Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:56 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਰਲ ਕੇ ਮੁਹਿੰਮ ਵਿੱਢਣ ਦਾ ਸੱਦਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਰਲ ਕੇ ਮੁਹਿੰਮ ਵਿੱਢਣ ਦਾ ਸੱਦਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਰਲ ਕੇ ਮੁਹਿੰਮ ਵਿੱਢਣ ਦਾ ਸੱਦਾ
ਨਸ਼ਿਆਂ ਨੂੰ ਖਤਮ ਕਰਨ ਲਈ ਔਰਤਾਂ ਸਭ ਤੋਂ ਅਹਿਮ ਭੂਮਿਕਾ ਨਿਭਾ ਸਕਦੀਆਂ ਨੇ: ਰਾਜਪਾਲ
ਨਸ਼ਾ ਮੁਕਤ-ਰੰਗਲਾ ਪੰਜਾਬ’ ਮੁਹਿੰਮ ਤਹਿਤ ਜਲੰਧਰ ਦੇ ਬਿਆਸ ਪਿੰਡ ਤੋਂ ਨਸ਼ਿਆਂ ਖਿਲਾਫ਼ ਦੋ ਦਿਨਾਂ ਪੈਦਲ ਯਾਤਰਾ ਦੀ ਕੀਤੀ ਸ਼ੁਰੂਆਤ
8 ਕਿਲੋਮੀਟਰ ਪੈਦਲ ਚੱਲ ਕੇ ਖੁਦ ਕੀਤੀ ਯਾਤਰਾ ਦੀ ਅਗਵਾਈ
ਜਲੰਧਰ, 10 ਦਸੰਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੋਂ ਨੇੜਲੇ ਇਤਿਹਾਸਕ ਪਿੰਡ ਬਿਆਸ ਤੋਂ ‘ਨਸ਼ਾ ਮੁਕਤ-ਰੰਗਲਾ ਪੰਜਾਬ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਦੋ ਦਿਨਾਂ ਪੈਦਲ ਯਾਤਰਾ ਦੀ ਸ਼ੁਰੂਆਤ ਕਰਦਿਆਂ ਔਰਤਾਂ ਨੂੰ ਇਸ ਸਮਾਜਿਕ ਬੁਰਾਈ ਖਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ । ਵਿਸ਼ਵ ਪ੍ਰਸਿੱਧ ਦੌੜਾਕ ਫੌਜਾ ਸਿੰਘ ਦੇ ਘਰ ਤੋਂ ਸ਼ੁਰੂ ਹੋਈ ਇਸ ਯਾਤਰਾ ਦੀ ਅਗਵਾਈ ਕਰਦਿਆਂ ਸ਼੍ਰੀ ਕਟਾਰੀਆ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰਾਂ ਵੱਲੋਂ ਆਪਣੇ ਪੱਧਰ ’ਤੇ ਵਿਆਪਕ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਾਰੇ ਨਾਗਰਿਕਾਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਖਾਸ ਕਰ ਔਰਤਾਂ ਨੂੰ ਅੱਗੇ ਆ ਕੇ ਨਸ਼ਿਆਂ ਦਾ ਵਿਰੋਧ ਕਰਨਾ ਚਾਹੀਦਾ ਹੈ ।
ਉਨ੍ਹਾਂ ਕਿਹਾ ਕਿ ਨਸ਼ੇ ਕਰਨ ਨਾਲ ਸਿਰਫ਼ ਵਿਅਕਤੀ ਦੀ ਸਿਹਤ ’ਤੇ ਹੀ ਮਾੜਾ ਅਸਰ ਨਹੀਂ ਪੈਂਦਾ ਸਗੋਂ ਉਸਦੇ ਪਰਿਵਾਰ ਨੂੰ ਵੀ ਇਸ ਅਲਾਮਤ ਦਾ ਸੰਤਾਪ ਭੁਗਤਣਾ ਪੈਂਦਾ ਹੈ, ਜਿਸ ਦਾ ਜ਼ਿਆਦਾ ਸ਼ਿਕਾਰ ਔਰਤਾਂ ਹੁੰਦੀਆਂ ਹਨ। ਸ਼੍ਰੀ ਕਟਾਰੀਆ ਨੇ ਕਿਹਾ ਕਿ ਔਰਤਾਂ ਸਮਾਜ ਦੀ ਮਹੱਤਵਪੂਰਣ ਕੜੀ ਹਨ ਅਤੇ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਵਿੱਚ ਬੇਹੱਦ ਪ੍ਰਭਾਵੀ ਭੂਮਿਕਾ ਨਿਭਾਅ ਸਕਦੀਆਂ ਹਨ । ਰਾਜਪਾਲ ਨੇ ਕਿਹਾ ਕਿ ਨਸ਼ਾ ਜਿਥੇ ਆਪਣੇ ਆਪ ਵਿੱਚ ਸਮੱਸਿਆ ਹੈ ਉਥੇ ਇਸ ਨਾਲ ਹੋਰ ਕਈ ਸਮੱਸਿਆਵਾਂ ਜੁੜੀਆਂ ਹੋਈਆਂ ਹਨ, ਜਿਸ ਵਿੱਚ ਸਭ ਤੋਂ ਵੱਡਾ ਮਸਲਾ ਜੁਰਮ ਹੈ। ਨਸ਼ੇ ਕਰਨ ਵਾਲਾ ਵਿਅਕਤੀ ਨਸ਼ੇ ਦੀ ਪੂਰਤੀ ਲਈ ਅਪਰਾਧ ਦੇ ਰਾਹ ’ਤੇ ਵੀ ਤੁਰਨ ਤੋਂ ਗੁਰੇਜ਼ ਨਹੀਂ ਕਰਦਾ । ਨਸ਼ਿਆਂ ਖਿਲਾਫ਼ ਲੋਕ ਲਹਿਰ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਸ਼੍ਰੀ ਕਟਾਰੀਆ ਨੇ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫ਼ਲ ਨਹੀਂ ਹੋ ਸਕਦੀ । ਉਨ੍ਹਾਂ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਨਸ਼ਾ ਮੁਕਤ ਭਵਿੱਖ ਸਿਰਜਣ ਲਈ ਇਸ ਅਭਿਆਨ ਵਿੱਚ ਸਰਗਰਮ ਭਾਗੀਦਾਰ ਬਣਨ ਦਾ ਹੋਕਾ ਦਿੱਤਾ । ਇੰਡੀਅਨ ਰੈੱਡ ਕਰਾਸ ਸੁਸਾਇਟੀ ਅਤੇ ਸੋਸ਼ਲ ਵਰਕਰ ਤੇ ਉੱਘੇ ਲੇਖਕ ਖੁਸ਼ਵੰਤ ਸਿੰਘ ਦੇ ਸਹਿਯੋਗ ਨਾਲ ਕੱਢੀ ਗਈ ਇਹ ਪੈਦਲ ਯਾਤਰਾ ਅੱਜ ਪਿੰਡ ਭੱਠੇ ਵਿਖੇ ਸਮਾਪਤ ਹੋਈ । ਕਰੀਬ 8 ਕਿਲੋਮੀਟਰ ਦੀ ਇਸ ਯਾਤਰਾ ਦੀ ਅਗਵਾਈ ਰਾਜਪਾਲ ਪੰਜਾਬ ਵੱਲੋਂ ਖੁਦ ਪੈਦਲ ਚੱਲ ਕੇ ਕੀਤੀ ਗਈ । ਬੁੱਧਵਾਰ 11 ਦਸੰਬਰ ਨੂੰ ਪਿੰਡ ਭੱਠੇ ਤੋਂ ਸਵੇਰੇ 10:30 ਵਜੇ ਕਰੀਬ 7 ਕਿਲੋਮੀਟਰ ਦੂਰੀ ਤੈਅ ਕਰਕੇ ਇਹ ਯਾਤਰਾ ਜੰਗ-ਏ-ਆਜ਼ਾਦੀ ਕਰਤਾਰਪੁਰ ਵਿਖੇ ਸਮਾਪਤ ਹੋਵੇਗੀ, ਜਿਥੇ ਸਮਾਪਤੀ ਸਮਾਗਮ ਕਰਵਾਇਆ ਜਾ ਰਿਹਾ ਹੈ । ਕਰੀਬ 113 ਦੌੜਾਕ ਫੌਜਾ ਸਿੰਘ ਨੇ ਵੀ ਇਸ ਪੈਦਲ ਯਾਤਰਾ ਵਿੱਚ ਭਾਗ ਲਿਆ ਅਤੇ ਕਰੀਬ ਇਕ ਕਿਲੋਮੀਟਰ ਪੈਦਲ ਤੁਰੇ । ਉਪਰੰਤ ਰਾਜਪਾਲ ਵੱਲੋਂ ਦੌੜਾਕ ਫੌਜਾ ਸਿੰਘ ਦਾ ਸਨਮਾਨ ਵੀ ਕੀਤਾ ਗਿਆ । ਸਕੂਲਾਂ ਦੇ ਵਿਦਿਆਰਥੀਆਂ ਨੇ ਪੈਦਲ ਯਾਤਰਾ ਦਾ ਹਿੱਸਾ ਬਣਦਿਆਂ ਹੱਥਾਂ ਵਿੱਚ ਬੈਨਰ ਅਤੇ ਤਖ਼ਤੀਆਂ ਫੜ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੱਤਾ । ਡਾਇਰੈਕਟਰ ਐਮ. ਐਚ. ਏ. (ਸੈਂਸਜ਼ ਐਂਡ ਸਿਟੀਜ਼ਨਸ਼ਿਪ) ਲਲਿਤ ਜੈਨ ਆਈ. ਏ. ਐਸ., ਸਕੱਤਰ ਰੈੱਡ ਕਰਾਸ ਸੁਸਾਇਟੀ ਪੰਜਾਬ ਸ਼ਿਵ ਦੁਲਾਰ ਸਿੰਘ ਢਿੱਲੋਂ ਸਾਬਕਾ ਆਈ.ਏ. ਐਸ., ਸਾਬਕਾ ਪ੍ਰਿੰਸੀਪਲ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਸਾਬਕਾ ਸੂਚਨਾ ਕਮਿਸ਼ਨਰ ਤੇ ਉੱਘੇ ਲੇਖਕ ਖੁਸ਼ਵੰਤ ਸਿੰਘ, ਪਿੰਡਾਂ ਦੀਆਂ ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਪੈਦਲ ਯਾਤਰਾ ਵਿੱਚ ਸ਼ਮੂਲੀਅਤ ਕੀਤੀ ।

Advertisement
Advertisement
Advertisement
Advertisement
Scroll to Top