Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:23 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖ ਗੁਰਦੁਆਰਾ ਐਕਟ 1925 ਮਸਲੇ ’ਤੇ ਮਾਨ ਸਰਕਾਰ ਹੱਦਾਂ ਨਾ ਟੱਪੇ ਬਰਦਾਸ਼ਤ ਨਹੀਂ ਕਰਾਂਗੇ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸਿੱਖ ਗੁਰਦੁਆਰਾ ਐਕਟ 1925 ਮਸਲੇ ’ਤੇ ਮਾਨ ਸਰਕਾਰ ਹੱਦਾਂ ਨਾ ਟੱਪੇ ਬਰਦਾਸ਼ਤ ਨਹੀਂ ਕਰਾਂਗੇ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼ੋ੍ਰਮਣੀ ਕਮੇਟੀ ਵਫ਼ਦ ਹਮਖਿਆਲੀ ਪੰਥਕ ਧਿਰਾਂ ਸਮੇਤ ਗ੍ਰਹਿ ਮੰਤਰੀ ਨਾਲ ਕਰੇਗਾ ਮੁਲਾਕਾਤ
ਪਟਿਆਲਾ 29 ਜੂਨ ()
ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਕਰਨ ਅਤੇ ਸਿੱਖ ਗੁਰਦੁਆਰਾ ਸੋਧ ਬਿੱਲ 2023 ਵਰਗੇ ਬਿੱਲ ਵਿਧਾਨ ਸਭਾ ਵਿਚ ਪਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਿੱਧੇ ਤੌਰ ’ਤੇ ਧਾਰਮਕ ਮਾਮਲਿਆਂ ਵਿਚ ਦਖਲਅੰਦਾਜ਼ੀ ਕੀਤੀ ਹੈ, ਉਥੇ ਹੀ ਮਾਨ ਸਰਕਾਰ ਵੱਲੋਂ ਟੱਪੀਆਂ ਜਾ ਰਹੀਆਂ ਅਜਿਹੀਆਂ ਹੱਦਾਂ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਧਾਰਮਕ ਮਸਲਿਆਂ ਵਿਚ ਕੀਤੀ ਜਾ ਰਹੀ ਦਖਲਅੰਦਾਜ਼ੀ ਨਾਲ ਕੇਵਲ ਕੌਮ ਅੰਦਰ ਦੁਬਿਧਾ ਪੈਦਾ ਕੀਤੀ ਜਾ ਰਹੀ ਹੈ, ਜਦਕਿ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਦੋ ਤਿਹਾਈ ਸਹਿਮਤੀ ਤੋਂ ਬਗੈਰ ਕੇਂਦਰ ਸਰਕਾਰ ਵੀ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਨਹੀਂ ਕਰ ਸਕਦੀ।
ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਲਿਆਂਦੇ ਅਜਿਹੇ ਫੈਸਲਿਆਂ ਨੂੰ ਸ਼ੋ੍ਰਮਣੀ ਕਮੇਟੀ ਦਾ ਜਨਰਲ ਹਾਊਸ ਰੱਦ ਕਰ ਚੁੱਕਿਆ ਹੈ ਅਤੇ ਇਸ ਮਸਲੇ ’ਤੇ ਸ਼ੋ੍ਰਮਣੀ ਕਮੇਟੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਨੂੰ ਸਾਰੀ ਸਥਿਤੀ ਬਾਰੇ ਜਾਣੂੰ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਐਕਟ ਨਾਲ ਸਬੰਧਤ ਫਾਈਲ ਰਾਜਪਾਲ ਨੂੰ ਭੇਜ ਦਿੱਤੀ ਹੈ ਤਾਂ ਰਾਜਪਾਲ ਨੂੰ ਵੀ ਚਾਹੀਦਾ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਇਸ ਦਾ ਸਹੀ ਤਰੀਕੇ ਨਾਲ ਮੁਲਾਂਕਣ ਜ਼ਰੂਰ ਕਰ ਲੈਣ ਕਿਉਂਕਿ ਸਰਕਾਰ ਗੈਰ ਸੰਵਿਧਾਨਿਕ ਤਰੀਕੇ ਨਾਲ ਗਲਤ ਪਿਰਤ ਪਾ ਰਹੀ, ਜਿਸ ਨੂੰ ਸਿੱਖ ਕੌਮ ਅਤੇ ਖਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।
ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਮੁਫ਼ਤ ਗੁਰਬਾਣੀ ਪ੍ਰਸਾਰਣ ਦੇ ਮੁੱਦੇ ’ਤੇ ਸਰਕਾਰ ਬੇਵਜੂਲਾ ਹਊਆ ਖੜਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ 1925 ਐਕਟ ਸੋਧ ਕਰਨ ਅਤੇ 2023 ਵਰਗੇ ਐਕਟ ਲਿਆ ਕੇ ਖਾਲਸਾ ਪੰਥ ਦੀ ਰੂਹ ਨੂੰ ਹੱਥ ਪਾਉਣ ਦਾ ਕੋਝਾ ਯਤਨ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਆਉਣ ਪੀੜ੍ਹੀਆਂ ਨੂੰ ਅਸੀਂ ਜਵਾਬ ਦੇ ਹਾਂ ਅਤੇ ਫਰਜ਼ਾਂ ਦੀ ਪਹਿਰੇਦਾਰੀ ਕਰਨ ਤੋਂ ਕਿਸੇ ਵੀ ਕੀਮਤ ’ਤੇ ਪਿੱਛੇ ਨਹੀਂ ਹੱਟਾਂਗੇ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਸਲੇ ’ਤੇ ਸ਼ੋ੍ਰਮਣੀ ਕਮੇਟੀ ਵਫਦ ਹਮਖਿਆਲੀ ਪੰਥਕ ਧਿਰਾਂ ਨੂੰ ਨਾਲ ਲੈ ਕੇ ਜਲਦ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਕੇ ਸਾਰੀ ਸਥਿਤੀ ਤੋਂ ਜਾਣੂੰ ਕਰਵਾਏਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਅਕਾਲੀ ਆਗੂ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top