ ਦਾ ਕੰਮ ਕਰੇ ਤਾਂ ਜੋ ਸਮੇਂ ਸਮੇਂ ‘ਤੇ ਨਵੇਂ ਕਾਰਡ ਬਣਾਉਣ ਅਤੇ ਮਿਰਤਕ ਵਿਅਕਤੀਆਂ ਦੇ ਕਾਰਡ ਕੱਟਣ ਦਾ ਕੰਮ ਹੁੰਦਾ ਰਹੇ। ਇਸ ਮੌਕੇ ਡੀ.ਐਸ.ਐਸ.ਓ. ਵਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ 2,28,414 ਵਿਅਕਤੀਆਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲ ਰਿਹਾ ਹੈ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ, ਐਸ.ਪੀ. ਹਰਵੰਤ ਕੌਰ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਜੀਵਨ ਜੋਤ ਕੌਰ, ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਕਾਰੀ ਮੌਜੂਦ ਸਨ।



Scroll to Top