Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:49 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਪ੍ਰਧਾਨ ਮੰਤਰੀ ਨੂੰ ਅੰਦੋਲਨਕਾਰੀ ਕਿਸਾਨਾਂ ਨਾਲ ਬੰਦ ਕੀਤੀ ਗੱਲਬਾਤ ਸ਼ੁਰੂ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਜਲਦੀ ਹੱਲ ਕਰਨ ਦੀ ਅਪੀਲ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੜਕਾਂ ‘ਤੇ ਰੁਲਣ ਲਈ ਛੱਡ ਰਹੀ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ ਗੱਲਬਾਤ ਦੇ ਰਾਹ ਖੋਲ੍ਹਣ ਦੀ ਅਪੀਲ ਕਰਦਿਆਂ ਸਪੀਕਰ ਸ. ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਨੂੰ ਨਿਰਣਾਇਕ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਨੂੰ ਬਿਨਾਂ ਦੇਰੀ ਹੱਲ ਕਰਨਾ ਚਾਹੀਦਾ ਹੈ । ਸ. ਸੰਧਵਾਂ ਨੇ ਅਫ਼ਸੋਸ ਪ੍ਰਗਟਾਇਆ ਕਿ ਪੰਜਾਬ ਦੇ ਕਿਸਾਨ ਸੜਕਾਂ ‘ਤੇ ਖੱਜਲ ਹੋ ਰਹੇ ਹਨ, ਜਦਕਿ ਕੇਂਦਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ । ਇੱਕ ਤੁਲਨਾ ਕਰਦਿਆਂ ਉਨ੍ਹਾਂ ਇਸ਼ਾਰਾ ਕੀਤਾ ਕਿ ਯੂਰਪ ਅਤੇ ਹੋਰ ਦੇਸ਼ਾਂ ਵਿੱਚ ਕਿਸਾਨ ਆਪਣੇ ਮੁੱਦਿਆਂ ਨੂੰ ਸਿੱਧੇ ਸੰਸਦਾਂ ਵਿੱਚ ਲਿਜਾਣ ਦੇ ਯੋਗ ਹੁੰਦੇ ਹਨ, ਜਦੋਂ ਕਿ ਭਾਰਤੀ ਕਿਸਾਨ ਜਦੋਂ ਉਹ ਜਾਇਜ਼ ਮੰਗਾੰ ਉਠਾਉਂਦੇ ਹਨ ਤਾਂ ਉਨ੍ਹਾਂ ਨੂੰ ਪਾਸੇ ਧੱਕ ਦਿੱਤਾ ਜਾਂਦਾ ਹੈ । ਸਪੀਕਰ ਨੇ ਕੇਂਦਰ ਨੂੰ ਯਾਦ ਦਿਵਾਇਆ ਕਿ ਦੇਸ਼ ਦੇ ਕਿਸਾਨ ਨਾ ਸਿਰਫ਼ ਲੱਖਾਂ ਲੋਕਾਂ ਲਈ ਭੋਜਨ ਉਗਾਉਂਦੇ ਹਨ ਬਲਕਿ ਵੱਖ-ਵੱਖ ਕਿਸਮਾਂ ਦੀਆਂ ਫ਼ਸਲਾਂ ਪੈਦਾ ਕਰਕੇ ਭਾਰਤ ਦੇ ਵਪਾਰ, ਉਦਯੋਗ ਅਤੇ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦੇ ਹਨ । ਉਨ੍ਹਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਅਤੇ ਉਨ੍ਹਾਂ ਨੂੰ ਖੁੱਲ੍ਹੇ ਮਨ, ਸੰਜੀਦਗੀ ਅਤੇ ਹਮਦਰਦੀ ਨਾਲ ਹੱਲ ਕਰਨ ਦਾ ਸੱਦਾ ਦਿੱਤਾ । ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਅਹਿਮ ਮੁੱਦਿਆਂ ਨੂੰ ਹੱਲ ਕਰਨ ਲਈ ਸਮੇਂ ਸਿਰ ਕਦਮ ਚੁੱਕਣੇ ਚਾਹੀਦੇ ਹਨ ।

Advertisement
Advertisement
Advertisement
Advertisement
Scroll to Top