Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 6:58 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਵਰਕਾਮ ਵੱਲੋਂ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 110 ਬਿਜਲੀ ਖਪਤਕਾਰਾਂ ਨੂੰ 40.04 ਲੱਖ ਰੁਪਏ ਜ਼ੁਰਮਾਨਾ

ਪਾਵਰਕਾਮ ਵੱਲੋਂ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 110 ਬਿਜਲੀ ਖਪਤਕਾਰਾਂ ਨੂੰ 40.04 ਲੱਖ ਰੁਪਏ ਜ਼ੁਰਮਾਨਾ

ਪਾਵਰਕਾਮ ਵੱਲੋਂ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 110 ਬਿਜਲੀ ਖਪਤਕਾਰਾਂ ਨੂੰ 40.04 ਲੱਖ ਰੁਪਏ ਜ਼ੁਰਮਾਨਾ
ਪਟਿਆਲਾ, 29 ਜੂਨ :
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਵਿਰੁੱਧ ਚਲਾਈ ਜਾ ਰਹੀ ਜ਼ੋਰਦਾਰ ਮੁਹਿੰਮ ਦਿਨੋਦਿਨ ਤੇਜ਼ ਹੁੰਦੀ ਜਾ ਰਹੀ ਹੈ ਅਤੇ ਇਸ ਦੇ ਬਹੁਤ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਇਹ ਦਾ ਪ੍ਰਗਟਾਵਾ ਅੱਜ ਇੱਥੇ ਪੀਐਸਪੀਸੀਐਲ ਦੇ ਬੁਲਾਰੇ ਨੇ ਪ੍ਰੈਸ ਨੋਟ ਵਿੱਚ ਕੀਤਾ।
ਪੀਐਸਪੀਸੀਐਲ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚੋਂ ਬਿਜਲੀ ਚੋਰੀ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਇਹ ਵਿਸ਼ੇਸ਼ ਮੁਹਿੰਮ ਗਰਮੀਆਂੇਝੋਨੇ ਦੇ ਸੀਜ਼ਨ ਦੌਰਾਨ ਵੀ ਜਾਰੀ ਰਖਿਆ ਜਾਵੇਗੀ । ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੀ।ਐਸ।ਪੀ।ਸੀ।ਐਲ ਵੱਲੋਂੈ ਬਿਜਲੀ ਚੋਰੀ ਕਰਨ ਵਾਲੇ ਸਾਰੀਆਂ ਸ਼੍ਰੇਣੀਆਂ ਦੇ ਬਿਜਲੀ ਖਪਤਕਾਰਾਂ ਵਿਰੁਧ ਜੁਰਮਾਨੇ ਤੋਂ ਇਲਾਵਾ ਬਿਜਲੀ ਐਕਟ ਹੇਠ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਪੀ।ਐਸ।ਪੀ।ਸੀ।ਐਲ ਇਨਫੋਰਸਮੈਂਟ ਟੀਮਾਂ ਦੇ ਨਾਲ ਪੁਲਿਸ ਅਧਿਕਾਰੀਆਂ ਨੇ ਛਾਪੇਮਾਰੀ ਦੌਰਾਨ 1191 ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ ਹੈ ਅਤੇ ਪਿਛਲੇ ਦੋ ਦਿਨਾਂ ਵਿੱਚ 110 ਖਪਤਕਾਰਾਂ ਨੂੰ ਬਿਜਲੀ ਚੋਰੀ ਕਰਨ ਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ 40.04 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ।
ਪੀਐਸਪੀਸੀਐਲ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਬਠਿੰਡਾ ਸਰਕਲ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਝੋਕ, ਹਰੀ ਹਰ, ਸ੍ਰੀ ਮੁਕਤਸਰ ਸਾਹਿਬ (ਸਿਟੀ) ਦੇ 169 ਖਪਤਕਾਰਾਂ ਦੇ ਅਹਾਤਿਆਂ ਦੇ ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀਤੇ ਬਿਜਲੀ 20 ਖਪਤਕਾਰਾਂ ਨੂੰ 8.40 ਲੱਖ ਰੁਪਏ ਜੁਰਮਾਨਾ ਕੀਤਾ ਹੈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਬਿਜਲੀ ਚੋਰੀ ਦੀ ਚੈਕਿੰਗ ਦੌਰਾਨ ਲੁਧਿਆਣਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਜਨਤਾ ਨਗਰ ਯੂਨਿਟ ਨੰਬਰ 3, ਲੁਧਿਆਣਾ ਸਬ ਡਵੀਜ਼ਨ ਦੇ 131 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਅਤੇ ਬਿਜਲੀ ਚੋਰੀ ਅਤੇ ਹੋਰ ਉਲੰਘਣਾ ਕਰਨ ਵਾਲੇ 8 ਖਪਤਕਾਰਾਂ ਨੂੰ 8।28 ਲੱਖ ਰੁਪਏ ਦੇ ਜੁਰਮਾਨੇ ਕੀਤੇ। ਪਟਿਆਲਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਧੂਰੀ (ਦਿਹਾਤੀ), ਮਲੇਰਕੋਟਲਾ (ਸਿਟੀ 2) ਸਹਿਣਾ, ਰੰਗੀਆਂ, ਤਪਾ 1 ਤਪਾ 2, ਧੂਆਂਵਾਲਾ 2 ਟੈੱਕ 1 ਮੁਹਾਲੀ ਸਬ ਡਵੀਜ਼ਨ ਦੇ 510 ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕਰਕੇ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 9.11 ਲੱਖ ਰੁਪਏ ਜ਼ੁਰਮਾਨਾ ਕੀਤਾ। ਬੁਲਾਰੇ ਨੇ ਇਹ ਵੀ ਦੱਸਿਆ ਕਿ ਜਲੰਧਰ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਸ਼ਾਹਕੋਟ ਅਤੇ ਮਲਸੀਆਂ ਦੇ 126 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਹੈ ਅਤੇ 21 ਖਪਤਕਾਰਾਂ ਨੂੰ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 9.47 ਲੱਖ ਰੁਪਏ ਜੁਰਮਾਨਾ ਕੀਤਾ ਹੈ। ਜਦੋਂ ਕਿ ਅੰਮ੍ਰਿਤਸਰ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਇਸਲਾਮਾਬਾਦ ਅਤੇ ਮਾਡਲ ਟਾਊਨ ਬਟਾਲਾ ਸਬ ਡਵੀਜ਼ਨ ਦੇ 255 ਖਪਤਕਾਰਾਂ ਦੇ ਘਰਾਂ ਵਿੱਚ ਛਾਪੇਮਾਰੀ ਕਰਕੇ 13 ਖਪਤਕਾਰਾਂ ਨੂੰ 4.78 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਪੀਐੱਸਪੀਸੀਐੱਲ ਨੇ ਆਪਣੇ ਸਾਰੇ ਵਡਮੁੱਲੇ ਖਪਤਕਾਰਾਂ-ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨੂੰ ਕੰਟਰੋਲ ਕਰਨ ਲਈ ਪੀਐੱਸਪੀਸੀਐੱਲ ਦੇ ਵਟਸਐਪ ਨੰਬਰ 96461-75770 ‘ਤੇ ਬਿਜਲੀ ਚੋਰੀ ਬਾਰੇ ਸਹੀ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀਮੁਹਿੰਮ ਵਿਚ ਯੋਗਦਾਨ ਪਾ ਸਕਦੇ ਹਨ।

Advertisement
Advertisement
Advertisement
Advertisement
Scroll to Top