Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:06 am

+91 90915 01313 , +91 90916 01313

punjabbanni@gmail.com
punjabbani@yahoo.com

ਨਾਟਕ 'ਅਦਬੀ ਬੈਠਕ' ਦੀ ਪੇਸ਼ਕਾਰੀ ਨਾਲ਼ 10ਵਾਂ ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ ਸੰਪੰਨ

ਨਾਟਕ 'ਅਦਬੀ ਬੈਠਕ' ਦੀ ਪੇਸ਼ਕਾਰੀ ਨਾਲ਼ 10ਵਾਂ ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ ਸੰਪੰਨ

ਨਾਟਕ ‘ਅਦਬੀ ਬੈਠਕ’ ਦੀ ਪੇਸ਼ਕਾਰੀ ਨਾਲ਼ 10ਵਾਂ ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ ਸੰਪੰਨ
-ਰੂ-ਬ-ਰੂ ਸੈਸ਼ਨ ਦੌਰਾਨ ਫ਼ਿਲਮੀ ਅਦਾਕਾਰ ਮਲਕੀਤ ਰੌਣੀ ਅਤੇ ਲੇਖਕ ਕਿਰਪਾਲ ਕਜ਼ਾਕ ਨੇ ਤਜਰਬੇ ਸਾਂਝੇ ਕੀਤੇ
ਪਟਿਆਲਾ, 9 ਦਸੰਬਰ : ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਅਤੇ ਪੰਜਾਬ ਸੰਗੀਤ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ, ਪਟਿਆਲਾ ਵੱਲੋਂ ਕਰਵਾਇਆ ਗਿਆ 10ਵਾਂ ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ ‘ਟੀਮ ਰਾਬਤਾ ਦਿੱਲੀ’ ਵੱਲੋਂ ਪੇਸ਼ ਕੀਤੇ ਗਏ ਨਾਟਕ ‘ਅਦਬੀ ਬੈਠਕ’ ਨਾਲ਼ ਸੰਪੰਨ ਹੋ ਗਿਆ ਹੈ । ਇਸ ਨਾਟਕ ਦਾ ਨਿਰਦੇਸ਼ਨ ਸ਼ਮਿਰ ਖਾਨ ਨੇ ਕੀਤਾ । ਇਹ ਨਾਟਕ ਉਰਦੂ ਭਾਸ਼ਾ ਚ ਖੇਡਿਆ ਗਿਆ ਜਿਸ ਵਿੱਚ ਸ਼ਮਿਰ ਖਾਨ ਅਤੇ ਜੈਸ਼੍ਰੀ ਨੇ ਆਪਣੀ ਕਲਾ ਨਾਲ ਦਰਸ਼ਕਾਂ ਨੂੰ ਹਸਾਇਆ। ਨਾਟਕ ਵਿੱਚ ਸਮਾਜ ਅਤੇ ਰਾਜਨੀਤੀ ‘ਤੇ ਤਿੱਖਾ ਵਿਅੰਗ ਕੀਤਾ ਗਿਆ । ਪਤਰਸ ਬੁਖਾਰੀ ਦੇ ਲਿਖੇ ਨਾਟਕ ਨੂੰ ਕਲਾਸਿਕ ਦੱਸਾਂਗੋਈ ਸਟਾਈਲ ਵਿੱਚ ਅੱਜ ਦੇ ਜ਼ਮਾਨੇ ਦੇ ਹਿਸਾਬ ਨਾਲ ਪੇਸ਼ ਕੀਤਾ ਗਿਆ ।ਮਿਊਜ਼ਿਕ ਤੇ ਲਾਈਟਿੰਗ ਤੇ ਉੱਤਮ ਅਤੇ ਮਨਪ੍ਰੀਤ ਨੇ ਸਾਥ ਨਿਭਾਇਆ । ਪ੍ਰਸਿੱਧ ਲੇਖਕ ਕਿਰਪਾਲ ਕਜ਼ਾਕ ਨੇ ਇਸ ਮੌਕੇ ਬੋਲਦਿਆਂ ਦੱਸਿਆ ਕਿ ਕਿਵੇ ਬਿਨਾਂ ਕਿਸੇ ਮੂਵਮੈਂਟ ਤੋਂ ਇਕ ਜਗ੍ਹਾ ਬੈਠ ਕੇ ਵੀ ਪੂਰਾ ਨਾਟਕ ਖੇਡਿਆ ਜਾ ਸਕਦਾ ਹੈ। ਕਲਾਕਾਰ ਕਿਵੇਂ ਆਪਣੀ ਅਦਾਕਾਰੀ ਨਾਲ਼ ਦਰਸ਼ਕਾਂ ਦੇ ਸਾਹਮਣੇ ਦ੍ਰਿਸ਼ ਪੇਸ਼ ਕਰ ਸਕਦਾ ਹੈ ।
ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਵਰਿੰਦਰ ਕੌਸ਼ਿਕ ਨੇ ਇਸ ਮੌਕੇ ਕਲਾਕਾਰਾਂ ਦਾ ਸਨਮਾਨ ਕੀਤਾ ਅਤੇ ਕਿਹਾ ਕਿ ਇਹ ਨਾਟਕ ਮੇਲਾ ਕਲਾ ਤੇ ਸਾਹਿਤ ਪੱਖੋਂ ਸਿਖਰਾਂ ਛੂਹ ਗਿਆ । ਉਨ੍ਹਾਂ ਕਿਹਾ ਕਿ ਇਹ ਨਾਟਕ ਮੇਲੇ ਲੋਕਾਂ ਨੂੰ ਚੇਤਨ ਕਰਨ, ਸੇਧ ਦੇਣ ਅਤੇ ਸੱਭਿਆਚਾਰ ਨਾਲ ਜੋੜਨ ਲਈ ਸਹਾਈ ਹੁੰਦੇ ਹਨ । ਅੰਤ ਵਿੱਚ ਫੈਸਟੀਵਲ ਡਾਇਰੈਕਟਰ ਡਾ. ਇੰਦਰਜੀਤ ਗੋਲਡੀ ਨੇ ਆਏ ਹੋਏ ਮਹਿਮਾਨਾਂ ਤੇ ਦਰਸ਼ਕਾਂ ਦਾ ਧੰਨਵਾਦ ਕੀਤਾ । ਸਵੇਰ ਦੇ ਰੂ-ਬ-ਰੂ ਵਾਲ਼ੇ ਸੈਸ਼ਨ ਦੌਰਾਨ ਪੰਜਾਬੀ ਰੰਗਮੰਚ ਤੇ ਫ਼ਿਲਮੀ ਅਦਾਕਾਰ ਮਲਕੀਤ ਰੌਣੀ ਅਤੇ ਲੇਖਕ ਕਿਰਪਾਲ ਕਜ਼ਾਕ ਨੇ ਦਰਸ਼ਕਾਂ ਨਾਲ਼ ਆਪਣੇ ਰੰਗਮੰਚ ਤੇ ਫ਼ਿਲਮੀ ਸਫ਼ਰ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਤੇ ਦਰਸ਼ਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ । ਉਨ੍ਹਾਂ ਦੱਸਿਆ ਕਿ ਰੰਗਮੰਚ ਸਾਨੂੰ ਜ਼ਿੰਦਗੀ ਜਿਉਣਾ ਸਿਖਾਉਂਦਾ ਹੈ। ਇਨਸਾਨ ਦੀਆਂ ਅਸਫਲਤਾਵਾਂ ਉਸਨੂੰ ਬਹੁਤ ਕੁੱਝ ਸਿਖਾਉਂਦੀਆਂ ਹਨ । ਉਨ੍ਹਾਂ ਟੀਵੀ, ਥੀਏਟਰ ਅਤੇ ਸਿਨੇਮਾ ਦੀ ਐਕਟਿੰਗ ਦੇ ਫਰਕ ਬਾਰੇ ਵੀ ਦੱਸਿਆ ਅਤੇ ਦੱਸਿਆ ਕਿ ਸਮੇਂ ਦੇ ਨਾਲ਼ ਕਿਵੇਂ ਅਦਾਕਾਰੀ ਦੇ ਤਰੀਕੇ ਵੀ ਬਦਲਦੇ ਹਨ । ਅੰਤ ਵਿੱਚ ਪੁਸਤਕ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਹਿਤ 21 ਸੈਂਚੁਰੀ ਵੱਲੋਂ ਪ੍ਰਕਾਸ਼ਿਤ ਪ੍ਰਿਤਪਾਲ ਸਿੰਘ ਦੀ ਲਿਖੀ ਪੁਸਤਕ ‘ਹਾਸਾ ਨਿਰ੍ਹਾ ਪਤਾਸਾ’ ਰਿਲੀਜ਼ ਕੀਤੀ ਗਈ ।

Advertisement
Advertisement
Advertisement
Advertisement
Scroll to Top