Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:18 am

+91 90915 01313 , +91 90916 01313

punjabbanni@gmail.com
punjabbani@yahoo.com

ਹਿਊਮਨ ਸਰਵਿਸ ਸੋਸਾਇਟੀ ਦੇ ਅਹੁਦੇਦਾਰਾਂ ਨੇ ਕੀਤੀ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

ਹਿਊਮਨ ਸਰਵਿਸ ਸੋਸਾਇਟੀ ਦੇ ਅਹੁਦੇਦਾਰਾਂ ਨੇ ਕੀਤੀ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

ਹਿਊਮਨ ਸਰਵਿਸ ਸੋਸਾਇਟੀ ਦੇ ਅਹੁਦੇਦਾਰਾਂ ਨੇ ਕੀਤੀ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ
ਪਟਿਆਲਾ : ਹਿਊਮਨ ਸਰਵਿਸ ਸੋਸਾਇਟੀ ਵਲੋਂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ । ਇਸ ਮੌਕੇ ਕਿਸਾਨ ਨੇਤਾ ਡੱਲੇਵਾਲ ਨੂੰ ਮਿਲਣ ਪਹੁੰਚੇ ਰਿਟਾਇਰ ਐਸ. ਐਸ. ਪੀ. ਸੁਸ਼ੀਲ ਕੁਮਾਰ ਅਤੇ ਸਟੇਟ ਪ੍ਰਧਾਨ ਜਤਿੰਦਰ ਸ਼ਰਮਾ ਤੇ ਉਹਨਾਂ ਦੀ ਟੀਮ ਵਲੋਂ ਖਨੋਰੀ ਬਾਡਰ ਤੇ ਮਰਨ ਵਰਤ ਤੇ ਬੈਠੇ ਕਿਸਾਨ ਜਗਜੀਤ ਸਿੰਘ ਡੱਲੇਵਾਲ ਨਾਲ ਮਿਲ ਕੇ ਉਹਨਾਂ ਦੀ ਸਿਹਤ ਦਾ ਹਾਲ ਚਾਲ ਪੁਛਿਆ ਗਿਆ ਅਤੇ ਰੱਬ ਅੱਗੇ ਉਹਨਾਂ ਦੀ ਸਿਹਤ ਵਿੱਚ ਸੁਧਾਰ ਵਾਸਤੇ ਰੱਬ ਅੱਗੇ ਅਰਦਾਸ ਕੀਤੀ ਗਈ । ਐਸ. ਐਸ. ਪੀ. ਸੁਸ਼ੀਲ ਕੁਮਾਰ ਨੇ ਦੱਸਿਆ ਉਹਨਾਂ ਦੀ ਹਾਲਤ ਵਿਗੜ ਰਹੀ ਹੈ ਪਰ ਉਹਨਾਂ ਦੇ ਹੌਂਸਲੇ ਬੁਲੰਦ ਹਨ। ਇਸ ਮੌਕੇ ਹਿਊਮਨ ਸਰਵਿਸ ਸੁਸਾਹਿਟੀ ਦੀ ਸਮੁੱਚੀ ਟੀਮ ਵਲੋਂ ਉਹਨਾਂ ਦੀ ਹੌਂਸਲਾ ਅਫਜਾਈ ਕੀਤੀ ਗਈ ਤੇ ਭਰੋਸਾ ਦਿੱਤਾ ਗਿਆ ਕਿ ਪੂਰੇ ਪੰਜਾਬ ਵਿੱਚ ਸਾਡੀ ਟੀਮ ਕਿਸਾਨਾਂ ਨਾਲ ਖੜੀ ਹੈ ਕਿਉਂਕਿ ਇਹ ਲੜਾਈ ਇਕੱਲੇ ਉਹਨਾਂ ਦੀ ਨਹੀਂ ਬਲਕਿ ਸਭ ਦੀ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਮਸਲੇ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ । ਪੰਜਾਬ ਅਤੇ ਪੰਜਾਬੀਅਤ ਦੀ ਜਵਾਨੀਆਂ ਅਤੇ ਕਿਸਾਨਾ ਨੂੰ ਬਚਾਇਆ ਜਾਵੇ ਕਿਉਂਕਿ ਕਿਸਾਨ ਇਕੱਲਾ ਨਹੀਂ ਕਿਸਾਨਾਂ ਨਾਲ ਹਰ ਵਰਗ ਜੁੜਿਆ ਹੈ । ਕਿਸਾਨਾਂ ਦਾ ਮਸਲਾ ਹੱਲ ਕਰਕੇ ਪੰਜਾਬ ਵਿੱਚ ਅਮਲ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ ਜਾਵੇ । ਸਾਨੂੰ ਸਭ ਸੰਸਥਾਵਾਂ ਅਤੇ ਲੋਕਾਂ ਨੂੰ ਕਿਸਾਨ ਮੋਰਚੇ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਰਿਟਾਇਰਡ ਐਸ. ਐਸ. ਪੀ. ਸੁਸ਼ੀਲ ਕੁਮਾਰ ਸਟੇਟ ਪ੍ਰਧਾਨ, ਜਤਿੰਦਰ ਸ਼ਰਮਾ ਐਸ. ਸੀ. ਸੈਲ ਦੇ ਚੇਅਰਮੈਨ ਪੰਜਾਬ, ਕਰਮਜੀਤ ਲਚਕਾਣੀ, ਸਰਪੰਚ ਦਰਸ਼ਨ ਸਿੰਘ ਮੈਣ, ਰਤਨ ਮੱਟੂ, ਗੋਲਡੀ ਵਾਲਿਆ, ਅਸ਼ੋਕ ਕੁਮਾਰ ਰਾਜੇਸ਼ਵਰ ਕੁਮਾਰ ਅਤੇ ਹੋਰ ਟੀਮ ਮੈਂਬਰ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top