Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:35 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਪੰਜਾਬ ਦੇ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਪੰਜਾਬ ਦੇ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ
ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਉਨ੍ਹਾਂ ਦੀ ਮੰਗ ‘ਤੇ ਗੌਰ ਕਰਨ ਲਈ ਅਫਸਰਾਂ ਦੀ ਕਮੇਟੀ ਬਣਾਉਣ ਦੇ ਦਿੱਤੇ ਨਿਰਦੇਸ਼
ਸਿੱਖਿਆ ਵਿਭਾਗ ਨੂੰ ਕੰਪਿਊਟਰ ਟੀਚਰਜ਼ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਲਈ ਕਿਹਾ
ਚੰਡੀਗੜ੍ਹ, 9 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਿੱਖਿਆ ਵਿਭਾਗ ਦੀਆਂ ਚਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਇਨ੍ਹਾਂ ਮੁਲਾਜ਼ਮ ਯੂਨੀਅਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਵੱਖ-ਵੱਖ ਮੰਗਾਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ । ਇਹ ਕਮੇਟੀ ਇੰਨ੍ਹਾਂ ਤਿੰਨ ਕਰਮਚਾਰੀ ਸੰਗਠਨਾਂ, ਏਆਈਈ ਕੱਚੇ ਅਧਿਕਾਰੀ ਯੂਨੀਅਨ, ਆਈ. ਈ. ਆਰ. ਟੀ. ਵਿਸੇਸ਼ ਅਧਿਆਪਕ ਯੂਨੀਅਨ, ਅਤੇ ਸਰਵ (ਸਮੱਗਰਾ) ਸਿੱਖਿਆ ਅਭਿਆਨ/ਮਿਡ ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੁਆਰਾ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਉਠਾਈ ਗਈ ਮੰਗ ਬਾਰੇ ਵਿਚਾਰ ਕਰੇਗੀ ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਕਮੇਟੀ ਉਨ੍ਹਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਕੇ ਆਪਣੀ ਰਿਪੋਰਟ ਜਲਦੀ ਸੌਂਪੇਗੀ । ਉਨ੍ਹਾਂ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਵਿੱਤੀ ਮੰਗਾਂ ਦਾ ਅਧਿਐਨ ਕਰਨ ਉਪਰੰਤ ਉਨ੍ਹਾਂ ਨਾਲ ਜਲਦੀ ਹੀ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜੀਂਦੇ ਕਦਮ ਪੁੱਟੇ ਜਾ ਸਕਣ । ਕੰਪਿਊਟਰ ਟੀਚਰਜ਼ ਯੂਨੀਅਨ ਦੀਆਂ ਮੰਗਾਂ ਦੇ ਸਬੰਧ ਵਿੱਚ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੋਸਾਇਟੀ (ਪੀ. ਆਈ. ਸੀ. ਟੀ. ਈ. ਐਸ) ਅਧੀਨ ਭਰਤੀ ਕੀਤੇ ਗਏ ਇੰਨ੍ਹਾਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਕੇ ਬਣਦੀ ਕਾਰਵਾਈ ਕਰਨ ਲਈ ਕਿਹਾ। ਵਿੱਤ ਮੰਤਰੀ ਅਤੇ ਸਿੱਖਿਆ ਵਿਭਾਗ ਨੇ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਵਚਨਬੱਧ ਹੈ । ਯੂਨੀਅਨਾਂ ਦੇ ਨੁਮਾਇੰਦਿਆਂ ਨੇ ਵੀ ਭਰੋਸਾ ਪ੍ਰਗਟਾਇਆ ਕਿ ਇਹ ਮੀਟਿੰਗਾਂ ਉਨ੍ਹਾਂ ਦੇ ਮਸਲਿਆਂ ਦੇ ਸੁਖਾਵੇਂ ਹੱਲ ਲੱਭਣ ਲਈ ਰਾਹ ਪੱਧਰਾ ਕਰਨਗੀਆਂ । ਮੀਟਿੰਗਾਂ ਵਿੱਚ ਹਾਜ਼ਰ ਯੂਨੀਅਨਾਂ ਦੇ ਨੁਮਾਇੰਦਿਆਂ ਵਿੱਚ ਏ. ਆਈ. ਈ . ਕੱਚੇ ਅਧਿਕਾਰੀ ਯੂਨੀਅਨ ਤੋਂ ਪ੍ਰਧਾਨ ਤੇਜਿੰਦਰ ਕੌਰ ਅਤੇ ਸਕੱਤਰ ਕੁਲਵਿੰਦਰ ਕੌਰ, ਆਈ. ਈ. ਈ. ਆਰ. ਟੀ. ਵਿਸ਼ੇਸ਼ ਅਧਿਅਪਕ ਯੂਨੀਅਨ ਤੋਂ ਪ੍ਰਧਾਨ ਰਮੇਸ਼ ਕੁਮਾਰ ਅਤੇ ਮੀਤ ਪ੍ਰਧਾਨ ਗੁਰਮੀਤ ਸਿੰਘ, ਸਰਵ (ਸਮੱਗਰਾ) ਸਿੱਖਿਆ ਅਭਿਆਨ/ਮਿਡ ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਤੋਂ ਸੂਬਾ ਪ੍ਰਧਾਨ ਕੁਲਦੀਪ ਸਿੰਘ ਅਤੇ ਸਕੱਤਰ ਰਜਿੰਦਰ ਸਿੰਘ, ਅਤੇ ਕੰਪਿਊਟਰ ਟੀਚਰਜ਼ ਯੂਨੀਅਨ ਤੋਂ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਜਨਰਲ ਸਕੱਤਰ ਹਰਪ੍ਰੀਤ ਸਿੰਘ ਅਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਹਾਜਰ ਸਨ ।

Advertisement
Advertisement
Advertisement
Advertisement
Scroll to Top