Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:42 pm

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਦੂਜੇ ਦਿਨ ਕੇਵਲ 2 ਨਾਮਜ਼ਦਗੀਆਂ  ਅਨੁਪ੍ਰਿਤਾ ਜੌਹਲ

ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਦੂਜੇ ਦਿਨ ਕੇਵਲ 2 ਨਾਮਜ਼ਦਗੀਆਂ ਅਨੁਪ੍ਰਿਤਾ ਜੌਹਲ

ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਦੂਜੇ ਦਿਨ ਕੇਵਲ 2 ਨਾਮਜ਼ਦਗੀਆਂ ਅਨੁਪ੍ਰਿਤਾ ਜੌਹਲ
-ਨਗਰ ਪੰਚਾਇਤ ਭਾਦਸੋਂ ‘ਚ ਦੋ ਉਮੀਦਵਾਰਾਂ ਨੇ ਦਾਖਲ ਕਰਵਾਈਆਂ ਨਾਮਜ਼ਦਗੀਆਂ
ਪਟਿਆਲਾ, 10 ਦਸੰਬਰ : ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਤੇ ਉਪ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਅੱਜ 2 ਨਾਮਜ਼ਦਗੀਆਂ ਹੋਈਆਂ ਹਨ । ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਅੱਜ ਨਗਰ ਪੰਚਾਇਤ ਭਾਦਸੋਂ ਵਿਖੇ ਕੇਵਲ ਦੋ ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ । ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਦੀ ਵਾਰਡ ਨੰਬਰ 1 ਤੋਂ 14 ਤੱਕ ਲਈ ਰਿਟਰਨਿੰਗ ਅਫ਼ਸਰ ਆਰ.ਟੀ.ਓ. ਪਟਿਆਲਾ ਨਮਨ ਮਾਰਕੰਨ ਕੋਲ ਕਿਸੇ ਉਮੀਦਵਾਰ ਨੇ ਨਾਮਜ਼ਦਗੀ ਦਾਖਲ ਨਹੀਂ ਕੀਤੀ । ਇਸੇ ਤਰ੍ਹਾਂ ਹੀ ਵਾਰਡ 15 ਤੋਂ 20 ਲਈ ਐਸ. ਡੀ. ਐਮ. ਪਟਿਆਲਾ ਮਨਜੀਤ ਕੌਰ ਕੋਲ ਵੀ ਕੋਈ ਨਾਮਜ਼ਦਗੀ ਨਹੀਂ ਹੋਈ । ਵਾਰਡ ਨੰਬਰ 30 ਤੋਂ 45 ਲਈ ਪੀ. ਡੀ. ਏ. ਦੇ ਈ. ਓ. -ਕਮ-ਸਹਾਇਕ ਕਮਿਸ਼ਨਰ (ਜ) ਪਟਿਆਲਾ ਰਿਚਾ ਗੋਇਲ ਕੋਲ ਵੀ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਗਿਆ । ਇਸੇ ਤਰ੍ਹਾਂ ਵਾਰਡ ਨੰਬਰ 46 ਤੋਂ 60 ਐਸ. ਡੀ. ਐਮ. ਨਾਭਾ ਰਿਟਰਨਿੰਗ ਅਫ਼ਸਰ ਡਾ. ਇਸਮਤ ਵਿਜੇ ਸਿੰਘ ਕੋਲ ਵੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ ।
ਨਗਰ ਪੰਚਾਇਤ ਭਾਦਸੋਂ ਲਈ ਜ਼ਿਲ੍ਹਾ ਮਾਲ ਅਫ਼ਸਰ ਪਟਿਆਲਾ ਨਵਦੀਪ ਸਿੰਘ ਰਿਟਰਨਿੰਗ ਅਫ਼ਸਰ ਵਜੋਂ ਨੇ ਦੱਸਿਆ ਕਿ ਭਾਦਸੋਂ ਵਿਖੇ ਦੋ ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਹਨ । ਨਗਰ ਕੌਂਸਲ ਸਨੌਰ ਦੀਆਂ 15 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਏ. ਐਮ. ਡੀ. ਪੀ. ਆਰ. ਟੀ. ਸੀ. ਨਵਦੀਪ ਕੁਮਾਰ ਨੇ ਦੱਸਿਆ ਕਿ ਅੱਜ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਦਾਖਲ ਨਹੀਂ ਕੀਤੇ । ਨਗਰ ਪੰਚਾਇਤ ਦੇਵੀਗੜ੍ਹ ਦੀਆਂ 13 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਦੂਧਨ ਸਾਧਾਂ ਕਿਰਪਾਲਵੀਰ ਸਿੰਘ ਨੇ ਦੱਸਿਆ ਕਿ ਅੱਜ ਕਿਸੇ ਉਮੀਦਵਾਰ ਨੇ ਨਾਮਜ਼ਦਗੀ ਦਾਖਲ ਨਹੀਂ ਕਰਵਾਈ । ਨਗਰ ਪੰਚਾਇਤ ਘੱਗਾ ਦੀਆਂ 13 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਸਮਾਣਾ ਤਰਸੇਮ ਚੰਦ ਨੇ ਵੀ ਦੱਸਿਆ ਕਿ ਅੱਜ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ। ਨਗਰ ਪੰਚਾਇਤ ਘਨੌਰ ਦੀਆਂ ਵਾਰਡਾਂ 11 ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ ਨੇ ਦੱਸਿਆ ਕਿ ਘਨੌਰ ਵਿਖੇ ਵੀ ਕੋਈ ਉਮੀਦਵਾਰ ਨਾਮਜ਼ਦਗੀ ਦਾਖਲ ਨਹੀਂ ਕਰਵਾ ਕੇ ਗਿਆ ।
ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਅੱਗੇ ਦੱਸਿਆ ਕਿ ਨਗਰ ਕੌਂਸਲ ਰਾਜਪੁਰਾ ਦੀ ਵਾਰਡ ਨੰਬਰ 2 ਦੀ ਹੋਣ ਵਾਲੀ ਉਪ ਚੋਣ ਦੇ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਡਿਵੀਜਨ ਨੰਬਰ-2 ਕੋਲ ਅਤੇ ਨਗਰ ਕੌਂਸਲ ਸਮਾਣਾ ਦੀ ਵਾਰਡ ਨੰਬਰ 8 ਦੀ ਹੋਣ ਵਾਲੀ ਉਪ ਚੋਣ ਲਈ ਰਿਟਰਨਿੰਗ ਅਫ਼ਸਰ ਨਾਇਬ ਤਹਿਸੀਲਦਾਰ ਸਮਾਣਾ ਸਮੇਤ ਨਗਰ ਕੌਂਸਲ ਨਾਭਾ ਦੀ ਵਾਰਡ ਨੰਬਰ 16 ਦੀ ਹੋਣ ਵਾਲੀ ਉਪ ਚੋਣ ਲਈ ਰਿਟਰਨਿੰਗ ਅਫ਼ਸਰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨਾਭਾ ਕੋਲ ਵੀ ਕੋਈ ਨਾਮਜ਼ਦਗੀ ਨਹੀਂ ਹੋਈ । ਨਗਰ ਕੌਂਸਲ ਪਾਤੜਾਂ ਦੀ ਇੱਕ ਵਾਰਡ ਨੰਬਰ 12 ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਨੇ ਦੱਸਿਆ ਕਿ ਅੱਜ ਕਿਸੇ ਉਮੀਦਵਾਰ ਨੇ ਨਾਮਜ਼ਦਗੀ ਦਰਜ ਨਹੀਂ ਕਰਵਾਈ । ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ ਆਪਣੇ ਨਾਮਜ਼ਦਗੀ ਪੱਤਰ 12 ਦਸੰਬਰ 2024 ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ (ਦੁਪਹਿਰ 03:00 ਵਜੇ ਤੱਕ)ਜਮ੍ਹਾਂ ਕਰਵਾ ਸਕਣਗੇ । ਨਾਮਜ਼ਦਗੀਆਂ ਦੀ ਪੜਤਾਲ ਲਈ 13 ਦਸੰਬਰ ਤੇ ਉਮੀਦਵਾਰੀ ਵਾਪਸ ਲੈਣ ਲਈ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਤ ਕੀਤੀ ਹੈ ।

Advertisement
Advertisement
Advertisement
Advertisement
Scroll to Top