Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 2:02 am

+91 90915 01313 , +91 90916 01313

punjabbanni@gmail.com
punjabbani@yahoo.com

ਹਾਥਰਸ ਮਾਮਲੇ ਦੀ ਹੋਈ ਸੁਣਵਾਈ ਤੋਂ ਬਾਅਦ ਹੁਣ ਮੁੜ ਹੋਵੇਗੀ 21 ਦਸੰਬਰ ਨੂੰ

ਹਾਥਰਸ ਮਾਮਲੇ ਦੀ ਹੋਈ ਸੁਣਵਾਈ ਤੋਂ ਬਾਅਦ ਹੁਣ ਮੁੜ ਹੋਵੇਗੀ 21 ਦਸੰਬਰ ਨੂੰ

ਹਾਥਰਸ ਮਾਮਲੇ ਦੀ ਹੋਈ ਸੁਣਵਾਈ ਤੋਂ ਬਾਅਦ ਹੁਣ ਮੁੜ ਹੋਵੇਗੀ 21 ਦਸੰਬਰ ਨੂੰ
ਹਾਥਰਸ (ਯੂ. ਪੀ.), : ਉਤਰ ਪ੍ਰਦੇਸ਼ ਦੀ ਇਕ ਅਦਾਲਤ ਨੇ ਪ੍ਰਚਾਰਕ ਭੋਲੇ ਦੀ ਧਾਰਮਿਕ ਸਭਾ ਦੌਰਾਨ ਭਗਦੜ ਮਚਣ ਦੇ ਮਾਮਲੇ ਵਿਚ ਅੱਜ ਸੁਣਵਾਈ ਕੀਤੀ । ਇਸ ਦੌਰਾਨ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰਨ ਸਬੰਧੀ ਬਹਿਸ ਹੋਈ । ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 21 ਦਸੰਬਰ ਨਿਰਧਾਰਿਤ ਕੀਤੀ ਹੈ । ਜਿ਼ਕਰਯੋਗ ਹੈ ਕਿ ਹਾਥਰਸ ਵਿਚ 2 ਜੁਲਾਈ ਨੂੰ ਹੋਏ ਸਮਾਗਮ ਦੌਰਾਨ ਭਗਦੜ ਮਚ ਗਈ ਸੀ, ਜਿਸ ਵਿੱਚ 121 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ । ਇਸ ਮਾਮਲੇ ਵਿਚ ਪੁਲੀਸ ਨੇ ਅਕਤੂਬਰ ਦੌਰਾਨ ਅਦਾਲਤ ਵਿਚ 3,200 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ । ਪੁਲਸ ਨੇ ਸਮਾਗਮ ਦੇ ਦਰਜਨ ਦੇ ਕਰੀਬ ਪ੍ਰਬੰਧਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਵਿੱਚ ਮੁੱਖ ਪ੍ਰਬੰਧਕ ਦੇਵ ਪ੍ਰਕਾਸ਼ ਮਧੁਕਰ ਵੀ ਸ਼ਾਮਲ ਸਨ । ਇਸ ਮਾਮਲੇ ਵਿੱਚ ਮੁੱਖ ਪ੍ਰਚਾਰਕ ਸੂਰਜਪਾਲ ਦਾ ਮੁਲਜ਼ਮ ਵਜੋਂ ਜ਼ਿਕਰ ਨਹੀਂ ਕੀਤਾ ਗਿਆ ਸੀ । ਪੁਲਸ ਐਫਆਈਆਰ ਅਨੁਸਾਰ ਸਤਿਸੰਗ ਸਮਾਗਮ ਵਿਚ ਸਿਰਫ 80,000 ਸ਼ਰਧਾਲੂਆਂ ਦੇ ਇਕੱਠੇ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ । ਇਸ ਦੇ ਬਾਵਜੂਦ ਲਗਪਗ 2,50,000 ਲੋਕ ਇਕੱਠੇ ਹੋ ਗਏ। ਇਸ ਘਟਨਾ ਵਿਚ ਮੁੱਖ ਦੋਸ਼ੀ ਦੀ ਪਛਾਣ ਦੇਵਪ੍ਰਕਾਸ਼ ਮਧੁਕਰ ਵਜੋਂ ਹੋਈ ਸੀ, ਜਿਸ ਨੇ ਪੁਲੀਸ ਕੋਲ ਆਤਮ ਸਮਰਪਣ ਕਰ ਦਿੱਤਾ ਸੀ । ਇਸ ਤੋਂ ਪਹਿਲਾਂ ਹਾਥਰਸ ਮਾਮਲੇ ਦੀ ਜਾਂਚ ਲਈ ਬਣਾਈ ਸਿੱਟ ਨੇ ਆਪਣੀ ਰਿਪੋਰਟ ਉਤਰ ਪ੍ਰਦੇਸ਼ ਸਰਕਾਰ ਨੂੰ ਸੌਂਪ ਦਿੱਤੀ ਸੀ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਐਸਡੀਓ ਤੇ ਸਰਕਲ ਅਫਸਰ ਸਣੇ ਛੇ ਜਣਿਆਂ ਨੂੰ ਮੁਅੱਤਲ ਕਰ ਦਿੱਤਾ ਸੀ। ਇਨ੍ਹਾਂ ਅਧਿਕਾਰੀਆਂ ’ਤੇ ਆਪਣੀ ਡਿਊਟੀ ’ਤੇ ਕੋਤਾਹੀ ਕਰਨ ਦੇ ਦੋਸ਼ਾਂ ਹੇਠ ਕਾਰਵਾਈ ਕੀਤੀ ਗਈ ਸੀ ।

Advertisement
Advertisement
Advertisement
Advertisement
Scroll to Top