Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 7:20 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਭਾਰਤੀ ਫ਼ੌਜ ਦੇ ਸਿਪਾਹੀ ਐਨ.ਡੀ. ਕ੍ਰਿਸ਼ਨਨ ਦਾ ਪ੍ਰਸ਼ੰਸਾ ਪੱਤਰ ਨਾਲ ਸਨਮਾਨ

ਡਿਪਟੀ ਕਮਿਸ਼ਨਰ ਵੱਲੋਂ ਭਾਰਤੀ ਫ਼ੌਜ ਦੇ ਸਿਪਾਹੀ ਐਨ.ਡੀ. ਕ੍ਰਿਸ਼ਨਨ ਦਾ ਪ੍ਰਸ਼ੰਸਾ ਪੱਤਰ ਨਾਲ ਸਨਮਾਨ

ਸਿਪਾਹੀ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਲੰਘੀ 16 ਜੂਨ ਨੂੰ ਅਚਾਨਕ ਪੈਰ ਫਿਸਲਣ ਕਰਕੇ ਭਾਖੜਾ ‘ਚ ਡਿੱਗਣ ਵਾਲੀ ਲੜਕੀ ਦੀ ਬਚਾਈ ਸੀ ਜਾਨ
ਪਟਿਆਲਾ, 20 ਜੂਨ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭਾਰਤੀ ਫ਼ੌਜ ਦੇ ਸਿਪਾਹੀ ਨਵਾਨੀਥਾ ਕ੍ਰਿਸ਼ਨਨ ਡੀ ਦਾ ਅੱਜ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਹਸੀ ਜਵਾਨ ਨੇ ਲੰਘੀ 16 ਜੂਨ ਨੂੰ ਅਚਾਨਕ ਪੈਰ ਫਿਸਲ ਜਾਣ ਕਰਕੇ ਭਾਖੜਾ ਨਹਿਰ ਵਿੱਚ ਡਿੱਗ ਜਾਣ ਵਾਲੀ ਇੱਕ ਲੜਕੀ ਦੀ ਜਾਨ ਬਚਾਉਣ ਲਈ ਤੇਜ ਪਾਣੀ ਦੇ ਵਹਾਅ ਵਿੱਚ ਛਲਾਂਗ ਲਗਾਕੇ ਆਪਣੀ ਜਾਨ ਦੀ ਵੀ ਪਰਵਾਹ ਨਾ ਕਰਦਿਆਂ ਲੜਕੀ ਨੂੰ ਬਾਹਰ ਕੱਢ ਲਿਆ ਸੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਬਹਾਦਰ ਜਵਾਨ ਕਿਸੇ ਵੀ ਹਾਲਤ ਵਿੱਚ ਹਮੇਸ਼ਾ ਹੀ ਦੇਸ਼ ਅਤੇ ਨਾਗਰਿਕਾਂ ਦੀ ਸੇਵਾ ਲਈ ਹਾਜਰ ਰਹਿੰਦੇ ਹਨ, ਇਸੇ ਭਾਵਨਾ ਤਹਿਤ ਸਿਪਾਹੀ ਨਵਾਨੀਥਾ ਕ੍ਰਿਸ਼ਨਨ ਡੀ ਨੇ ਲੜਕੀ ਦੀ ਜਾਨ ਬਚਾਈ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਭਾਰਤੀ ਫ਼ੌਜ ਦੇ ਪਟਿਆਲਾ ਸਥਿਤ ਆਰਮੀ ਹਸਪਤਾਲ ਵਿਖੇ ਸੇਵਾ ਨਿਭਾਅ ਰਹੇ ਜਵਾਨ ਦੀ ਬਹਾਦਰੀ ਤੇ ਜੋਸ਼ ਦਾ ਭਾਰਤੀ ਫ਼ੌਜ ਦੇ ਮੁਖੀ ਜਨਰਲ ਮਨੋਜ ਪਾਂਡੇ ਨੇ ਵੀ ਪਿਛਲੇ ਦਿਨੀਂ ਵਿਸ਼ੇਸ਼ ਸਨਮਾਨ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਜਵਾਨ ਦੇ ਹੋਰ ਉਚ ਸਰਕਾਰੀ ਸਨਮਾਨ ਲਈ ਉਹ ਆਪਣੇ ਦਫ਼ਤਰ ਵੱਲੋਂ ਸਿਫ਼ਾਰਸ਼ ਕਰਕੇ ਕੇਸ ਸਰਕਾਰ ਨੂੰ ਭੇਜ ਰਹੇ ਹਨ।
ਇਸ ਮੌਕੇ ਆਰਮੀ ਮੈਡੀਕਲ ਕੋਰ ਦੇ ਪਟਿਆਲਾ ਹਸਪਤਾਲ ਤੋਂ ਕਰਨਲ ਡਾ. ਜੋਗੇਸ਼ ਖੁਰਾਣਾ ਅਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਮਨਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ। ਇਸ ਬਹਾਦਰ ਜਵਾਨ ਲਈ ਬਠਿੰਡਾ ਦੇ ਸੁਤੰਤਰਤਾ ਸੰਗਰਾਮੀ ਮਨਜੀਤ ਇੰਦਰ ਸਿੰਘ ਬਰਾੜ ਵੱਲੋਂ ਭੇਜਿਆ ਗਿਆ ਨਗ਼ਦ ਇਨਾਮ ਵੀ ਡਿਪਟੀ ਕਮਿਸ਼ਨਰ ਦੀ ਮੌਜੂਦਗੀ ਵਿੱਚ ਅਨਿਲ ਕੁਮਾਰ ਗਰਗ ਵੱਲੋਂ ਜਵਾਨ ਨੂੰ ਸੌਂਪਿਆ ਗਿਆ।

Advertisement
Advertisement
Advertisement
Advertisement
Scroll to Top