Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 5:57 am

+91 90915 01313 , +91 90916 01313

punjabbanni@gmail.com
punjabbani@yahoo.com

ਸੈਨਿਕ ਸਕੂਲ ਕਪੂਰਥਲਾ ਨੇ ਅਕਾਦਮਿਕ ਸੈਸ਼ਨ 2025-26 ਲਈ ਦਾਖਲੇ ਖੋਲ੍ਹੇ

ਸੈਨਿਕ ਸਕੂਲ ਕਪੂਰਥਲਾ ਨੇ ਅਕਾਦਮਿਕ ਸੈਸ਼ਨ 2025-26 ਲਈ ਦਾਖਲੇ ਖੋਲ੍ਹੇ

ਸੈਨਿਕ ਸਕੂਲ ਕਪੂਰਥਲਾ ਨੇ ਅਕਾਦਮਿਕ ਸੈਸ਼ਨ 2025-26 ਲਈ ਦਾਖਲੇ ਖੋਲ੍ਹੇ
ਸੂਬਾ ਸਰਕਾਰ ਵੱਲੋਂ ਪੰਜਾਬ ਦੀ ਨਾਗਰਿਕਤਾ ਵਾਲੇ ਕੈਡਿਟਾਂ ਨੂੰ ਆਮਦਨ ਅਧਾਰਤ ਵਜ਼ੀਫੇ ਦੀ ਸਹੂਲਤ
ਆਨਲਾਈਨ ਬਿਨੈ-ਪੱਤਰ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 13 ਜਨਵਰੀ 2025
ਚੰਡੀਗੜ੍ਹ, 1 ਜਨਵਰੀ : ਸੈਨਿਕ ਸਕੂਲ ਵਿੱਚ ਦਾਖਲੇ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੈਨਿਕ ਸਕੂਲ ਕਪੂਰਥਲਾ ਨੇ ਆਲ ਇੰਡੀਆ ਸੈਨਿਕ ਸਕੂਲਜ਼ ਪ੍ਰਵੇਸ਼ ਪ੍ਰੀਖਿਆ (ਏ. ਆਈ. ਐੱਸ. ਐੱਸ. ਈ. ਈ.) ਰਾਹੀਂ ਅਕਾਦਮਿਕ ਸੈਸ਼ਨ 2025-26 ਲਈ 6ਵੀਂ ਅਤੇ 9ਵੀਂ ਜਮਾਤਾਂ ਵਿੱਚ ਦਾਖਲੇ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ । ਨੈਸ਼ਨਲ ਟੈਸਟਿੰਗ ਏਜੰਸੀ (ਐਨ. ਟੀ. ਏ.) ਵੱਲੋਂ ਕਰਵਾਈ ਜਾਂਦੀ ਇਹ ਦਾਖਲਾ ਪ੍ਰੀਖਿਆ, 6ਵੀਂ ਅਤੇ 9ਵੀਂ ਜਮਾਤ ਦੇ ਲੜਕੇ – ਲੜਕੀਆਂ ਦੋਵਾਂ ਲਈ ਖੁੱਲ੍ਹੀ ਹੈ । ਇਮਤਿਹਾਨ ਦੀ ਅਸਲ ਮਿਤੀ ਸਬੰਧੀ ਜਾਣਕਾਰੀ ਜਲਦ ਹੀ ਐਨ. ਟੀ. ਏ. ਦੀ ਵੈੱਬਸਾਈਟ ’ਤੇ ਸਾਂਝੀ ਕਰ ਦਿੱਤੀ ਜਾਵੇਗੀ । ਬੁਲਾਰੇ ਨੇ ਅੱਗੇ ਦੱਸਿਆ ਕਿ 6ਵੀਂ ਜਮਾਤ ਲਈ ਉਮੀਦਵਾਰਾਂ ਦੀ ਉਮਰ 10-12 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਅਤੇ 9ਵੀਂ ਜਮਾਤ ਲਈ ਬਿਨੈ ਕਰਨ ਵਾਲੇ ਉਮੀਦਵਾਰ ਦੀ ਉਮਰ 31 ਮਾਰਚ, 2025 ਤੱਕ 13-15 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ । ਇਹ ਉਮਰ ਮਾਪਦੰਡ ਇਹ ਯਕੀਨੀ ਬਣਾਉਂਦੇ ਹਨ ਕਿ ਬਿਨੈਕਾਰ ਢੁਕਵੇਂ ਢੰਗ ਨਾਲ ਸਕੂਲ ਵਿੱਚ ਦਿੱਤੀ ਗਈ ਅਕਾਦਮਿਕ ਅਤੇ ਸਰੀਰਕ ਸਿਖਲਾਈ ਲਈ ਤਿਆਰ ਹਨ ।
