Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:28 pm

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵਿਖੇ ਵਿਸ਼ਵ  ਮਨੁੱਖੀ ਅਧਿਕਾਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵਿਖੇ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵਿਖੇ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਰਾਜਨੀਤਿਕ ਵਿਗਿਆਨ ਵਿਭਾਗ ਅਤੇ ਐਨ. ਐਸ. ਐਸ. ਵਿੰਗ ਵੱਲੋਂ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਐਨ.ਐਸ.ਐਸ. ਵਿਭਾਗ ਦੇ ਵਲੰਟੀਅਰ ਅਤੇ ਰਾਜਨੀਤਿਕ ਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਨੇ ਭਾਗ ਲਿਆ । ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਭਾਗ ਅਤੇ ਐਨ. ਐਸ. ਐਸ. ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਮਨੁੱਖੀ ਅਧਿਕਾਰ ਉਹ ਸਦਾਚਾਰੀ ਅਸੂਲ ਹਨ ਜੋ ਮਨੁੱਖੀ ਵਤੀਰੇ ਦੇ ਖਾਸ ਮਿਆਰਾਂ ਨੂੰ ਉਲੀਕਦੇ ਹਨ, ਜਿਨਾਂ ਦੀ ਕੌਮੀ ਅਤੇ ਕੌਮਾਂਤਰੀ ਕਾਨੂੰਨ ਵਿੱਚ ਮਨੁੱਖੀ ਹੱਕਾਂ ਦੇ ਬਰਾਬਰ ਰਾਖੀ ਕੀਤੀ ਜਾਂਦੀ ਹੈ । ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇ ਆਲੇ-ਦੁਆਲੇ ਦੇ ਸਾਰੇ ਮਨੁੱਖਾਂ ਦੇ ਅਧਿਕਾਰਾਂ ਦਾ ਸਨਮਾਨ ਕਰੀਏ ਅਤੇ ਉਨ੍ਹਾਂ ਨੂੰ ਇਹ ਅਧਿਕਾਰ ਦਿਵਾਉਣ ਦੀ ਹਰ ਸੰਭਵ ਮਦਦ ਕਰੀਏ । ਰਾਜਨੀਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਜਗਤਾਰ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਨੁੱਖੀ ਅਧਿਕਾਰ ਦਿਵਸ ਹਰ ਸਾਲ 10 ਦਸੰਬਰ ਨੂੰ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਸਾਨੂੰ ਇਹ ਯਾਦ ਦਿਵਾਉਣਾ ਹੈ ਕਿ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਕਰਨ ਨਾਲ ਮਨੁੱਖਾਂ ਨੂੰ ਨਾ ਕੇਵਲ ਗੌਰਵਮਈ ਜੀਵਨ ਬਤੀਤ ਕਰਨ ਦਾ ਅਵਸਰ ਮਿਲੇਗਾ ਬਲਕਿ ਸੰਯੁਕਤ ਰਾਸ਼ਟਰ ਦੇ ਉਦੇਸ਼ਾਂ ਅਨੁਸਾਰ ਦੇਸ਼ਾਂ ਅਤੇ ਕੌਮਾਂ ਵਿੱਚ ਪ੍ਰੇਮ ਪਿਆਰ ਅਤੇ ਸਦਭਾਵਨਾ ਵਧੇਗੀ ਅਤੇ ਸੰਸਾਰ ਵਿੱਚ ਸ਼ਾਂਤੀ ਸਥਾਪਿਤ ਕਰਨ ਵਿੱਚ ਵੀ ਮਦਦ ਮਿਲੇਗੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਨ. ਐਸ. ਐਸ. ਦੇ ਪ੍ਰੋਗਰਾਮ ਅਫਸਰ ਡਾ. ਦਵਿੰਦਰ ਸਿੰਘ ਤੇ ਡਾ. ਸਪਨਾ ਰਾਜਨੀਤਿਕ ਵਿਗਿਆਨ ਵਿਭਾਗ ਤੋਂ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਹਰਮਨਪ੍ਰੀਤ ਸਿੰਘ, ਡਾ. ਉਪਾਸਨਾ ਗਰਗ ਅਤੇ ਡਾ. ਸੰਦੀਪ ਕੌਰ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top