Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:23 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਮਲਾ ਰੈਗੂਲਰ ਵਾਇਸ ਚਾਂਸਲਰ ਦੀ ਨਿਯੁਕਤੀ ਕਰਨ ਸਬੰਧੀ

ਮਾਮਲਾ ਰੈਗੂਲਰ ਵਾਇਸ ਚਾਂਸਲਰ ਦੀ ਨਿਯੁਕਤੀ ਕਰਨ ਸਬੰਧੀ

ਮਾਮਲਾ ਰੈਗੂਲਰ ਵਾਇਸ ਚਾਂਸਲਰ ਦੀ ਨਿਯੁਕਤੀ ਕਰਨ ਸਬੰਧੀ
ਯੂਨੀਵਰਸਿਟੀ ਪਹੁੰਚੇ ਸਪੀਕਰ ਕੁਲਤਾਰ ਸੰਧਵਾਂ ਨੂੰ ਦਿੱਤਾ ਮੈਮੋਰੰਡਮ
ਯੂਨੀਵਰਸਿਟੀ ਕਰਮਚਾਰੀਆਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਕਰਨ ਦੀ ਚੇਤਾਵਨੀ
ਯੂਨੀਵਰਸਿਟੀ ਨੂੰ ਨਜ਼ਰਅੰਦਾਜ਼ ਕਰ ਸਿਖਿਆਂ ਦੇ ਖੇਤਰ ਨੂੰ ਵੱਡੇ ਸੰਕਟ ਵੱਲ ਲਿਜਾ ਰਹੀ ਪੰਜਾਬ ਸਰਕਾਰ : ਬਾਗੜੀਆਂ, ਧਾਲੀਵਾਲ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਗੈਰ ਅਧਿਆਪਨ ਕਰਮਚਾਰੀ ਸੰਘ ਅ ਅਤੇ ੲ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਮੋਜੂਦਾ ਹਾਲਾਤਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਪ੍ਰੈਸ ਬਿਆਨ ਜਾਰੀ ਕਰਦਿਆਂ ਸੰਘ ਦੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਅਤੇ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਧਾਲੀਵਾਲ ਨੇ ਕਿਹਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸਿੱਖਿਆ ਦੇ ਖੇਤਰ ਵਿੱਚ ਸਮੇਂ ਸਮੇਂ ਦੋਰਾਨ ਆਪਣਾਂ ਅਹਿਮ ਯੋਗਦਾਨ ਪਾਉਂਦੀ ਆ ਰਹੀ ਹੈ । ਸਮੇਂ ਸਮੇਂ ਦੀਆਂ ਸਰਕਾਰਾਂ ਵਲੋਂ ਯੂਨੀਵਰਸਿਟੀ ਦੇ ਮਸਲਿਆਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ । ਮੋਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਯੂਨੀਵਰਸਿਟੀ ਵਿਖੇ ਵਾਇਸ ਚਾਂਸਲਰ ਨਿਯੁਕਤ ਨਾਂ ਕਰਨ ਕਰਕੇ ਸਿਖਿਆਂ ਦੇ ਖੇਤਰ ਨੂੰ ਵੱਡੇ ਸੰਕਟ ਵੱਲ ਧੱਕਿਆ ਜਾ ਰਿਹਾ ਹੈ। ਅੱਜ ਦੀ ਅਹਿਮ ਮੀਟਿੰਗ ਦੌਰਾਨ ਕਰਮਚਾਰੀ ਸੰਘ ਨੇ ਮਤਾ ਪਾਸ ਕਰਦਿਆਂ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵਿਰੁੱਧ ਵੱਡਾ ਸੰਘਰਸ਼ ਕਰਨ ਦਾ ਐਲਾਨ ਕੀਤਾ । ਯੂਨੀਵਰਸਿਟੀ ਕੈਂਪਸ ਅਤੇ ਬਾਹਰਲੇ ਸੈਂਟਰਾਂ ਵਿੱਚ ਮੁਕੰਮਲ ਕੰਮਕਾਜ ਠੱਪ ਕਰਨ ਦੀ ਚੇਤਾਵਨੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਬਿਨਾਂ ਵਾਇਸ ਚਾਂਸਲਰ ਤੋਂ ਯੂਨੀਵਰਸਿਟੀ ਕਰਮਚਾਰੀਆਂ ਦੇ ਭਵਿਖ ਨੂੰ ਖ਼ਤਰੇ ਵਿਚ ਪਾਇਆ ਜਾ ਰਿਹਾ ਹੈ । ਪੰਜਾਬ ਸਰਕਾਰ ਨੇ ਜੇਕਰ ਜਲਦ ਵਾਇਸ ਚਾਂਸਲਰ ਨਿਯੁਕਤ ਨਾਂ ਕੀਤਾ ਤਾਂ ਮੁਕੰਮਲ ਹੜਤਾਲ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ, ਜਿਸ ਦੀ ਜ਼ਿਮੇਵਾਰੀ ਮੋਜੂਦਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ । ਵਾਇਸ ਚਾਂਸਲਰ ਦੀ ਕੁਰਸੀ ਖ਼ਾਲੀ ਹੋਣ ਕਾਰਨ ਯੂਨੀਵਰਸਿਟੀ ਦੇ ਮੋਜੂਦਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕਰਮਚਾਰੀਆਂ ਦੇ ਮਸਲਿਆਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ । ਯੂਨੀਵਰਸਿਟੀ ਕਰਮਚਾਰੀ ਸੰਘ ਅਤੇ ਵੱਖ ਵੱਖ ਵਿਦਿਆਰਥੀ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੇ ਯੂਨੀਵਰਸਿਟੀ ਪ੍ਰਤੀ ਗੈਰ-ਜਿੰਮੇਵਾਰਾਨਾ ਰਵੱਇਏ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਕਰਮਚਾਰੀ ਸੰਘ ਨੇ ਯੂਨੀਵਰਸਿਟੀ ਪਹੁੰਚੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮੈਮੋਰੰਡਮ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਿੱਜੀ ਦਖਲ ਦੇ ਕੇ ਪੰਜਾਬੀ ਯੂਨੀਵਰਸਿਟੀ ਵਿਖੇ ਜਲਦ ਵਾਇਸ ਚਾਂਸਲਰ ਦੀ ਨਿਯੁਕਤੀ ਸਬੰਧੀ ਕਾਰਵਾਈ ਕਰਵਾਉਣ । ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਰਮਚਾਰੀ ਸੰਘ ਨੂੰ ਭਰੋਸਾ ਦਿਵਾਇਆ ਕਿ ਵਾਇਸ ਚਾਂਸਲਰ ਦੀ ਨਿਯੁਕਤੀ ਸਬੰਧੀ ਮਾਮਲਾ ਮੁੱਖ ਮੰਤਰੀ ਦੇ ਧਿਆਨ ਹੇਠ ਲਿਆ ਕੇ ਜਲਦ ਨਿਯੁਕਤੀ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top