Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:02 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ

ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ

ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ
ਨਸ਼ੇ ਵੇਚਣ ਵਾਲਿਆਂ ਵਿਰੁੱਧ ਸਰਕਾਰ ਵਲੋਂ ਕੀਤੀ ਜਾਵੇਗੀ ਸਖਤ ਕਾਰਵਾਈ : ਡਾ. ਬਲਜੀਤ ਕੌਰ
ਵਿਧਾਨ ਸਭਾ ਹਲਕਾ ਮਲੋਟ ਦੇ ਮੋਹਤਵਰਾਂ ਨੇ ਨਸ਼ਿਆਂ ਖਿਲਾਫ ਪਾਏ ਮਤੇ
ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 13 ਦਸੰਬਰ : ਨਸ਼ੇ ਵੇਚਣ ਵਾਲਿਆਂ ਅਤੇ ਨਸ਼ੇ ਵੇਚਣ ਵਾਲਿਆਂ ਦਾ ਸਾਥ ਦੇਣ ਵਾਲਿਆ ਵਿਰੁੱਧ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ, ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਚੁਣੇ ਹੋਏ ਸਰਪੰਚਾਂ-ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਅਪੀਲ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਬਹੁਤ ਜਰੂਰੀ ਹੈ, ਇਸ ਲਈ ਸਾਰਿਆਂ ਦਾ ਅਹਿਮ ਫਰਜ਼ ਹੈ, ਨਸ਼ਿਆਂ ਦੀ ਬੁਰਾਈ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ । ਉਹਨਾਂ ਪਿੰਡਾਂ ਦੇ ਮੋਹਤਵਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਪ੍ਰਕਾਰ ਦਾ ਕੋਈ ਨਸ਼ਾ ਵੇਚਦਾ ਹੈ, ਤਾਂ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਰੂਰ ਦਿੱਤੀ ਜਾਵੇ ਤਾਂ ਜੋ ਇਸ ਬੁਰਾਈ ਨੂੰ ਖਤਮ ਕੀਤਾ ਜਾ ਸਕੇ । ਉਹਨਾਂ ਅੱਗੇ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਦਾ ਸਾਥ ਬਿਲਕੁਲ ਨਾ ਦਿੱਤਾ ਜਾਵੇ ਅਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗ੍ਰਤੀ ਫੈਲਾਈ ਜਾਵੇ । ਉਹਨਾਂ ਕਿਹਾ ਕਿ ਸਰਕਾਰ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਦੇ ਇਲਾਜ ਕਰਵਾਉਣ ਲਈ ਵਚਨਬੱਧ ਹੈ ਅਤੇ ਇਹਨਾਂ ਦਾ ਸਰਕਾਰੀ ਹਸਪਤਾਲਾਂ ਵਿੱਚ ਨਸ਼ਿਆਂ ਛੁਡਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਲਾਜ ਵੀ ਸਰਕਾਰ ਵਲੋਂ ਮੁਫਤ ਕੀਤਾ ਜਾ ਰਿਹਾ ਹੈ । ਇਸ ਮੌਕੇ ਤੇ ਵਿਧਾਨ ਸਭਾ ਹਲਕਾ ਮਲੋਟ ਦੇ ਸਮੂਹ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੇ ਨਸ਼ਿਆਂ ਵਿਰੁੱਧ ਮਤੇ ਪਾਏ ਅਤੇ ਸਰਕਾਰ ਨੂੰ ਯਕੀਨ ਦੁਆਇਆ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰਨਗੇ । ਡਾ. ਬਲਜੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਸਖਤ ਕਦਮ ਚੁੱਕੇ ਜਾਣ ਤਾਂ ਜੋ ਨੌਜਵਾਨ ਪੀੜ੍ਹੀ ਨਸ਼ੇ ਤੋਂ ਬਚ ਸਕੇ । ਇਸ ਮੌਕੇ ਜਗਦੇਵ ਸਿੰਘ ਬਾਮ ਚੇਅਰਮੈਨ ਕੋਅਪਰੇਟਿਵ ਸੋਸਾਇਟੀ, ਜਸਨ ਬਰਾੜ ਚੇਅਰਮੈਨ, ਮਨਜਿੰਦਰ ਸਿੰਘ ਉੜਾਂਗ, ਡਾ. ਵਿਕਾਸ ਬਾਂਸਲ, ਇਕਬਾਲ ਸਿੰਘ ਡੀ. ਐਸ. ਪੀ, ਜਸਵੰਤ ਸਿੰਘ ਰਾਮ ਨਗਰ ਸਾਓਕੇ, ਗੁਰਪੀਰ ਸਿੰਘ ਸਰਾਂ ਬਲਾਕ ਪ੍ਰਧਾਨ,ਗੁਰਭਗਤ ਸਿੰਘ, ਅਮਰਿੰਦਰ ਸਿੰਘ, ਕੁਲਵਿੰਦਰ ਸਿੰਘ ਬਰਾੜ, ਜਸਮੇਲ ਸਿੰਘ ਪੰਚਾਇਤ ਅਫਸਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਅਤੇ ਮੋਹਤਵਰ ਮੌਜੂਦ ਸਨ ।

Advertisement
Advertisement
Advertisement
Advertisement
Scroll to Top