Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 9:51 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ

ਵਿਜੀਲੈਂਸ ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ

ਵਿਜੀਲੈਂਸ ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸੁਖਵਿੰਦਰ ਸਿੰਘ ਵਾਸੀ ਪਿੰਡ ਲੀਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੀ ਪਤਨੀ ਨੇ ਹੋਰ ਵਿਅਕਤੀਆਂ ਨੂੰ ਜ਼ਮੀਨ ਵੇਚੀ ਸੀ ਪਰ ਇਸਦਾ ਇੰਤਕਾਲ ਖਰੀਦਦਾਰਾਂ ਦੇ ਨਾਮ ‘ਤੇ ਤਬਦੀਲ ਨਹੀਂ ਕੀਤਾ ਗਿਆ ਸੀ । ਸ਼ਿਕਾਇਤਕਰਤਾ ਮੁਤਾਬਕ ਉਕਤ ਪਟਵਾਰੀ ਨੇ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 8000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 5000 ਰੁਪਏ ਵਿੱਚ ਤੈਅ ਹੋ ਗਿਆ। ਇਸ ਇਸ ਉਪਰੰਤ ਮੁਲਜ਼ਮ ਪਟਵਾਰੀ ਨੇ ਰਿਸ਼ਵਤ ਵਜੋਂ 1500 ਰੁਪਏ ਲੈ ਲਏ ਸਨ ਅਤੇ ਬਾਕੀ 3500 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਫ਼ਤੀਸ਼ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ ਮੁਲਜ਼ਮ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ ।

Advertisement
Advertisement
Advertisement
Advertisement
Scroll to Top