Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:28 pm

+91 90915 01313 , +91 90916 01313

punjabbanni@gmail.com
punjabbani@yahoo.com

ਅਰਥਚਾਰੇ ਲਈ ਬਿਹਤਰ ਕੰਮ ਕਰਨ ਦੀ ਕੋਸ਼ਿਸ਼ ਕਰਾਂਗਾ : ਮਲਹੋਤਰਾ

ਅਰਥਚਾਰੇ ਲਈ ਬਿਹਤਰ ਕੰਮ ਕਰਨ ਦੀ ਕੋਸ਼ਿਸ਼ ਕਰਾਂਗਾ : ਮਲਹੋਤਰਾ

ਅਰਥਚਾਰੇ ਲਈ ਬਿਹਤਰ ਕੰਮ ਕਰਨ ਦੀ ਕੋਸ਼ਿਸ਼ ਕਰਾਂਗਾ : ਮਲਹੋਤਰਾ
ਨਵੀਂ ਦਿੱਲੀ : ਮਾਲ ਸਕੱਤਰ ਸੰਜੇ ਮਲਹੋਤਰਾ ਨੇ ਕਿਹਾ ਕਿ ਅੱਜ 11 ਦਸੰਬਰ ਨੂੰ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੇ ਗਵਰਨਰ ਦਾ ਕਾਰਜ ਭਾਰ ਸੰਭਾਲਣ ਮਗਰੋਂ ਉਹ ਸਾਰੇ ਨਜ਼ਰੀਏ ਸਮਝਣ ਅਤੇ ਅਰਥਚਾਰੇ ਲਈ ਸਰਵੋਤਮ ਕੰਮ ਕਰਨ ਦੀ ਕੋਸ਼ਿਸ਼ ਕਰਨਗੇ।ਵਿੱਤ ਮੰਤਰਾਲੇ ਦੇ ਬਾਹਰ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮਲਹੋਤਰਾ ਨੇ ਕਿਹਾ ਕਿ ਕਿਸੇ ਨੂੰ ਵੀ (ਇਸ ਅਹੁਦੇ ’ਤੇ ਕਾਬਜ਼) ਖੇਤਰ, ਸਾਰੇ ਨਜ਼ਰੀਏ ਸਮਝਣੇ ਪੈਣਗੇ ਅਤੇ ਅਰਥਚਾਰੇ ਲਈ ਸਰਵੋਤਮ ਕੰਮ ਕਰਨਾ ਪਵੇਗਾ। ਮਲਹੋਤਰਾ (56) ਇਸ ਸਮੇਂ ਵਿੱਤ ਮੰਤਰਾਲੇ ’ਚ ਮਾਲ ਸਕੱਤਰ ਹਨ। ਸਰਕਾਰ ਨੇ ਲੰਘੀ ਸ਼ਾਮ ਉਨ੍ਹਾਂ ਨੂੰ ਕੇਂਦਰੀ ਬੈਂਕ ਦਾ ਗਵਰਨਰ ਨਿਯੁਕਤ ਕਰਨ ਲਈ ਨਾਮਜ਼ਦ ਕੀਤਾ ਸੀ। ਉਹ ਅਹੁਦਾ ਛੱਡ ਰਹੇ ਮੌਜੂਦਾ ਗਵਰਨਰ ਸ਼ਕਤੀਕਾਂਤ ਦਾਸ ਦੀ ਥਾਂ ਲੈਣਗੇ। ਰਾਜਸਥਾਨ ਦੇ 1990 ਬੈਚ ਦੇ ਆਈਏਐੱਸ ਅਧਿਕਾਰੀ ਮਲਹੋਤਰਾ ਕੋਲ ਬਿਜਲੀ, ਵਿੱਤ ਤੇ ਟੈਕਸ ਜਿਹੇ ਖੇਤਰਾਂ ’ਚ ਮੁਹਾਰਤ ਦੇ ਨਾਲ ਜਨਤਕ ਨੀਤੀ ’ਚ ਤਿੰਨ ਦਹਾਕਿਆਂ ਤੋਂ ਵੱਧ ਦਾ ਤਜਰਬਾ ਹੈ। ਉਹ ਅਜਿਹੇ ਸਮੇਂ ਕੇਂਦਰੀ ਬੈਂਕ ਦੀ ਕਮਾਨ ਸੰਭਾਲਣ ਜਾ ਰਹੇ ਹਨ, ਜਦੋਂ ਅਰਥਚਾਰਾ ਸੁਸਤ ਵਿਕਾਸ ਦਰ ਅਤੇ ਉੱਚ ਮਹਿੰਗਾਈ ਦਰ ਦੀ ਦੋਹਰੀ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ। ਮਲਹੋਤਰਾ ਦਾ ਅਕਸ ਸਾਰਿਆਂ ਨਾਲ ਮਿਲ ਕੇ ਕੰਮ ਕਰਨ ਵਾਲਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਕੀਮਤਾਂ ਨੂੰ ਇਕੱਲਾ ਕੇਂਦਰੀ ਬੈਂਕ ਕੰਟਰੋਲ ਨਹੀਂ ਕਰ ਸਕਦਾ ਅਤੇ ਇਸ ਲਈ ਸਰਕਾਰੀ ਮਦਦ ਦੀ ਵੀ ਲੋੜ ਹੈ।

Advertisement
Advertisement
Advertisement
Advertisement
Scroll to Top