Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 12:45 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋਫੈਸਰ ਡਾ. ਸਤਿਆ ਬੀਰ ਸਿੰਘ ਨੇ ਫਿਜ਼ੀਕਲ ਸਾਇੰਸਜ਼ ਫ਼ੈਕਲਟੀ ਦੇ ਡੀਨ ਵਜੋਂ ਸੰਭਾਲੀ ਜ਼ਿੰਮੇਵਾਰੀ

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋਫੈਸਰ ਡਾ. ਸਤਿਆ ਬੀਰ ਸਿੰਘ ਨੇ ਫਿਜ਼ੀਕਲ ਸਾਇੰਸਜ਼ ਫ਼ੈਕਲਟੀ ਦੇ ਡੀਨ ਵਜੋਂ ਸੰਭਾਲੀ ਜ਼ਿੰਮੇਵਾਰੀ

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋਫੈਸਰ ਡਾ. ਸਤਿਆ ਬੀਰ ਸਿੰਘ ਨੇ ਫਿਜ਼ੀਕਲ ਸਾਇੰਸਜ਼ ਫ਼ੈਕਲਟੀ ਦੇ ਡੀਨ ਵਜੋਂ ਸੰਭਾਲੀ ਜ਼ਿੰਮੇਵਾਰੀ
ਪਟਿਆਲਾ, 1 ਜਨਵਰੀ : ਪੰਜਾਬੀ ਯੂਨੀਵਰਸਿਟੀ ਵਿਖੇ ਗਣਿਤ ਵਿਭਾਗ ਦੇ ਪ੍ਰੋਫੈਸਰ ਡਾ. ਸਤਿਆ ਬੀਰ ਸਿੰਘ ਨੇ ਫਿਜ਼ੀਕਲ ਸਾਇੰਸਜ਼ ਫ਼ੈਕਲਟੀ ਦੇ ਡੀਨ ਵਜੋਂ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ । ਜ਼ਿਕਰਯੋਗ ਹੈ ਕਿ ਡਾ. ਸਤਿਆ ਬੀਰ ਸਿੰਘ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਦੇ ਡਾਇਰੈਕਟਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਫਿਜ਼ੀਕਲ ਸਾਇੰਸਜ਼ ਫ਼ੈਕਲਟੀ ਦੇ ਸਾਬਕਾ ਡੀਨ ਡਾ. ਯਾਦਵਿੰਦਰ ਸਿੰਘ ਵੱਲੋਂ ਡੀਨ, ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਚਾਰਜ ਸੌਂਪਿਆ ਗਿਆ । ਇਸ ਮੌਕੇ ਗਣਿਤ ਵਿਭਾਗ ਦੇ ਮੁਖੀ ਡਾ. ਸ਼ੈਲੀ ਅਰੋੜਾ ਤੋਂ ਇਲਾਵਾ ਗਣਿਤ ਵਿਭਾਗ ਤੋਂ ਡਾ. ਨਵਪ੍ਰੀਤ ਸਿੰਘ ਨੂਰੀ, ਡਾ. ਪਰਵੀਨ ਲਤਾ, ਡਾ. ਅਰਜਨ ਸਿੰਘ, ਡਾ. ਜਸਲੀਨ ਕੌਰ, ਡਾ. ਦੀਪਕ ਕੁਮਾਰ, ਐਡੀਸ਼ਨਲ ਕੰਟਰੋਲਰ ਡਾ. ਅਮਨਦੀਪ ਵਰਮਾ, ਕੰਪਿਊਟਰ ਇੰਜਨੀਅਰਿੰਗ ਤੋਂ ਡਾ. ਰਾਜਿੰਦਰ ਕੁਮਾਰ, ਨੇਬਰਹੁੱਡ ਕੈਂਪਸ ਦੇਹਲਾ ਸੀਹਾਂ ਦੇ ਮੁਖੀ ਡਾ. ਸੁਖਵੀਰ ਸਿੰਘ, ਸੀ. ਜੀ. ਸੀ. ਲਾਂਡਰਾ ਤੋਂ ਡਾ. ਪੁਸ਼ਵਿੰਦਰ ਕੁਮਾਰ ਮੌਜੂਦ ਰਹੇ । ਇਨ੍ਹਾਂ ਤੋਂ ਇਲਾਵਾ ਸੈਂਟਰ ਫਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਦੇ ਸਮੂਹ ਸਟਾਫ, ਦਲੀਪ,ਸੁਸ਼ੀਲ ਅਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਵੀ ਉਨ੍ਹਾਂ ਨੂੰ ਇਸ ਨਵੇਂ ਅਹੁਦੇ ਲਈ ਆਪਣੀਆਂ ਸੁਭਕਾਮਨਾਵਾਂ ਦਿੱਤੀਆਂ ਗਈਆਂ ।

Advertisement
Advertisement
Advertisement
Advertisement
Scroll to Top