Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:49 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਏ. ਐਸ. ਆਈ. ਨੂੰ ਰਿਸ਼ਵਤ ਲੈੱਦਿਆਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਏ. ਐਸ. ਆਈ. ਨੂੰ ਰਿਸ਼ਵਤ ਲੈੱਦਿਆਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਏ. ਐਸ. ਆਈ. ਨੂੰ ਰਿਸ਼ਵਤ ਲੈੱਦਿਆਂ ਗ੍ਰਿਫ਼ਤਾਰ
ਬਠਿੰਡਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜਿ਼ਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਰਘਬੀਰ ਸਿੰਘ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਤਲਵੰਡੀ ਸਾਬੋ ਬਲਾਕ ਦੇ ਪਿੰਡ ਸਿੰਗੋ ਵਾਸੀ ਸੁਖਪ੍ਰੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸਿ਼ਕਾਇਤ ਵਿੱ ਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਏ ਪੁਲੀਸ ਕੇਸ ਵਿੱਚ ਉਸ ਦਾ ਪੱਖ ਪੂਰਨ ਲਈ 10 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ ।

Advertisement
Advertisement
Advertisement
Advertisement
Scroll to Top