Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:17 am

+91 90915 01313 , +91 90916 01313

punjabbanni@gmail.com
punjabbani@yahoo.com

ਵਰਲਡ ਪੰਜਾਬੀ ਸੈਂਟਰ ਵਿਖੇ ਧਰਮ ਸਿੰਘ ਗੋਰਾਇਆ ਰਚਿਤ ਪੁਸਤਕ 'ਰਾਵੀ ਦਾ ਰਾਠ' ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਗਮ

ਵਰਲਡ ਪੰਜਾਬੀ ਸੈਂਟਰ ਵਿਖੇ ਧਰਮ ਸਿੰਘ ਗੋਰਾਇਆ ਰਚਿਤ ਪੁਸਤਕ 'ਰਾਵੀ ਦਾ ਰਾਠ' ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਗਮ

ਵਰਲਡ ਪੰਜਾਬੀ ਸੈਂਟਰ ਵਿਖੇ ਧਰਮ ਸਿੰਘ ਗੋਰਾਇਆ ਰਚਿਤ ਪੁਸਤਕ ‘ਰਾਵੀ ਦਾ ਰਾਠ’ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਗਮ
ਪਟਿਆਲਾ, 6 ਦਸੰਬਰ : ਵਰਲਡ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ ਵਿਖੇ ਧਰਮ ਸਿੰਘ ਗੋਰਾਇਆ ਰਚਿਤ ਪੁਸਤਕ ‘ਰਾਵੀ ਦਾ ਰਾਠ’ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਗਮ ਕਰਵਾਇਆ ਗਿਆ । ਸਮਾਗਮ ਦੀ ਸ਼ੁਰੂਆਤ ਵਿੱਚ ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਪ੍ਰੋ. ਭੀਮ ਇੰਦਰ ਸਿੰਘ ਵੱਲੋਂ ਇੱਥੇ ਹਾਜ਼ਰ ਸਾਹਿਤ ਪ੍ਰੇਮੀਆਂ, ਵਿਦਿਆਰਥੀਆਂ ਅਤੇ ਖੋਜਾਰਥੀਆਂ ਦਾ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਵਾਗਤ ਕੀਤਾ ਗਿਆ । ਉਹਨਾਂ ਨੇ ਧਰਮ ਸਿੰਘ ਗੋਰਾਇਆ ਦੀ ਪੁਸਤਕ ‘ਰਾਵੀ ਦਾ ਰਾਠ’ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਪੁਸਤਕਾਂ ਆਉਣ ਵਾਲੀਆਂ ਨਸਲਾਂ ਲਈ ਜਿੱਥੇ ਵਿਰਾਸਤ ਬਣਦੀਆਂ ਨੇ ਉੱਥੇ ਖੋਜੀਆਂ ਲਈ ਇਤਿਹਾਸਕ ਦਸਤਾਵੇਜ ਦੇ ਰੂਪ ਵਿੱਚ ਵੀ ਅਹਿਮੀਅਤ ਰੱਖਦੀਆਂ ਹਨ ।
