Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 5:03 am

+91 90915 01313 , +91 90916 01313

punjabbanni@gmail.com
punjabbani@yahoo.com

ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ ਐਕਟ ਤਹਿਤ ਰਜਿਸਟਰਡ ਹੋਣਾ ਲਾਜ਼ਮੀ

ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ ਐਕਟ ਤਹਿਤ ਰਜਿਸਟਰਡ ਹੋਣਾ ਲਾਜ਼ਮੀ

ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ ਐਕਟ ਤਹਿਤ ਰਜਿਸਟਰਡ ਹੋਣਾ ਲਾਜ਼ਮੀ
ਮੋਗਾ : ਪੰਜਾਬ ਦੇ ਜਿ਼ਲਾ ਮੋਗਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਕੰਮ ਕਰ ਰਹੀਆਂ ਸਾਰੀਆਂ ਸਰਕਾਰੀ/ਗੈਰ-ਸਰਕਾਰੀ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ-2015 ਦੀ ਧਾਰਾ 41(1) ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ । ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸੰਸਥਾ ਅਜਿਹਾ ਨਹੀਂ ਕਰਦੀ ਹੈ ਤਾਂ ਸੰਸਥਾ ਵਿਰੁੱਧ ਜੁਵੇਨਾਈਲ ਜਸਿਟਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਦੀ ਧਾਰਾ 42 ਤਹਿਤ ਕਾਰਵਾਈ ਕੀਤੀ ਜਾਵੇਗੀ, ਜੇਕਰ ਜ਼ਿਲ੍ਹੇ ਵਿੱਚ ਕੋਈ ਵੀ ਸੰਸਥਾ ਲੋੜਵੰਦ ਬੱਚਿਆਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਕੰਮ ਕਰ ਰਹੀ ਹੋਵੇ ਜਾਂ ਕੰਮ ਕਰਨ ਦੀ ਇਛੁੱਕ ਹੋਵੇ ਪਰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਤਹਿਤ ਰਜਿਸਟਰਡ ਨਾ ਹੋਈ ਹੋਵੇ, ਅਜਿਹੀ ਸੰਸਥਾ ਵੱਲੋਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ/ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਮੋਗਾ ਨਾਲ 18 ਦਸੰਬਰ, 2024 ਤੱਕ ਸੰਪਰਕ ਕੀਤਾ ਜਾ ਸਕਦਾ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਮੋਗਾ ਦਾ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗਰਾਊਂਡ ਫਲੋਰ ਉੱਪਰ ਕਮਰਾ ਨੰਬਰ ਬੀ-002,005 ਵਿੱਚ ਸਥਿਤ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਵਿਖੇ ਜਾਂ ਫਿਰ 01636-234447 ਅਤੇ 95018-22488 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top