Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:29 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਕਰੇਗੀ ਅਤੇ ਉਸ ਅਨੁਸਾਰ ਕਦਮ ਚੁੱਕੇਗੀ : ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ

ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਕਰੇਗੀ ਅਤੇ ਉਸ ਅਨੁਸਾਰ ਕਦਮ ਚੁੱਕੇਗੀ : ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ

ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਕਰੇਗੀ ਅਤੇ ਉਸ ਅਨੁਸਾਰ ਕਦਮ ਚੁੱਕੇਗੀ : ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ
ਨਵੀਂ ਦਿੱਲੀ : ਭਾਰਤ ਦੇਸ਼ ਦੇ ਭਾਰਤੀ ਜਨਤਾ ਪਾਰਟੀ ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ-ਹਰਿਆਣਾ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਕਦਮ ਚੁੱਕੇ ਜਾਣ ਸਬੰਧੀ ਸਪੱਸ਼ਟ ਕੀਤਾ ਕਿ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਕਰੇਗੀ ਅਤੇ ਉਸ ਅਨੁਸਾਰ ਕਦਮ ਚੁੱਕੇਗੀ ।ਕੇਂਦਰੀ ਖੇਤੀਬਾੜੀ ਮੰਤਰੀ ਸਿ਼ਵਰਾਜ ਚੌਹਾਨ ਨੇ ਇਹ ਸਵਾਲ ਪੁੱਛੇ ਜਾਣ ਤੇ ਕਿ ਕੀ ਉਹ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨਗੇ ਬਾਰੇ ਵੀ ਆਪਣਾ ਸਪੱਸ਼ਟੀਕਰਨ ਦਿੰਦਿਆਂ ਇਕ ਵਾਰ ਫਿਰ ਕਿਹਾ ਕਿ ਸੁਪਰੀਮ ਕੋਰਟ ਵਲੋਂ ਦਿਤੇ ਗਏ ਫੈਸਲੇ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ । ਕੇਂਦਰੀ ਖੇਤੀਬਾੜੀ ਮੰਤਰੀ ਤੋਂ ਇਹ ਪੁੱਛੇ ਜਾਣ ਤੇ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਵਲੋਂ ਜਿਥੇ ਵਾਰ ਵਾਰ ਕੇਂਦਰ ਨੂੰ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਸਬੰਧੀ ਵੀ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਫਿਲਹਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ । ਸਿ਼ਵਰਾਜ ਚੌਹਾਨ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਹ ਹਰ ਮੰਗਲਵਾਰ ਨੂੰ ਵੱਖ-ਵੱਖ ਕਿਸਾਨ ਸੰਸਥਾਵਾਂ ਨਾਲ ਮੁਲਾਕਾਤ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ ਜਾਂਦਾ ਹੈ । ਦੱਸਣਯੋਗ ਹੈ ਕਿ ਕਿਸਾਨ ਨੇਤਾ ਕਿਸਾਨੀ ਹਿਤੈਸ਼ੀ ਮੰਗਾਂ ਨੂੰ ਲੈ ਕੇ 26 ਨਵੰਬਰ ਤੋਂ ਪੰਜਾਬ ਦੇ ਖਨੌਰੀ ਬਾਰਡਰ ਤੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਹਨ ।

Advertisement
Advertisement
Advertisement
Advertisement
Scroll to Top