Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:08 am

+91 90915 01313 , +91 90916 01313

punjabbanni@gmail.com
punjabbani@yahoo.com

ਉਹ ਨਿੱਜੀ ਤੌਰ `ਤੇ ਉਨ੍ਹਾਂ ਥਾਵਾਂ `ਤੇ ਜਾ ਕੇ ਪ੍ਰਚਾਰ ਕਰਨਗੇ ਜਿੱਥੇ ਨਗਰ ਨਿਗਮ ਜਾਂ ਪੰਚਾਇਤੀ ਚੋਣਾਂ ਹੋ ਰਹੀਆਂ ਹਨ : ਰਵਨੀਤ ਬਿੱਟੂ

ਉਹ ਨਿੱਜੀ ਤੌਰ `ਤੇ ਉਨ੍ਹਾਂ ਥਾਵਾਂ `ਤੇ ਜਾ ਕੇ ਪ੍ਰਚਾਰ ਕਰਨਗੇ ਜਿੱਥੇ ਨਗਰ ਨਿਗਮ ਜਾਂ ਪੰਚਾਇਤੀ ਚੋਣਾਂ ਹੋ ਰਹੀਆਂ ਹਨ : ਰਵਨੀਤ ਬਿੱਟੂ

ਉਹ ਨਿੱਜੀ ਤੌਰ `ਤੇ ਉਨ੍ਹਾਂ ਥਾਵਾਂ `ਤੇ ਜਾ ਕੇ ਪ੍ਰਚਾਰ ਕਰਨਗੇ ਜਿੱਥੇ ਨਗਰ ਨਿਗਮ ਜਾਂ ਪੰਚਾਇਤੀ ਚੋਣਾਂ ਹੋ ਰਹੀਆਂ ਹਨ : ਰਵਨੀਤ ਬਿੱਟੂ
ਲੁਧਿਆਣਾ : ਭਾਰਤੀ ਜਨਤਾ ਪਾਰਟੀ ਵਲੋਂ ਥਾਪੇ ਗਏ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਜੋ ਅੱਜ ਪੰਜਾਬ ਦੇ ਮਹਾਨਗਰ ਲੁਧਿਆਣਾ ਪਹੁੰਚੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਨਿੱਜੀ ਤੌਰ `ਤੇ ਉਨ੍ਹਾਂ ਥਾਵਾਂ `ਤੇ ਜਾ ਕੇ ਪ੍ਰਚਾਰ ਕਰਨਗੇ ਜਿੱਥੇ ਨਗਰ ਨਿਗਮ ਜਾਂ ਪੰਚਾਇਤੀ ਚੋਣਾਂ ਹੋ ਰਹੀਆਂ ਹਨ । ਇਸ ਦੌਰਾਨ ਬਿੱਟੂ ਨੇ ਸੁਖਬੀਰ ਬਾਦਲ ਅਤੇ ਅਕਾਲੀ ਦਲ `ਤੇ ਵੀ ਤਿੱਖਾ ਨਿਸ਼ਾਨਾ ਸਾਧਿਆ । ਬਿੱਟੂ ਨੇ ਕਿਹਾ ਕਿ ਜਦੋਂ ਆਪਣੇ ਘਰ ਅੱਗ ਲੱਗਦੀ ਹੈ ਤਾਂ ਉਦੋਂ ਸੇਕ ਦਾ ਪਤਾ ਲੱਗਦਾ ਹੈ, ਦੂਜੇ ਘਰ ਅੱਗ ਲੱਗਦੀ ਤਾਂ ਲੋਹੜੀ ਲੱਗਦੀ ਹੈ । ਨਰਾਇਣ ਸਿੰਘ ਚੌੜਾ ਵਰਗੇ ਸੱਪ ਹਨ। ਜੇ ਇਨ੍ਹਾਂ ਨੂੰ ਦੁੱਧ ਪਿਲਾਉਗੇ ਤਾਂ ਇਹ ਡੰਗ ਜ਼ਰੂਰ ਮਾਰਨਗੇ । ਉਨ੍ਹਾਂ ਕਿਹਾ ਕਿ ਮੈਂ ਸ਼ੁਰੂ ਤੋਂ ਇਹ ਹੀ ਕਹਿੰਦਾ ਸੀ ਕਿ ਇਨ੍ਹਾਂ ਨੂੰ ਜੇਲ੍ਹਾਂ ਵਿਚੋਂ ਬਾਹਰ ਨਾ ਕੱਢੋ, ਇਹ ਜਦੋਂ ਵੀ ਜੇਲ੍ਹਾਂ ਵਿਚੋਂ ਬਾਹਰ ਆਉਣਗੇ ਡੰਗ ਮਾਰਨਗੇ ਹੀ ਮਾਰਨਗੇ । ਉਨ੍ਹਾਂ ਕਿਹਾ ਕਿ ਅਤਿਵਾਦੀਆਂ ਨੂੰ ਸੱਪ ਵਾਂਗ ਕੁਚਲ ਕੇ ਰੱਖਣਾ ਚਾਹੀਦਾ ਹੈ। ਇਹ ਕਦੇ ਵੀ ਕਿਸੇ ਨੂੰ ਵੀ ਡੰਗ ਮਾਰ ਸਕਦੇ ਹਨ। ਅਕਾਲੀਆਂ ਨੂੰ ਇਨ੍ਹਾਂ ਬਾਰੇ ਹੁਣ ਪਤਾ ਲੱਗਾ ਜਦੋਂ ਸੁਖਬੀਰ ਬਾਦਲ `ਤੇ ਹਮਲਾ ਹੋਇਆ । ਬਿੱਟੂ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਬੇਅੰਤ ਸਿੰਘ ਕੇਸ ਵਿਚ ਵੀ ਸ਼ਾਮਲ ਸੀ, ਇਸ ਲਈ ਉਹ ਮੈਨੂੰ ਮਾਰਨ ਦੀ ਵੀ ਕੋਸ਼ਿਸ਼ ਕਰਦਾ ਰਿਹਾ। ਬਿੱਟੂ ਨੇ ਕਿਹਾ ਕਿ ਉਹ ਪਹਿਲਾਂ ਤੋਂ ਹੀ ਕਹਿੰਦੇ ਰਹੇ ਹਨ ਕਿ ਇਹ ਲੋਕ ਅਤਿਵਾਦੀ ਹਨ ਤੇ ਅੱਜ ਉਨ੍ਹਾਂ ਦੀ ਗੱਲ ਸੱਚ ਸਾਬਿਤ ਹੋਈ ਹੈ ।

Advertisement
Advertisement
Advertisement
Advertisement
Scroll to Top