Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 10:05 am

+91 90915 01313 , +91 90916 01313

punjabbanni@gmail.com
punjabbani@yahoo.com

ਪਾਵਰਕਾਮ ਦੇ ਰੈਗੂਲੇਟਰੀ ਕਮਿਸ਼ਨ ਨੂੰ 10 ਫੀਸਦੀ ਬਿਜਲੀ ਸਬੰਧੀ ਮਤਾ ਭੇਜਣ ਨਾਲ ਪੰਜਾਬ ਦੇ ਖਪਤਕਾਰਾਂ ਨੂੰ ਲੱਗ ਸਕਦੈ ਝਟਕਾ

ਪਾਵਰਕਾਮ ਦੇ ਰੈਗੂਲੇਟਰੀ ਕਮਿਸ਼ਨ ਨੂੰ 10 ਫੀਸਦੀ ਬਿਜਲੀ ਸਬੰਧੀ ਮਤਾ ਭੇਜਣ ਨਾਲ ਪੰਜਾਬ ਦੇ ਖਪਤਕਾਰਾਂ ਨੂੰ ਲੱਗ ਸਕਦੈ ਝਟਕਾ

ਪਾਵਰਕਾਮ ਦੇ ਰੈਗੂਲੇਟਰੀ ਕਮਿਸ਼ਨ ਨੂੰ 10 ਫੀਸਦੀ ਬਿਜਲੀ ਸਬੰਧੀ ਮਤਾ ਭੇਜਣ ਨਾਲ ਪੰਜਾਬ ਦੇ ਖਪਤਕਾਰਾਂ ਨੂੰ ਲੱਗ ਸਕਦੈ ਝਟਕਾ
ਪੰਜਾਬ, 13 ਦਸੰਬਰ : ਪੰਜਾਬ ਵਿੱਚ ਜਲਦੀ ਹੀ ਬਿਜਲੀ ਦੀਆਂ ਦਰਾਂ 10 ਫੀਸਦੀ ਤੱਕ ਵਧ ਸਕਦੀਆਂ ਹਨ ਕਿਉਂਕਿ ਪਾਵਰਕਾਮ ਨੇ ਇਸ ਸੰਬੰਧ ਵਿੱਚ ਪੰਜਾਬ ਸਟੇਟ ਇਲੈਕਟ੍ਰਿਸਿਟੀ ਰੈਗੂਲੇਟਰੀ ਕਮਿਸ਼ਨ ਨੂੰ ਮਤਾ ਭੇਜਿਆ ਗਿਆ ਹੈ । ਕਮਿਸ਼ਨ ਨੂੰ ਭੇਜੀ ਆਪਣੀ ਐਨੂਅਲ ਰੈਵੇਨਿਊ ਰਿਕੁਾਇਰਮੈਂਟ ਰਿਪੋਰਟ ਵਿੱਚ ਪਾਵਰਕਾਮ ਨੇ 5091 ਕਰੋੜ ਦੇ ਕੁੱਲ ਆਮਦਨੀ ਘਾਟੇ ਦਾ ਜ਼ਿਕਰ ਕਰਦੇ ਹੋਏ ਇਸ ਨੂੰ ਪੂਰਾ ਕਰਨ ਲਈ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਜ਼ਰੂਰੀ ਦੱਸਿਆ ਹੈ । ਇਸ ਵਾਧੇ ਨਾਲ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ । ਹਾਲਾਂਕਿ, ਪਾਵਰਕਾਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ 2010 ਵਿੱਚ ਪਾਵਰਕਾਮ ਦੇ ਬਣਨ ਤੋਂ ਲੈ ਕੇ ਪਿਛਲੇ 16 ਸਾਲਾਂ ਵਿੱਚ ਇਹ ਪ੍ਰਸਤਾਵਿਤ ਵਾਧਾ ਸਭ ਤੋਂ ਘੱਟ ਹੈ । ਪਾਵਰਕਾਮ ਦੀ ਰਿਪੋਰਟ ਦੇ ਅਨੁਸਾਰ, ਕਾਰਪੋਰੇਸ਼ਨ ਨੂੰ ਪਿਛਲੇ ਕੁਝ ਸਾਲਾਂ ਵਿੱਚ 5091 ਕਰੋੜ ਦਾ ਆਮਦਨੀ ਘਾਟਾ ਹੋਇਆ ਹੈ । ਵਿੱਤੀ ਵਰ੍ਹੇ 2023-24 ਵਿੱਚ ਪਾਵਰਕਾਮ ਨੂੰ 44822.19 ਕਰੋੜ ਦੀ ਆਮਦਨੀ ਦੀ ਲੋੜ ਸੀ, ਪਰ ਸਾਰੇ ਸਰੋਤਾਂ ਤੋਂ ਸਿਰਫ਼ 42293.42 ਕਰੋੜ ਦੀ ਹੀ ਆਮਦਨੀ ਹੋਈ, ਜਿਸ ਨਾਲ 2528.77 ਕਰੋੜ ਦਾ ਘਾਟਾ ਹੋਇਆ । ਇਸ ਤੋਂ ਪਹਿਲਾਂ ਵੀ ਪਾਵਰਕਾਮ ਨੂੰ 4072.27 ਕਰੋੜ ਦਾ ਆਮਦਨੀ ਘਾਟਾ ਹੋਇਆ ਸੀ ।

Advertisement
Advertisement
Advertisement
Advertisement
Scroll to Top