Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 10:47 am

+91 90915 01313 , +91 90916 01313

punjabbanni@gmail.com
punjabbani@yahoo.com

ਅੰਗਹੀਣ ਅਤੇ ਅੱਖਾਂ ਦੀਆਂ ਸਮੱਸਿਆਂਵਾਂ ਤੋਂ ਪੀੜਤਾਂ ਲਈ ਮੁਫ਼ਤ ਕੈਂਪ ਲਗਾਉਣਾ ਸ਼ਲਾਘਾਯੋਗ ਉਪਰਾਲਾ : ਸਰਪੰਚ ਜੁਗਨਪ੍ਰੀਤ ਸਿੰਘ ਸੇਖੋਂ

ਅੰਗਹੀਣ ਅਤੇ ਅੱਖਾਂ ਦੀਆਂ ਸਮੱਸਿਆਂਵਾਂ ਤੋਂ ਪੀੜਤਾਂ ਲਈ ਮੁਫ਼ਤ ਕੈਂਪ ਲਗਾਉਣਾ ਸ਼ਲਾਘਾਯੋਗ ਉਪਰਾਲਾ : ਸਰਪੰਚ ਜੁਗਨਪ੍ਰੀਤ ਸਿੰਘ ਸੇਖੋਂ

ਅੰਗਹੀਣ ਅਤੇ ਅੱਖਾਂ ਦੀਆਂ ਸਮੱਸਿਆਂਵਾਂ ਤੋਂ ਪੀੜਤਾਂ ਲਈ ਮੁਫ਼ਤ ਕੈਂਪ ਲਗਾਉਣਾ ਸ਼ਲਾਘਾਯੋਗ ਉਪਰਾਲਾ : ਸਰਪੰਚ ਜੁਗਨਪ੍ਰੀਤ ਸਿੰਘ ਸੇਖੋਂ
ਪਾਤੜਾਂ : ਪਾਤੜਾਂ ਨੇੜੇ ਪਿੰਡ ਦਿਉਗੜ੍ਹ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਯੂਥ ਕਲੱਬ, ਦਿਉਗੜ੍ਹ ਵੱਲੋਂ ਅੱਖਾਂ ਦਾ ਮੁਫਤ ਅਪਰੇਸ਼ਨ ਅਤੇ ਅੰਗਹੀਣ ਵਿਅਕਤੀਆਂ ਲਈ ਲੋੜੀਂਦੇ ਉਪਕਰਨ ਵੰਡਣ ਸਬੰਧੀ ਵਿਸ਼ਾਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸਾਂਝ ਚੈਰੀਟੇਬਲ ਅੱਖਾਂ ਦਾ ਹਸਪਤਾਲ, ਲਹਿਰਾਗਾਗਾ ਵੱਲੋਂ ਡਾ. ਬ੍ਰਹਮਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਮੈਡੀਕਲ ਟੀਮ ਵੱਲੋਂ ਲਗਭਗ 300 ਦੇ ਕਰੀਬ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ । ਚਿੱਟੇ ਮੋਤੀਏ ਦੇ ਅੱਪਰੇਸ਼ਨ 30 ਬਜ਼ੁਰਗਾਂ ਦੀ ਚੋਣ ਕੀਤੀ ਗਈ ਅਤੇ 50 ਦੇ ਕਰੀਬ ਅੰਗਹੀਣ ਵਿਅਕਤੀਆਂ ਨੂੰ ਲੋੜੀਂਦੇ ਉਪਕਰਨ ਮੁੱਹਈਆ ਕਰਵਾਉਣ ਲਈ ਚੋਣ ਕੀਤੀ ਗਈ। ਇਸ ਕੈਂਪ ਦਾ ਉਦਘਾਟਨ ਸਰਪੰਚ ਜੁਗਨਪ੍ਰੀਤ ਸਿੰਘ ਸਿੰਘ ਸੇਖੋਂ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ ਗ੍ਰਾਮ ਪੰਚਾਇਤ ਦਿਉਗੜ੍ਹ ਦੇ ਸਮੂਹ ਮੈਂਬਰ ਸਾਹਿਬਾਨ ਹਾਜ਼ਰ ਸਨ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਜੁਗਨਪ੍ਰੀਤ ਸਿੰਘ ਸੇਖੋਂ ਵੱਲੋਂ ਕਿਹਾ ਗਿਆ ਕਿ ਨੌਜਵਾਨਾਂ ਵੱਲੋਂ ਪਿੰਡ ਪੱਧਰ ਤੇ ਲੋੜਵੰਦ ਬਜ਼ੁਰਗਾਂ ਅਤੇ ਅੰਗਹੀਣ ਵਿਅਕਤੀਆਂ ਲਈ ਅਜਿਹੇ ਕੈਂਪ ਲਗਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ । ਅਸੀਂ ਉਮੀਦ ਕਰਦੇ ਹਾਂ ਕਿ ਭਵਿੱਖ ਵਿੱਚ ਵੀ ਨੌਜਵਾਨਾਂ ਵੱਲੋਂ ਪਿੰਡ ਦੀ ਭਲਾਈ ਲਈ ਅਜਿਹੇ ਉਪਰਾਲੇ ਕਰਦੇ ਰਹਿਣਗੇ ਅਤੇ ਗ੍ਰਾਮ ਪੰਚਾਇਤ ਵੱਲੋਂ ਹਰ ਇੱਕ ਤਰਹਾਂ ਦਾ ਸਹਿਯੋਗ ਨੌਜਵਾਨਾਂ ਨੂੰ ਦਿੱਤਾ ਜਾਵੇਗਾ ਤਾਂ ਜੋ ਪਿੰਡ ਦੀ ਬੇਹਤਰੀ ਅਤੇ ਲੋੜਵੰਦਾਂ ਦੀ ਭਲਾਈ ਲਈ ਸਮਾਜ ਸੇਵੀ ਕਾਰਜ ਹੁੰਦੇ ਰਹਿਣਾ। ਇਸ ਕੈਂਪ ਦੀ ਪ੍ਰਧਾਨਗੀ ਕਲੱਬ ਪ੍ਰਧਾਨ ਕੁਲਦੀਪ ਸਿੰਘ ਵੱਲੋਂ ਕੀਤੀ ਗਈ ਅਤੇ ਸਮੂਹ ਕਲੱਬ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ । ਇਸ ਮੌਕੇ ਵਿਸ਼ੇਸ਼ ਤੌਰ ਤੇ ਸਾਂਝ ਗਲੋਬਲ ਫਾਉਂਡੇਸ਼ਨ ਆਗੂ ਸਮਾਜ ਸੇਵੀ ਗੁਰਪਿਆਰ ਸਿੰਘ ਦਿਉਗੜ੍ਹ ਖਜਾਨਚੀ ਮਿੰਟੂ ਸਿੰਘ ,ਮੀਤ ਪ੍ਰਧਾਨ ਹਰਵਿੰਦਰ ਸਿੰਘ, ਜਰਨਲ ਸੈਕਟਰੀ ਰਮਨਦੀਪ ਸਿੰਘ, ਸੀਨੀ. ਮੀਤ ਪ੍ਰਧਾਨ ਗੋਲਡੀ ਸਿੰਘ, ਜੁਆਇੰਟ ਸਕੱਤਰ ਗੁਰਵਿੰਦਰ ਸਿੰਘ, ਕਬੱਡੀ ਖਿਡਾਰੀ ਅਵਤਾਰ ਸਿੰਘ, ਪੰਚਾਇਤ ਮੈਂਬਰ ਪ੍ਰੇਮ ਸਿੰਘ,ਸੋਹਣਜੀਤ ਸਿੰਘ, ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ,ਰਮਨ ਸਿੰਘ, ਗਗਨਦੀਪ ਸਿੰਘ , Dr ਜੀਵਨ ਸਿੰਘ, ਬਿੰਦੂ ਸਿੰਘ, ਸੋਨੂੰ ਸਿੰਘ, ਲਵਪ੍ਰੀਤ ਸਿੰਘ, ਅੰਮ੍ਰਿਤ ਸਿੰਘ, ਗੁਰਵਿੰਦਰ ਸਿੰਘ , ਬਿੱਟੂ ਸਿੰਘ , ਰਾਜਵਿੰਦਰ ਸਿੰਘ, ਦਵਿੰਦਰ ਸਿੰਘ, ਸਤਨਾਮ ਸਿੰਘ,ਸਕੱਤਰ ਅਰਸ਼ਦੀਪ ਸਿੰਘ ਆਦਿ ਨੋਜਵਾਨ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top