Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:07 am

+91 90915 01313 , +91 90916 01313

punjabbanni@gmail.com
punjabbani@yahoo.com

ਜਲਦ ਆਵੇਗੀ ਸ਼੍ਰੌਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ : ਅਮਿਤ ਸਿੰਘ ਰਾਠੀ

ਜਲਦ ਆਵੇਗੀ ਸ਼੍ਰੌਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ : ਅਮਿਤ ਸਿੰਘ ਰਾਠੀ

ਜਲਦ ਆਵੇਗੀ ਸ਼੍ਰੌਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ : ਅਮਿਤ ਸਿੰਘ ਰਾਠੀ
ਪਟਿਆਲਾ : ਨਗਰ ਨਿਗਮ ਦੀਆਂ ਚੋਣਾਂ ਦਾ ਬਿਗੁੁਲ ਵਜ ਚੁੱਕਿਆ ਹੈ ਜਿਸ ਨੂੰ ਲੈ ਕੇ ਉਹ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਲੋਂ ਆਪਣਾ ਆਪਣਾ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਅ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜਿਲਾ ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ ਦੀ ਅਗਵਾਈ ਦੇ ਵਿੱਚ ਪਟਿਆਲਾ ਦੇ ਦਿਹਾਤੀ ਅਤੇ ਪਟਿਆਲਾ ਸ਼ਹਿਰੀ ਦੀ ਇੱਕ ਮੀਟਿੰਗ ਕੀਤੀ ਗਈ । ਮੀਟਿੰਗ ਦੇ ਵਿੱਚ ਪਟਿਆਲਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇਨਚਾਰਜ ਅਮਰਿੰਦਰ ਸਿੰਘ ਬਜਾਜ ਪਟਿਆਲਾ ਦੇ ਦਿਹਾਤੀ ਤੋਂ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਸੁਮੇਰ ਸੀੜਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਵਾਈਸ ਪ੍ਰਧਾਨ ਕੁਲਵਿੰਦਰ ਸਿੰਘ ਲਵਲੀ ਦਵਿੰਦਰ ਸਿੰਘ ਦਿਆਲ ਅਤੇ ਆਕਾਸ਼ ਸ਼ਰਮਾ ਬੋਕਸਰ ਤੋਂ ਇਲਾਵਾ ਵੱਡੀ ਗਿਣਤੀ ਆਗੂ ਹਾਜਰ ਸਨ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲਾ ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੌਂ ਕੀਤੇ ਡਿਵੈਲਪਮੈਂਟ ਦੇ ਕੰਮਾਂ ਦੇ ਅਧਾਰ ਤੇ ਸੂਬੇ ਦੀਆਂ ਸਾਰੀਆਂ ਨਗਰ ਨਿਗਮ ਦੀਆਂ ਚੋਣਾਂ ਡਟ ਕੇ ਲੜੀਆਂ ਜਾਣਗੀਆਂ, ਉੱਥੇ ਹੀ ਰਾਠੀ ਨੇ ਆਖਿਆ ਕਿ ਪਟਿਆਲਾ ਸ਼ਹਿਰੀ ਅਤੇ ਪਟਿਆਲਾ ਦੇਹਾਤੀ ਦੇ ਹਲਕਾ ਇੰਚਾਰਜ ਦੇ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਮੀਟਿੰਗ ਦੇ ਵਿੱਚ ਫੈਸਲਾ ਲਿਆ ਗਿਆ ਕਿ ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਡੱਟ ਕੇ ਲੜੇਗਾ ਅਤੇ ਨਾਲ ਹੀ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂਆਂ ਨੂੰ ਸੁਨੇਹਾ ਦਿੰਦੇ ਆਖਿਆ ਕਿ ਜੋ ਵੀ ਕਿਸੇ ਵੀ ਵਾਰਡ ਦੇ ਵਿੱਚੋਂ ਨਗਰ ਨਿਗਮ ਦੀਆਂ ਚੋਣਾਂ ਲੜਨ ਦਾ ਇੱਛੁਕ ਹੈ ਉਹ ਪਾਰਟੀ ਦੇ ਆਗੂਆਂ ਨਾਲ ਮਿਲ ਕੇ ਆਪਣਾ ਫਾਰਮ ਭਰ ਸਕਦੇ ਨੇ। ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਰੇਕ ਉਮੀਦਵਾਰ ਦੇ ਨਾਲ ਪਾਰਟੀ ਅਤੇ ਸੀਨੀਅਰ ਲੀਡਰਸ਼ਿਪ ਡੱਟ ਕੇ ਖੜੇਗੀ ਅਤੇ ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ 2007 ਤੋਂ 2017 ਤੱਕ ਪਟਿਆਲਾ ਦੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੈ ਕੇ ਲੜੀਆਂ ਜਾਣਗੀਆਂ । ਬਿੱਟੂ ਚੱਠਾ ਅਤੇ ਅਮਰਿੰਦਰ ਸਿੰਘ ਬਜਾਜ ਨੇ ਆਖਿਆ ਕਿਸੇ ਵੀ ਕੀਮਤ ਤੇ ਨਿਗਮ ਚੋਣਾਂ ਚ ਲੋਕਤੰਤਰ ਦਾ ਘਾਂਣ ਬਰਦਾਸ਼ ਨਹੀਂ ਕੀਤਾ ਜਾਵੇਗਾ। ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਨਿਰਪੱਖ ਕਰਵਾਈਆਂ ਜਾਣ ।

Advertisement
Advertisement
Advertisement
Advertisement
Scroll to Top