Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 8:19 pm

+91 90915 01313 , +91 90916 01313

punjabbanni@gmail.com
punjabbani@yahoo.com

ਪੱਛੜੀ ਸ਼੍ਰੇਣੀ ਦਾ ਜਾਅਲੀ ਸਰਟੀਫਿਕੇਟ ਬਣਾ ਕੇ ਸੰਵਿਧਾਨਿਕ ਹੱਕਾਂ ਤੇ ਡਾਕਾ

ਪੱਛੜੀ ਸ਼੍ਰੇਣੀ ਦਾ ਜਾਅਲੀ ਸਰਟੀਫਿਕੇਟ ਬਣਾ ਕੇ ਸੰਵਿਧਾਨਿਕ ਹੱਕਾਂ ਤੇ ਡਾਕਾ

ਪੱਛੜੀ ਸ਼੍ਰੇਣੀ ਦਾ ਜਾਅਲੀ ਸਰਟੀਫਿਕੇਟ ਬਣਾ ਕੇ ਸੰਵਿਧਾਨਿਕ ਹੱਕਾਂ ਤੇ ਡਾਕਾ
ਪਟਿਆਲਾ : ਡਿਪਟੀ ਕਮਿਸ਼ਨਰ ਅਤੇ ਐਸ. ਡੀ. ਐਮ. ਪਟਿਆਲਾ ਨੂੰ ਮਿਲ ਕੇ ਓ. ਬੀ. ਸੀ. ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਰਾਮਗੜ੍ਹੀਆ ਅਤੇ ਜਨਰਲ ਸਕੱਤਰ ਵੇਦ ਪ੍ਰਕਾਸ਼ ਮਹਿਰਾ ਵਲੋਂ ਸ਼ਿਕਾਇਤ ਕੀਤੀ ਗਈ ਕਿ ਵਾਸੂਦੇਵ ਸ਼ਰਮਾ ਪੁੱਤਰ ਬਲਦੇਵ ਰਾਜ ਸ਼ਰਮਾ ਵਾਸੀ ਮਕਾਨ ਨੰਬਰ 43, ਗਲੀ ਨੰਬਰ 1, ਅਬਚਰ ਨਗਰ ਪਟਿਆਲਾ ਨੂੰ ਜਾਅਲੀ ਬੀ. ਸੀ. ਜਾਤੀ ਸਰਟੀਫਿਕੇਟ ਬਣਾ ਕੇ ਵਾਰਡ ਨੰਬਰ 19 ਰਿਜਰਵ ਬੀ.ਸੀ. ਤੋਂ ਚੋਣ ਲੜ ਰਿਹਾ ਹੈ । ਜ਼ੋ ਕਿ ਪੱਛੜੇ ਸਮਾਜ ਤੇ ਸਵਿਧਾਨਿਕ ਹੱਕਾਂ ਤੇ ਡਾਕਾ ਹੈ । ਇਹ ਇੱਕ ਸੋਚੀ ਸਮਝੀ ਚਾਲ ਨਾਲ ਕੀਤਾ ਜਾ ਰਿਹਾ ਹੈ । ਓ. ਬੀ. ਸੀ. ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਮ ਆਦਮੀ ਪਾਰਟੀ ਤੇ ਰੋਸ ਜਾਹਿਰ ਕੀਤਾ ਕਿ ਪੁਰਾਣੇ ਵਲੰਟੀਅਰ ਜੋ 10—12 ਸਾਲਾਂ ਤੋਂ ਪਾਰਟੀ ਵਿੱਚ ਕੰਮ ਕਰ ਰਹੇ ਹਨ ਉਹਨਾਂ ਨੂੰ ਨਜਰ ਅੰਦਾਜ ਕਰਕੇ ਟਿਕਟਾ ਦੀ ਗਲਤ ਵੰਡ ਕੀਤੀ ਗਈ ਹੈ ? ਪਾਰਟੀ ਦੀ ਕਿਹੜੀ ਮਜਬੂਰੀ ਹੈ ਕਿ ਇਸ ਤਰ੍ਹਾਂ ਦੇ ਬੰਦਿਆ ਨੂੰ ਟਿਕਟਾਂ ਦੇ ਕੇ ਨਿਵਾਜਿਆ ਜਾ ਰਿਹਾ ਹੈ । ਇਸ ਸ਼ਿਕਾਇਤ ਸਬੰਧੀ ਚੋਣ ਕਮਿਸ਼ਨ ਪੰਜਾਬ ਜਿਲ੍ਹਾ ਸਮਾਜਿਕ ਨਿਆ ਅਧਿਕਾਰ ਤੇ ਘੱਟ ਗਿਣਤੀ ਅਫਸਰ ਪਟਿਆਲਾ ਨੂੰ ਵੀ ਸ਼ਿਕਾਇਤ ਦੀ ਕਾਪੀ ਭੇਜ਼ ਕੇ ਜਾਣੂ ਕਰਵਾ ਦਿੱਤਾ ਗਿਆ ਹੈ । ਓ. ਬੀ. ਸੀ. ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਇਸ ਸ਼ਿਕਾਇਤ ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ, ਜੇਕਰ ਇਸ ਤਰ੍ਹਾਂ ਨਹੀਂ ਕਰਦੇ ਓ. ਬੀ. ਸੀ. ਵੈਲਫੇਅਰ ਐਸੋਸੀਏਸ਼ਨ ਇਸ ਸਬੰਧੀ ਕਾਨੂੰਨੀ ਕਾਰਵਾਈ ਕਰੇਗੀ । ਇਸ ਮੋਕੇ ਤੇ ਲਾਭ ਸਿੰਘ ਡੀ. ਸੀ. ਡਬਲਿਯੂ., ਰੂਪ ਸਿੰਘ, ਚਰਨਜੀਤ ਸਿੰਘ, ਮੰਗਤ ਰਾਮ, ਮਨਪ੍ਰੀਤ ਸਿੰਘ ਅਤੇ ਹੋਰ ਸਾਥੀ ਹਾਜਰ ਸਨ ।

Advertisement
Advertisement
Advertisement
Advertisement
Scroll to Top