Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 7:20 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ

ਮੁਫ਼ਤ ਇਲਾਜ ਸਹੂਲਤ ਦਾ ਲਾਭ ਲੈਣ ਲਈ ਲਾਭਪਾਤਰੀ ਆਪਣਾ ਤੇ ਆਪਣੇ ਪਰਿਵਾਰਕ ਜੀਆਂ ਦੇ ਸਮਾਰਟ ਜਰੂਰ ਬਣਵਾਉਣ-ਸਾਕਸ਼ੀ ਸਾਹਨੀ
-ਕਿਹਾ, ‘ਆਯੂਸ਼ਮਾਨ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ’
ਪਟਿਆਲਾ, 28 ਜੂਨ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਅੰਦਰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਆਪਣਾ ਸਮਾਰਟ ਕਾਰਡ ਬਣਵਾਉਣ ਤੋਂ ਵਾਂਝੇ ਰਹਿ ਗਏ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਸਾਕਸ਼ੀ ਸਾਹਨੀ ਨੇ ਰਾਸ਼ਨ ਕਾਰਡ ਧਾਰਕਾਂ, ਜੇ ਫਾਰਮ ਧਾਰਕ ਕਿਸਾਨਾਂ, ਕਿਰਤੀਆਂ, ਛੋਟੇ ਵਪਾਰੀਆਂ, ਪੀਲਾ ਤੇ ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣੇ ਪਰਿਵਾਰਕ ਜੀਆਂ ਦੇ ਸਮਾਰਟ ਕਾਰਡ ਜਰੂਰ ਬਣਵਾਉਣ ਤਾਂ ਕਿ ਉਹ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਨ੍ਹਾਂ ਨੂੰ ਪ੍ਰਦਾਨ ਕੀਤੀ ਜਾ ਰਹੀ 5 ਲੱਖ ਰੁਪਏ ਤੱਕ ਦੇ ਇਲਾਜ ਲਈ ਮੁਫ਼ਤ ਸਿਹਤ ਬੀਮਾ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣ।
ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਯੋਜਨਾ ਤਹਿਤ ਸਮਾਰਟ ਕਾਰਡ ਬਣਵਾਉਣ ਤੋਂ ਵਾਂਝੇ ਰਹਿ ਗਏ ਲਾਭਪਾਤਰੀਆਂ ਦੇ ਸਮਾਰਟ ਕਾਰਡ ਬਣਾਉਣ ਲਈ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਾਰੇ ਲਾਭਪਾਤਰੀਆਂ ਤੇ ਉਨ੍ਹਾਂ ਦੇ ਉਪਰ ਨਿਰਭਰ ਪਰਿਵਾਰ ਮੈਂਬਰਾਂ ਦੇ ਇਹ ਕਾਰਡ ਜਰੂਰ ਬਣਾਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਲਾਭਪਾਤਰੀ ਕਾਰਡ ਨਹੀਂ ਬਣਵਾ ਸਕੇ, ਪਿੰਡਾਂ, ਸ਼ਹਿਰਾਂ ਆਦਿ ਵਿਖੇ ਉਨ੍ਹਾਂ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਜੁਲਾਈ ਤੋਂ ਪੂਰਾ ਮਹੀਨਾ ਇੱਕ ਵਿਸ਼ੇਸ਼ ਵੈਨ ਵੀ ਇਹ ਕਾਰਡ ਬਣਵਾਉਣ ਲਈ ਜ਼ਿਲ੍ਹੇ ਅੰਦਰ ਚਲਾਈ ਜਾਵੇਗੀ ਤਾਂ ਕਿ ਆਯੂਸ਼ਮਾਨ ਕਾਰਡ ਬਣਵਾਉਣ ਤੋਂ ਵਾਂਝੇ ਲਾਭਪਾਤਰੀਆਂ ਦੇ ਕਾਰਡ ਬਣਾਏ ਜਾ ਸਕਣ, ਇਸ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਾ ਵੀ ਯਕੀਨੀ ਬਣਾਉਣਗੇ।
ਮੀਟਿੰਗ ਮੌਕੇ ਏ.ਡੀ.ਸੀ. (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ, ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਬਰਾੜ, ਸਹਾਇਕ ਕਰ ਕਮਿਸ਼ਨਰ, ਸਹਾਇਕ ਕਿਰਤ ਕਮਿਸ਼ਨਰ,ਏ.ਸੀ.ਐਫ.ਏ ਰਾਕੇਸ਼ ਕੁਮਾਰ, ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ ਤੇ ਬਰਜਿੰਦਰ ਸਿੰਘ, ਆਯੂਸ਼ਮਾਨ ਸਕੀਮ ਦੇ ਜ਼ਿਲ੍ਹਾ ਕੋ-ਕੋਆਰਡੀਨੇਟਰ ਰਾਹੁਲ ਸੂਦ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top