Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 6:56 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ

ਚੰਡੀਗੜ੍ਹ, 28 ਜੂਨ:

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮ ਦੀ ਪਛਾਣ ਗੁਰਚਰਨਜੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਜਲੰਧਰ ਵਿੱਚ ਇੱਕ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਸੈਂਟਰ ਨੇੜੇ ਕੈਫੇ ਚਲਾ ਰਿਹਾ ਹੈ।

ਮੁਲਜ਼ਮ ਏਜੰਟ ਨੂੰ ਦਲਜੀਤ ਸਿੰਘ ਵਾਸੀ ਪਿੰਡ ਬੀਬੜੀ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਏਜੰਟ ਨੇ ਬਿਨਾਂ ਕੋਈ ਡਰਾਈਵਿੰਗ ਟੈਸਟ ਦਿੱਤੇ ਉਸਦਾ ਹੈਵੀ ਡਰਾਈਵਿੰਗ ਲਾਇਸੰਸ ਜਾਰੀ ਕਰਵਾਉਣ ਬਦਲੇ 1200 ਰੁਪਏ ਦੀ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਏਜੰਟ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫਤਾਰ ਕਰ ਲਿਆ।
ਇਸ ਸਬੰਧੀ ਏਜੰਟ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top