Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 10:26 am

+91 90915 01313 , +91 90916 01313

punjabbanni@gmail.com
punjabbani@yahoo.com

ਹਾਈਕੋਰਟ `ਚ ਮੁਲਜ਼ਮ ਅਧਿਕਾਰੀਆਂ ਖਿਲਾਫ਼ ਜਾਂਚ ਦੀ ਸੀਲਬੰਦ ਰਿਪੋਰਟ ਪੇਸ਼

ਹਾਈਕੋਰਟ `ਚ ਮੁਲਜ਼ਮ ਅਧਿਕਾਰੀਆਂ ਖਿਲਾਫ਼ ਜਾਂਚ ਦੀ ਸੀਲਬੰਦ ਰਿਪੋਰਟ ਪੇਸ਼

ਹਾਈਕੋਰਟ `ਚ ਮੁਲਜ਼ਮ ਅਧਿਕਾਰੀਆਂ ਖਿਲਾਫ਼ ਜਾਂਚ ਦੀ ਸੀਲਬੰਦ ਰਿਪੋਰਟ ਪੇਸ਼
ਚੰਡੀਗੜ੍ਹ : ਲਾਰੈਂਸ ਬਿਸ਼ਨੋਈ ਮਾਮਲੇ `ਚ ਮੁਲਜ਼ਮ ਪੁਲਿਸ ਅਧਿਕਾਰੀਆਂ ਦੀ ਜਾਂਚ ਦੀ ਸੀਲਬੰਦ ਰਿਪੋਰਟ ਅੱਜ ਹਾਈਕੋਰਟ `ਚ ਹਾਈਕੋਰਟ `ਚ ਪੇਸ਼ ਕੀਤੀ । ਮੰਗਲਵਾਰ ਸੁਣਵਾਈ ਦੌਰਾਨ ਹਾਈਕੋਰਟ ਨੇ ਡੀ. ਜੀ. ਪੀ. ਪ੍ਰਬੋਧ ਕੁਮਾਰ ਨੂੰ ਪੁੱਛਿਆ ਕਿ ਕੀ ਹੁਣ ਤੱਕ ਸਿਰਫ਼ ਡੀ. ਐਸ. ਪੀ. ਜਾਸੂਸੀ ਅਫ਼ਸਰ ਦੀ ਭੂਮਿਕਾ ਹੀ ਸਾਹਮਣੇ ਆਈ ਹੈ । ਹਾਈਕੋਰਟ ਨੇ ਕਿਹਾ ਕਿ ਕੀ ਐਸ. ਐਸ. ਪੀ. ਜਾਂ ਕਿਸੇ ਹੋਰ ਸੀਨੀਅਰ ਅਧਿਕਾਰੀ ਦੀ ਭੂਮਿਕਾ ਦਾ ਪਤਾ ਨਹੀਂ ਸੀ? ਇਸ `ਤੇ ਡੀ. ਜੀ. ਪੀ. ਪ੍ਰਬੋਧ ਕੁਮਾਰ ਨੇ ਕਿਹਾ ਕਿ ਅਜੇ ਪਤਾ ਨਹੀਂ ਹੈ ਪਰ ਜਾਂਚ ਜਾਰੀ ਹੈ। ਹਾਈਕੋਰਟ ਨੇ ਕਿਹਾ ਕਿ ਇਸ ਵਿੱਚ ਵਿੱਤੀ ਪਹਿਲੂਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ, ਜੇਕਰ ਲੋੜ ਪਈ ਤਾਂ ਈ. ਡੀ. ਨੂੰ ਸ਼ਾਮਲ ਕੀਤਾ ਜਾ ਸਕਦਾ ਹੈ । ਇਸ `ਤੇ ਕੇਂਦਰ ਸਰਕਾਰ ਦੇ ਵਕੀਲ ਨੇ ਕਿਹਾ ਕਿ ਐੱਫ. ਆਈ. ਆਰ. ਦਰਜ ਹੋਣ `ਤੇ ਹੀ ਈ. ਡੀ. ਜਾਂਚ ਕਰ ਸਕਦਾ ਹੈ । ਇਸ `ਤੇ ਹਾਈਕੋਰਟ ਨੇ ਕਿਹਾ ਕਿ ਜੇਕਰ ਪਹਿਲਾਂ ਹੀ ਦਰਜ ਹੈ ਤਾਂ ਈ. ਡੀ. ਜਾਂਚ `ਚ ਸਹਿਯੋਗ ਕਰ ਸਕਦੀ ਹੈ। ਇਸ `ਤੇ ਡੀ. ਜੀ. ਪੀ. ਪ੍ਰਬੋਧ ਕੁਮਾਰ ਨੇ ਕਿਹਾ ਕਿ ਪਹਿਲਾਂ ਤੋਂ ਦਰਜ ਐਫ. ਆਈ. ਆਰ. ਵਿੱਚ ਇਸ ਸਬੰਧੀ ਧਾਰਾਵਾਂ ਜੋੜੀਆਂ ਜਾ ਸਕਦੀਆਂ ਹਨ । ਅੱਜ ਗ੍ਰਹਿ ਵਿਭਾਗ ਦੇ ਅੰਡਰ ਸੈਕਟਰੀ ਨੇ ਹਲਫਨਾਮਾ ਦਾਇਰ ਕਰਕੇ ਦੱਸਿਆ ਸੀ ਕਿ ਇਸ ਇੰਟਰਵਿਊ ਦੇ ਮੁਲਜ਼ਮ ਅਫਸਰਾਂ ਖਿਲਾਫ ਪੰਜਾਬ ਸਰਕਾਰ ਨੇ ਕੀ ਕਾਰਵਾਈ ਕੀਤੀ ਹੈ, ਜਿਸ ਨੂੰ ਅੱਜ ਹਾਈਕੋਰਟ ਨੇ ਰੱਦ ਕਰ ਦਿੱਤਾ ਅਤੇ ਕਿਹਾ ਕਿ ਸਾਨੂੰ ਗ੍ਰਹਿ ਸਕੱਤਰ ਜਾਂ ਮੁੱਖ ਸਕੱਤਰ ਤੋਂ ਹਲਫ਼ਨਾਮਾ ਚਾਹੀਦਾ ਹੈ, ਕਿਸੇ ਹੋਰ ਤੋਂ ਨਹੀਂ । ਹਾਈ ਕੋਰਟ ਨੇ ਹੁਣ ਗ੍ਰਹਿ ਸਕੱਤਰ ਜਾਂ ਮੁੱਖ ਸਕੱਤਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਦਿੰਦਿਆਂ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਹੈ ।

Advertisement
Advertisement
Advertisement
Advertisement
Scroll to Top