ਵਿੱਤੀ ਸਹਾਇਤਾ ਦੇ ਸਬੰਧੀ ਦੱਸਦਿਆਂ ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਨਾਗਰਿਕਤਾ ਵਾਲੇ ਕੈਡਿਟਾਂ ਲਈ ਆਮਦਨ ਅਧਾਰਤ ਵਜ਼ੀਫੇ ਦੀ ਵੀ ਸਹੂਲਤ ਹੈ। 3 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰ ਦੇ ਕੈਡਿਟ ਰਿਆਇਤ ਵਜੋਂ ਪੂਰੀ ਦੀ ਪੂਰੀ ਟਿਊਸ਼ਨ ਫੀਸ ਵਾਪਸ ਲੈਣ ਦੇ ਯੋਗ ਹਨ, ਜਦ ਕਿ 3,00,001 ਤੋਂ 5,00,000 ਦੇ ਵਿਚਕਾਰ ਕਮਾਉਣ ਵਾਲੇ ਪਰਿਵਾਰ ਦੇ ਕੈਡਿਟਾਂ ਨੂੰ 75 ਫੀਸਦ ਟਿਊਸ਼ਨ ਫੀਸ, 5,00,001 ਤੋਂ 7,50,000 ਤੱਕ ਦੀ ਆਮਦਨ ਵਾਲਿਆਂ ਨੂੰ 50 ਫੀਸਦ, 7,50,001 ਤੋਂ 10,00,000 ਤੱਕ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੇ ਕੈਡਿਟਾਂ ਨੂੰ 25 ਫੀਸਦ ਟਿਊਸ਼ਨ ਫੀਸ ਰਿਆਇਤ ਵਜੋਂ ਵਾਪਸ ਕੀਤੀ ਜਾਂਦੀ ਹੈੈ। 10,00,000 ਰੁਪਏ ਤੋਂ ਵੱਧ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ਕੋਈ ਵਿੱਤੀ ਸਹਾਇਤਾ ਨਹੀਂ ਦਿੱਤੀ ਜਾਂਦੀ । ਬੁਲਾਰੇ ਨੇ ਅੱਗੇ ਦੱਸਿਆ ਕਿ ਯੋਗ ਕੈਡਿਟਾਂ ਲਈ ਹੋਰ ਕਿਸਮ ਦੀ ਵਿੱਤੀ ਸਹਾਇਤਾ ਉਪਲਬਧ ਹੈ, ਜਿਸ ਵਿੱਚ ਰੈਂਕ ਦੇ ਆਧਾਰ ’ਤੇ ਰੱਖਿਆ ਕਰਮੀਆਂ ਦੇ ਬੱਚਿਆਂ ਲਈ ਰੱਖਿਆ ਮੰਤਰਾਲੇ ਵੱਲੋਂ ਵਜ਼ੀਫੇ, ਰੱਖਿਆ ਮੰਤਰਾਲੇ ਵੱਲੋਂ ਕੇਂਦਰੀ ਸਹਾਇਤਾ, ਦੋ ਸਾਲਾਂ ਲਈ ਐਨ. ਡੀ. ਏ. ਪ੍ਰੋਤਸਾਹਨ ਅਤੇ ਬਿਹਾਰ ਦੀ ਨਾਗਰਿਕਤਾ ਵਾਲੇ ਕੈਡਿਟਾਂ ਲਈ ਬਿਹਾਰ ਸਰਕਾਰ ਦੇ ਵਜ਼ੀਫੇ ਸ਼ਾਮਲ ਹਨ । ਬੁਲਾਰੇ ਨੇ ਉਮੀਦਵਾਰਾਂ ਨੂੰ ਵਧੇਰੇ ਜਾਣਕਾਰੀ ਲੈਣ ਲਈ ਸਕੂਲ ਦੀ ਅਧਿਕਾਰਤ ਵੈੱਬਸਾਈਟ https://www.sskapurthala.com ਜਾਂ ਐਨਟੀਏ ਦੀ ਵੈੱਬਸਾਈਟ https://exams.nta.ac.in/aissee ’ਤੇ ਜਾਣ ਦੀ ਸਲਾਹ ਦਿੱਤੀ। ਆਨਲਾਈਨ ਬਿਨੈ-ਪੱਤਰ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ 13 ਜਨਵਰੀ 2025 (ਸ਼ਾਮ 5:00 ਵਜੇ ਤੱਕ) ਹੈ।

Advertisement
Advertisement
Advertisement
Advertisement
Scroll to Top