Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 11:28 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ 'ਚ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਆਬਜ਼ਰਵਰ ਹਰਬੀਰ ਸਿੰਘ ਵੱਲੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ

ਪਟਿਆਲਾ ਜ਼ਿਲ੍ਹੇ 'ਚ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਆਬਜ਼ਰਵਰ ਹਰਬੀਰ ਸਿੰਘ ਵੱਲੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ

ਪਟਿਆਲਾ ਜ਼ਿਲ੍ਹੇ ‘ਚ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਆਬਜ਼ਰਵਰ ਹਰਬੀਰ ਸਿੰਘ ਵੱਲੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ
-ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ-ਅਬਜ਼ਰਵਰ ਹਰਬੀਰ ਸਿੰਘ
ਪਟਿਆਲਾ, 12 ਦਸੰਬਰ : 21 ਦਸੰਬਰ ਨੂੰ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਤੇ ਉਪ ਚੋਣਾਂ ਦੇ ਮੱਦੇਨਜ਼ਰ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨਤਾ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਅਬਜ਼ਰਵਰ ਸੀਨੀਅਰ ਆਈ. ਏ. ਐਸ. ਅਤੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗਾਂ ਦੇ ਵਿਸ਼ੇਸ਼ ਸਕੱਤਰ ਹਰਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਮੇਤ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ । ਚੋਣ ਆਬਜ਼ਰਵਰ ਹਰਬੀਰ ਸਿੰਘ ਨੇ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ । ਉਨ੍ਹਾਂ ਨੇ ਵੋਟਾਂ ਬਾਅਦ ਈ. ਐਮ. ਐਮਜ਼ ਨੂੰ ਰੱਖਣ ਲਈ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਬਣਾਏ ਗਏ ਸਟਰਾਂਗ ਰੂਮ ਅਤੇ ਬੀ. ਡੀ. ਪੀ. ਓ. ਦਫ਼ਤਰ ਸਨੌਰ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਸਨੌਰ ਦੇ ਰਿਟਰਨਿੰਗ ਅਧਿਕਾਰੀ ਨਵਦੀਪ ਕੁਮਾਰ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਅਤੇ ਐਸ. ਪੀ. ਸਥਾਨਕ ਹਰਬੰਤ ਕੌਰ ਵੀ ਮੌਜੂਦ ਸਨ । ਜਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ ਨਗਰ ਕੌਂਸਲ ਸਨੌਰ ਸਮੇਤ ਨਗਰ ਪੰਚਾਇਤਾਂ ਘਨੌਰ, ਦੇਵੀਗੜ੍ਹ, ਭਾਦਸੋਂ ਤੇ ਘੱਗਾ ਦੀਆਂ ਆਮ ਚੋਣਾਂ ਤੋਂ ਇਲਾਵਾ ਸਮਾਣਾ, ਰਾਜਪੁਰਾ, ਨਾਭਾ ਤੇ ਪਾਤੜਾਂ ਨਗਰ ਕੌਂਸਲਾਂ ਦੀ ਇੱਕ-ਇੱਕ ਵਾਰਡ ਵਿੱਚ ਉਪ ਚੋਣ ਵੀ ਹੋਰ ਰਹੀ ਹੈ, ਜਿਸ ਲਈ ਰਾਜ ਚੋਣ ਕਮਿਸ਼ਨ ਨੇ ਹਰਬੀਰ ਸਿੰਘ ਨੂੰ ਨਿਗਰਾਨ ਤਾਇਨਾਤ ਕੀਤਾ ਹੈ । ਚੋਣ ਆਬਜ਼ਰਵਰ ਹਰਬੀਰ ਸਿੰਘ ਨੇ ਪੋਲਿੰਗ ਬੂਥਾਂ ਸਬੰਧੀ ਪੋਲਿੰਗ ਬੂਥਾਂ ਦੀ ਸੰਵੇਦਨਸ਼ੀਲਤਾ ਬਾਰੇ ਜਾਣਕਾਰੀ ਹਾਸਲ ਕਰਦਿਆਂ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਆਪਣੇ ਅਧੀਨ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਖੇ ਸਮੁੱਚਾ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਇਆ ਜਾਵੇ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਲਈ ਸੁਰੱਖਿਆ ਸਮੇਤ ਸਮੁੱਚੇ ਪ੍ਰਬੰਧ ਮੁਕੰਮਲ ਹਨ ।

Advertisement
Advertisement
Advertisement
Advertisement
Scroll to Top