Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:09 am

+91 90915 01313 , +91 90916 01313

punjabbanni@gmail.com
punjabbani@yahoo.com

ਇਕ ਰਾਸ਼ਟਰੀ ਪਾਰਟੀ ਦੇ ਪ੍ਰਧਾਨ ਹੋਣ ਦੇ ਨਾਤੇ ਕੇਜਰੀਵਾਲ ਟਾਈਪ-7 ਬੰਗਲੇ ਦੇ ਹੱਕਦਾਰ ਹਨ : ਖੱਟਰ

ਇਕ ਰਾਸ਼ਟਰੀ ਪਾਰਟੀ ਦੇ ਪ੍ਰਧਾਨ ਹੋਣ ਦੇ ਨਾਤੇ ਕੇਜਰੀਵਾਲ ਟਾਈਪ-7 ਬੰਗਲੇ ਦੇ ਹੱਕਦਾਰ ਹਨ : ਖੱਟਰ

ਇਕ ਰਾਸ਼ਟਰੀ ਪਾਰਟੀ ਦੇ ਪ੍ਰਧਾਨ ਹੋਣ ਦੇ ਨਾਤੇ ਕੇਜਰੀਵਾਲ ਟਾਈਪ-7 ਬੰਗਲੇ ਦੇ ਹੱਕਦਾਰ ਹਨ : ਖੱਟਰ
ਹਰਿਆਣਾ : ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ ਖੱਟਰ ਨੇ ਮੰਗਲਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਇਕ ਰਾਸ਼ਟਰੀ ਪਾਰਟੀ ਦੇ ਮੁਖੀ ਹੋਣ ਦੇ ਨਾਤੇ ਜਲਦੀ ਹੀ ਸਰਕਾਰੀ ਰਿਹਾਇਸ਼ ਅਲਾਟ ਕੀਤੀ ਜਾਵੇਗੀ, ਉਹ ਇਸ ਦੇ ਹੱਕਦਾਰ ਹਨ । ਪੱਤਰਕਾਰ ਸੰਮੇਲਨ ਦੌਰਾਨ ਇਕ ਸਵਾਲ ਦੇ ਜਵਾਬ `ਚ ਖੱਟਰ ਨੇ ਕਿਹਾ ਕਿ ਇਕ ਰਾਸ਼ਟਰੀ ਪਾਰਟੀ ਦੇ ਪ੍ਰਧਾਨ ਹੋਣ ਦੇ ਨਾਤੇ ਕੇਜਰੀਵਾਲ ਟਾਈਪ-7 ਬੰਗਲੇ ਦੇ ਹੱਕਦਾਰ ਹਨ । ਹਾਲਾਂਕਿ ਉਨ੍ਹਾਂ ਕਿਹਾ ਕਿ ਫਿਲਹਾਲ ਕੋਈ ਵੀ ਟਾਈਪ-7 ਬੰਗਲਾ ਖਾਲੀ ਨਹੀਂ ਹੈ । ਖੱਟਰ ਨੇ ਕਿਹਾ ਕਿ ਇਸ ਸਮੇਂ ਸਾਡੇ ਕੋਲ ਸਿਰਫ ਟਾਈਪ-5 ਅਤੇ ਟਾਈਪ-6 ਬੰਗਲੇ ਉਪਲਬਧ ਹਨ, ਪਰ ਟਾਈਪ-7 ਬੰਗਲਾ ਉਪਲਬਧ ਨਹੀਂ ਹੈ । ਟਾਈਪ-7 ਬੰਗਲਾ ਉਪਲਬਧ ਹੁੰਦੇ ਹੀ ਕੇਜਰੀਵਾਲ ਨੂੰ ਅਲਾਟ ਕਰ ਦਿੱਤਾ ਜਾਵੇਗਾ । ਆਮ ਆਦਮੀ ਪਾਰਟੀ (ਆਪ) ਕੇਜਰੀਵਾਲ ਲਈ ਕੇਂਦਰੀ ਰਿਹਾਇਸ਼ ਦੀ ਮੰਗ ਕਰ ਰਹੀ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਰਾਸ਼ਟਰੀ ਪਾਰਟੀ ਦੇ ਕਨਵੀਨਰ ਹੋਣ ਦੇ ਨਾਤੇ ਕੇਜਰੀਵਾਲ ਇਸ ਦੇ ਹੱਕਦਾਰ ਹਨ । ਪਾਰਟੀ ਨੇ ਹਾਲ ਹੀ ਵਿੱਚ ਕੇਂਦਰੀ ਆਵਾਸ ਮੰਤਰਾਲੇ ਨੂੰ ਪੱਤਰ ਭੇਜ ਕੇ ਇਸ ਮੰਗ ਨੂੰ ਦੁਹਰਾਇਆ ਹੈ।ਸਤੰਬਰ `ਚ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਕੇਜਰੀਵਾਲ ਅਕਤੂਬਰ `ਚ `ਆਪ` ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੀ 5 ਫਿਰੋਜ਼ਸ਼ਾਹ ਰੋਡ ਸਥਿਤ ਸਰਕਾਰੀ ਰਿਹਾਇਸ਼ `ਚ ਚਲੇ ਗਏ ਸਨ ।

Advertisement
Advertisement
Advertisement
Advertisement
Scroll to Top