Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:29 pm

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਮਨਾਇਆ ਗਿਆ ਭਾਰਤੀ ਭਾਸ਼ਾ ਉਤਸਵ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਮਨਾਇਆ ਗਿਆ ਭਾਰਤੀ ਭਾਸ਼ਾ ਉਤਸਵ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਮਨਾਇਆ ਗਿਆ ਭਾਰਤੀ ਭਾਸ਼ਾ ਉਤਸਵ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਹਿੰਦੀ ਅਤੇ ਹੋਰ ਭਾਸ਼ਾਵਾਂ ਵਿਭਾਗ ਵੱਲੋਂ ਪ੍ਰਸਿੱਧ ਤਾਮਿਲ ਕਵੀ ਸ੍ਰੀ ਸੁਬਰਾਮਣੀਆ ਭਾਰਤੀ ਦੇ ਜਨਮ ਦਿਨ ਦੇ ਮੁਬਾਰਕ ਮੌਕੇ ’ਤੇ ਭਾਰਤੀ ਭਾਸ਼ਾ ਉਤਸਵ ਮਨਾਇਆ ਗਿਆ । ਇਸ ਮੌਕੇ ਵਿਭਾਗ ਵੱਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਸੁਬਰਾਮਣੀਆ ਭਾਰਤੀ ਦੇ ਜੀਵਨ ਅਤੇ ਰਚਨਾ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ । ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਡਾ: ਜਸਪ੍ਰੀਤ ਕੌਰ ਨੇ ਭਾਰਤੀ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ । ਇਸ ਤੋਂ ਬਾਅਦ ਹਿੰਦੀ ਅਤੇ ਹੋਰ ਭਾਸ਼ਾਵਾਂ ਵਿਭਾਗ ਦੀ ਮੁਖੀ ਡਾ. ਹਰਵਿੰਦਰ ਕੌਰ ਨੇ ਸ੍ਰੀ ਸੁਬਰਾਮਣੀਆ ਭਾਰਤੀ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ । ਉਨ੍ਹਾਂ ਸੁਬਰਾਮਣੀਆ ਦੀ ਰਚਨਾ ਬਾਰੇ ਵੀ ਚਾਨਣਾ ਪਾਇਆ ਅਤੇ ਨਾਲ ਦੀ ਨਾਲ ਉਨਾਂ ਦੁਆਰਾ ਭਾਰਤ ਦੀ ਸੁਤੰਤਰਤਾ ਵਿੱਚ ਪਾਏ ਗਏ ਯੋਗਦਾਨ ਬਾਰੇ ਵੀ ਦੱਸਿਆ ਉਨ੍ਹਾਂ ਇਹ ਵੀ ਦੱਸਿਆ ਕਿ ਮੌਕੇ ਦੇ ਰਾਜੇ ਵੱਲੋਂ ਉਨਾਂ ਨੂੰ ਭਾਰਤੀ ਨਾਮ ਦੇ ਖਿਤਾਬ ਨਾਲ ਵੀ ਨਿਵਾਜਿਆ ਗਿਆ ਸੀ । ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਸ਼੍ਰੀ ਸੁਬਰਾਮਣੀਆ ਭਾਰਤੀ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਦੀ ਗੱਲ ਕਹੀ ਅਤੇ ਉਨ੍ਹਾਂ ਨੂੰ ਸ੍ਰੀ ਭਾਰਤੀ ਵਾਂਗ ਚੰਗੇ ਇਨਸਾਨ ਬਣਨ ਦੀ ਪ੍ਰੇਰਨਾ ਵੀ ਦਿੱਤੀ । ਪ੍ਰੋਗਰਾਮ ਵਿੱਚ ਲਗਭਗ 35 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਪ੍ਰੋਗਰਾਮ ਦੇ ਅੰਤ ਵਿੱਚ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਡਾ: ਦਵਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top