Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 9:08 pm

+91 90915 01313 , +91 90916 01313

punjabbanni@gmail.com
punjabbani@yahoo.com

ਰੀਲ ਬਣਾਉਂਦੇ ਵੇਲੇ ਰੇਲ ਦੀ ਲਪੇਟ ਵਿਚ ਆਏ ਤਿੰਨ ਵਿਦਿਆਰਥੀਆਂ ਵਿਚੋਂ ਇਕ ਦੀ ਮੌਤ ਦੋ ਜ਼ਖ਼ਮੀ

ਰੀਲ ਬਣਾਉਂਦੇ ਵੇਲੇ ਰੇਲ ਦੀ ਲਪੇਟ ਵਿਚ ਆਏ ਤਿੰਨ ਵਿਦਿਆਰਥੀਆਂ ਵਿਚੋਂ ਇਕ ਦੀ ਮੌਤ ਦੋ ਜ਼ਖ਼ਮੀ

ਰੀਲ ਬਣਾਉਂਦੇ ਵੇਲੇ ਰੇਲ ਦੀ ਲਪੇਟ ਵਿਚ ਆਏ ਤਿੰਨ ਵਿਦਿਆਰਥੀਆਂ ਵਿਚੋਂ ਇਕ ਦੀ ਮੌਤ ਦੋ ਜ਼ਖ਼ਮੀ
ਰਾਜਪੁਰਾ : ਪਟਿਆਲਾ ਜਿ਼ਲ੍ਹੇ ਦੇ ਰਾਜਪੁਰਾ ਵਿਖੇ ਮਹਿੰਦਰਗਜ਼ ਸਥਿਤ ਸਕੂਲ ਆਫ਼ ਐਮੀਨੈਂਸ ਦੇ 3 ਵਿਦਿਆਰਥੀ ਰੇਲਵੇ ਟ੍ਰੈਕ `ਤੇ ਰੀਲ ਬਣਾਉਂਦੇ ਸਮੇਂ ਟਰੇਨ ਦੀ ਲਪੇਟ `ਚ ਆ ਗਏ। ਇਸ ਕਾਰਨ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ।ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ਸਕੂਲ ਮਹਿੰਦਰਗੰਜ ਵਿਚ 11ਵੀਂ ਜਮਾਤ ਵਿਚ ਪੜ੍ਹਦੇ ਤਿੰਨ ਵਿਦਿਆਰਥੀ ਅੰਬਾਲਾ ਵਾਲੇ ਪਾਸੇ ਪੁਲ ’ਤੇ ਵੀਡੀਉ ਬਣਾ ਕੇ ਸੋਸ਼ਲ ਮੀਡੀਆ ’ਤੇ ਸ਼ਾਂਝੀ ਕਰ ਰਹੇ ਸਨ ਉਦੋਂ ਹੀ ਇਕ ਤੇਜ਼ ਰਫ਼ਤਾਰ ਟਰੇਨ ਆ ਗਈ । ਵਿਦਿਆਰਥੀਆਂ ਨੂੰ ਇਸ ਗੱਲ ਦਾ ਪਤਾ ਨਹੀਂ ਲੱਗਿਆ ਜਿਸ ਕਾਰਨ ਟਰੇਨ ਨੇ ਉਨ੍ਹਾਂ ਨੂੰ ਆਪਣੀ ਲਪੇਟ `ਚ ਲੈ ਲਿਆ।ਇਸ ਦੌਰਾਨ ਇਕ ਵਿਦਿਆਰਥੀ ਗੁਰਪ੍ਰੀਤ ਸਿੰਘ ਵਾਸੀ ਗੈਵੀ ਪਿੰਡ ਢਕਾਂਸੂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਦੂਜੇ ਦੋਸਤ ਮਨਿੰਦਰ ਸਿੰਘ ਵਾਸੀ ਪਿੰਡ ਢਕਾਂਸੂ ਅਤੇ ਹਰਸ਼ ਸ਼ਰਮਾ ਵਾਸੀ ਸ਼ਾਮ ਨਗਰ ਰਾਜਪੁਰਾ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਰਾਜਪੁਰਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ । ਸਕੂਲ ਦੀ ਪ੍ਰਿੰਸੀਪਲ ਪੂਨਮ ਕੁਮਾਰੀ ਨੇ ਦੱਸਿਆ ਕਿ ਹਾਦਸੇ ਦੌਰਾਨ ਵਿਦਿਆਰਥੀ ਸਕੂਲ ਤੋਂ ਗ਼ੈਰਹਾਜ਼ਰ ਸਨ ਜਿਸ ਬਾਰੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਪਤਾ ਸੀ । ਹਾਦਸੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਏ. ਐਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ ।

Advertisement
Advertisement
Advertisement
Advertisement
Scroll to Top