ਡਾ. ਸੁਰਜੀਤ ਸਿੰਘ ਭੱਟੀ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਧਰਮ ਸਿੰਘ ਗੋਰਾਇਆ ਦੀ ਲੇਖਣੀ ਨੂੰ ਸਰਾਹੁੰਦਿਆਂ ਕਿਹਾ ਕਿ ਇਹ ਪੁਸਤਕ ਬਹੁਤ ਵੱਖਰੀ ਤਰ੍ਹਾਂ ਦੀ ਪੁਸਤਕ ਹੈ ਜੋ ਇਤਿਹਾਸ ਵਿੱਚ ਛੁਪਾਏ ਜਾਂ ਗਲਤ ਢੰਗ ਨਾਲ ਪੇਸ਼ ਕੀਤੇ ਤੱਥਾਂ ਨੂੰ ਉਘਾੜਦੀ ਅਤੇ ਸੰਵਾਰਦੀ ਹੈ। ਇਸ ਤਰ੍ਹਾਂ ਦੀਆਂ ਪੁਸਤਕਾਂ ਦਾ ਲਿਖੇ ਜਾਣਾ ਇਤਿਹਾਸ ਬਾਰੇ ਨਵੀਂ ਸਮਝ ਦੇ ਵਿਕਸਿਤ ਹੋਣ ‘ਚ ਅਹਿਮ ਭੂਮਿਕਾ ਨਿਭਾਉਂਦਾ ਹੈ ।
ਪ੍ਰੋ. ਕਿਰਪਾਲ ਕਜ਼ਾਕ ਅਤੇ ਪ੍ਰੋ. ਮੁਹੰਮਦ ਇਦਰੀਸ ਵੱਲੋਂ ਪੁਸਤਕ ਬਾਰੇ ਗੱਲ ਕਰਦਿਆਂ ਇਸਦਾ ਇਤਿਹਾਸਕ ਅਤੇ ਸਮਕਾਲੀ ਪ੍ਰਸੰਗ ਵਿਚਾਰਿਆ ਗਿਆ । ਡਾ. ਸਵਰਾਜ ਸਿੰਘ ਨੇ ਇਸ ਪੁਸਤਕ ਦੇ ਹਵਾਲੇ ਨਾਲ ਗੱਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪੁਸਤਕਾਂ ਦਾ ਪੰਜਾਬੀ ਵਿੱਚ ਲਿਖੇ ਜਾਣਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਪੰਜਾਬੀ ਸਿਰਫ ਇਤਿਹਾਸ ਬਣਾਉਣਾ ਹੀ ਜਾਣਦੇ ਸਗੋਂ ਸੰਭਾਲਣਾ ਵੀ ਜਾਣਦੇ ਹਨ। ਇਸ ਤੋਂ ਬਾਅਦ ਪੁਸਤਕ ਦੇ ਲੇਖਕ ਧਰਮ ਸਿੰਘ ਗੋਰਾਇਆਂ ਨੇ ਆਪਣੀ ਇਸ ਆਪਣੀ ਲੇਖਣੀ ਯਾਤਰਾ, ਪੁਸਤਕ ਦੀ ਰਚਨ ਪ੍ਰਕ੍ਰਿਆ ਬਾਰੇ ਅਹਿਮ ਗੱਲਾਂ ਕੀਤੀਆਂ ਅਤੇ ਆਪਣੀ ਪਾਕਿਸਤਾਨ ਦੀ ਯਾਤਰਾ ਬਾਰੇ ਆਪਣੀਆਂ ਯਾਦਾਂ ਤੇ ਤਜ਼ਰਬਿਆਂ ਨੂੰ ਸਾਂਝਾ ਕੀਤਾ । ਸੰਤੋਖ ਸਿੰਘ ਸੁੱਖੀ, ਭਾਸ਼ੋ, ਬਲਵਿੰਦਰ ਸੰਧੂ, ਅਮਰਜੀਤ ਵੜੈਚ, ਹੈਪੀ ਸਿੰਘ ਅਤੇ ਕਮਲ ਸਰਾਵਾਂ ਅਤੇ ਲੱਛਮੀ ਨਰਾਇਣ ਆਦਿ ਕਵੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਅਤੇ ਭਰਪੂਰ ਦਾਦ ਹਾਸਿਲ ਕੀਤੀ । ਪੀ. ਐਚ. ਡੀ. ਦੇ ਖੋਜਾਰਥੀਆਂ ਬਲਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਦੁਆਰਾ ਇਸ ਪੁਸਤਕ ਬਾਰੇ ਵੱਖ-ਵੱਖ ਦ੍ਰਿਸ਼ਟੀਕੋਣਾਂ ਤੋਂ ਬਹੁਤ ਸ਼ਾਨਦਾਰ ਪੇਪਰ ਪੜ੍ਹੇ ਗਏ । ਸਮਾਗਮ ਦਾ ਮੰਚ-ਸੰਚਾਲਨ ਲੱਛਮੀ ਨਰਾਇਣ ਵੱਲੋਂ ਕੀਤਾ ਗਿਆ ।

Advertisement
Advertisement
Advertisement
Advertisement
Scroll to Top