Breaking News ਓ. ਬੀ. ਸੀ, ਈ. ਬੀ. ਸੀ ਅਤੇ ਡੀ. ਐਨ. ਟੀ. ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ: ਡਾ. ਬਲਜੀਤ ਕੌਰਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਕਰੀਬ 7.46 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤਮੋਹਿੰਦਰ ਭਗਤ ਵੱਲੋਂ ਮੁਹਾਲੀ ਡੰਪਿੰਗ ਗਰਾਊਂਡ ਨੂੰ ਹਟਾਉਣ ਦੇ ਕੰਮ 'ਚ ਤੇਜ਼ੀ ਲਿਆਉਣ ਨਿਰਦੇਸ਼ਪੀ. ਐਸ. ਪੀ. ਸੀ. ਐਲ. ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ : ਹਰਭਜਨ ਸਿੰਘ ਈ. ਟੀ. ਓ.ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰਨਵੇਂ ਚੁਣੇ ਕੌਂਸਲਰ ਬਦਲਣਗੇ ਪਟਿਆਲਾ ਦੀ ਨੁਹਾਰ : ਹਰਚੰਦ ਸਿੰਘ ਬਰਸਟ

ਨਗਰ ਨਿਗਮ ਚੋਣਾਂ `ਚ ਧਾਂਦਲੀ ਨੂੰ ਲੈ ਕੇ ਭਾਜਪਾ ਨੇ ਹਾਈਕੋਰਟ `ਚ ਲਗਾਈ ਗੁਹਾਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 12 December, 2024, 08:13 PM

ਨਗਰ ਨਿਗਮ ਚੋਣਾਂ `ਚ ਧਾਂਦਲੀ ਨੂੰ ਲੈ ਕੇ ਭਾਜਪਾ ਨੇ ਹਾਈਕੋਰਟ `ਚ ਲਗਾਈ ਗੁਹਾਰ
ਅਦਾਲਤ ਨੇ ਦਿੱਤੇ ਵੀਡੀਓਗ੍ਰਾਫੀ ਦੇ ਹੁਕਮ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਦੇ ਜਸਟਿਸ ਸੁਰੇਸ਼ਵਰ ਠਾਕੁਰ `ਤੇ ਆਧਾਰਿਤ ਬੈਂਚ ਨੇ ਇਹ ਹੁਕਮ ਪਟਿਆਲਾ ਵਾਸੀ ਵਿਜੇ ਕੁਮਾਰ ਅਤੇ ਹੋਰਾਂ ਦੀ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਦਿੱਤੇ। ਪਟੀਸ਼ਨਕਰਤਾ ਪੰਜਾਬ ਭਾਜਪਾ ਨਾਲ ਸਬੰਧਤ ਹੈ। ਸੁਣਵਾਈ ਦੌਰਾਨ ਅਦਾਲਤ ਨੂੰ ਭਾਜਪਾ ਨੇ ਪਟਿਆਲਾ `ਚ ਨਾਮਜ਼ਦਗੀ `ਚ ਧਾਂਦਲੀ ਦਾ ਮੁੱਦਾ ਵੀ ਉਠਾਇਆ, ਹਾਈਕੋਰਟ ਨੇ ਵੀ ਰਾਜ ਚੋਣ ਕਮਿਸ਼ਨ ਨੂੰ ਪਟਿਆਲਾ ਮਾਮਲੇ `ਚ ਮਿਲੀ ਸ਼ਿਕਾਇਤ `ਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੂੰ ਦੱਸਿਆ ਗਿਆ ਕਿ ਕਈ ਥਾਵਾਂ `ਤੇ ਉਨ੍ਹਾਂ ਦਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ। ਅਦਾਲਤ ਨੂੰ ਦੱਸਿਆ ਗਿਆ ਕਿ ਪੰਜਾਬ ਵਿੱਚ ਖਾਸ ਕਰਕੇ ਪਟਿਆਲਾ ਵਿੱਚ ਕਈ ਥਾਵਾਂ ’ਤੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਦਾਖ਼ਲ ਕਰਨ ਤੋਂ ਰੋਕਿਆ ਜਾ ਰਿਹਾ ਹੈ, ਅਜਿਹੇ ਵਿੱਚ ਹਾਈ ਕੋਰਟ ਨੂੰ ਇਸ ਮਾਮਲੇ ਵਿੱਚ ਰਾਜ ਚੋਣ ਕਮਿਸ਼ਨ ਨੂੰ ਹੁਕਮ ਜਾਰੀ ਕਰਨੇ ਚਾਹੀਦੇ ਹਨ। ਹਾਲਾਂਕਿ ਇਸ ਸਬੰਧੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਹੈ। ਪਟਿਆਲਾ ਸਮੇਤ ਪੂਰੇ ਪੰਜਾਬ ਵਿੱਚ ਜਿੱਥੇ ਕਿਤੇ ਵੀ ਚੋਣਾਂ ਹੁੰਦੀਆਂ ਹਨ, ਉੱਥੇ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਦੀ ਮੰਗ ਵੀ ਕੀਤੀ ਗਈ।



Scroll to Top