Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:04 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਵਲ ਸਰਜਨ ਨੇ ਮਾਤਰੀ ਮੌਤਾਂ ਦੇ ਰੀਵਿਊ ਸਬੰਧੀ ਕੀਤੀ ਮੀਟਿੰਗ

ਸਿਵਲ ਸਰਜਨ ਨੇ ਮਾਤਰੀ ਮੌਤਾਂ ਦੇ ਰੀਵਿਊ ਸਬੰਧੀ ਕੀਤੀ ਮੀਟਿੰਗ

ਸਿਵਲ ਸਰਜਨ ਨੇ ਮਾਤਰੀ ਮੌਤਾਂ ਦੇ ਰੀਵਿਊ ਸਬੰਧੀ ਕੀਤੀ ਮੀਟਿੰਗ
-ਮਾਤਰੀ ਮੌਤ ਦਰ ਵਿੱਚ ਕਮੀ ਲਿਆਉਣਾ ਮੁੱਖ ਟੀਚਾ : ਡਾ. ਰਮਿੰਦਰ ਕੌਰ
ਪਟਿਆਲਾ 4 ਜੁਲਾਈ
ਗਰਭ ਅਵਸਥਾ, ਜਣੇਪੇ ਦੌਰਾਨ ਜਾਂ ਜਣੇਪੇ ਤੋਂ ਬਾਦ 42 ਦਿਨਾਂ ਦੇ ਵਿੱਚ ਮਾਰਚ ਮਹੀਨੇ ਦੌਰਾਨ ਹੋਈਆਂ 3 ਔਰਤਾਂ ਦੀਆਂ ਮੌਤਾਂ ਜਿਨ੍ਹਾਂ ਵਿੱਚੋਂ 1 ਪਟਿਆਲਾ ਜ਼ਿਲ੍ਹੇ ਅਤੇ 2 ਬਾਹਰਲੇ ਜ਼ਿਲ੍ਹਿਆਂ ਨਾਲ ਸਬੰਧਤ ਸਨ, ਦੇ ਰੀਵਿਊ ਸਬੰਧੀ ਸਿਵਲ ਸਰਜਨ ਡਾ. ਰਮਿੰਦਰ ਕੌਰ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਮੈਟਰਨਲ ਡੈਥ ਰੀਵਿਊ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐੈਸ.ਜੇ.ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ, ਰਾਜਿੰਦਰਾ ਹਸਪਤਾਲ ਤੋਂ ਔਰਤ ਰੋਗਾਂ ਦੇ ਮਾਹਰ ਪ੍ਰੋਫੈਸਰ ਡਾ. ਸ਼ੈਲੀ, ਸੀਨੀਅਰ ਰੈਜ਼ੀਡੈਂਟ ਡਾ. ਕੰਗਨ, ਮਾਤਾ ਕੁਸ਼ੱਲਿਆ ਹਸਪਤਾਲ ਤੋਂ ਗਾਇਨੋਕੋਲੋਜਿਸਟ ਡਾ. ਮਮਤਾ, ਅਨੈਸਥੈਟਿਕਸ ਡਾ. ਮਨਦੀਪ ਕੌਰ, ਡਾ. ਮਨਪ੍ਰੀਤ ਕੌਰ, ਡਾ. ਮਨਜੀਤ ਕਮਲ, ਡੀ.ਐਮ ਈ ਓ ਮੋਨਿਕਾ ਸ਼ਰਮਾ, ਡੀ ਐਸ ਏ ਤ੍ਰਿਪਤਾ ਰਾਣੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਬੀਰ ਕੌਰ ਅਤੇ ਜ਼ਿਲ੍ਹੇ ਦੀਆਂ ਹੋਈਆਂ ਮੌਤਾਂ ਨਾਲ ਸਬੰਧਤ ਏਰੀਏ ਦੇ ਸਬੰਧਤ ਮੈਡੀਕਲ ਅਫ਼ਸਰ ਅਤੇ ਏ.ਐਨ.ਐਮ. ਵੀ ਸ਼ਾਮਲ ਹੋਏ।
ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਮਾਤਰੀ ਮੌਤਾਂ ਨੂੰ ਰੀਵਿਊ ਕਰਨ ਦਾ ਮੁੱਖ ਮਕਸਦ ਮੌਤਾਂ ਦੇ ਕਾਰਨਾਂ ਨੂੰ ਜਾਣਨਾ ਹੈ ਤਾਂ ਜੋ ਉਹਨਾਂ ਕਾਰਨਾਂ ਨੂੰ ਦੂਰ ਕਰਨ ਲਈ ਨੀਤੀਆਂ ਬਣਾਈਆਂ ਜਾ ਸਕਣ ਅਤੇ ਮਾਤਰੀ ਮੌਤ ਦਰ ਵਿੱਚ ਕਮੀ ਲਿਆਂਦੀ ਜਾ ਸਕੇ। ਉਹਨਾਂ ਕਿਹਾ ਕਿ ਮਾਤਰੀ ਮੌਤ ਦੇ ਕਈ ਕਾਰਨ ਜਿਵੇਂ ਗਰਭਵਤੀ ਮਾਵਾਂ ਨੂੰ ਗੁੰਝਲਦਾਰ ਡਲਿਵਰੀ ਹੋਣ ਤੇ ਉਚੇਰੇ ਹਸਪਤਾਲ ਵਿੱਚ ਜਣੇਪਾ ਕਰਵਾਉਣ ਲਈ ਰੈਫ਼ਰ ਕਰਨ ਤੇ ਔਰਤ ਵੱਲੋਂ ਹਸਪਤਾਲ ਨਾ ਜਾਣਾ, ਗਰਭਵਤੀ ਔਰਤ ਵੱਲੋਂ ਕੋਈ ਪੁਰਾਣੀ ਬਿਮਾਰੀ ਹੋਣ ਤੇ ਉਸ ਦੀ ਜਾਣਕਾਰੀ ਨਾ ਦੇਣਾ, ਡਲਿਵਰੀ ਤੋਂ ਬਾਦ ਜ਼ਿਆਦਾ ਖੂਨ ਪੈਣਾ, ਇਨਫੈਕਸ਼ਨ ਹੋਣਾ, ਜ਼ਿਆਦਾ ਬਲੱਡ ਪ੍ਰੈਸ਼ਰ ਹੋਣਾ, ਅਸੁਰੱਖਿਅਤ ਆਬਰਸ਼ਨ ਆਦਿ ਹੋ ਸਕਦੇ ਹਨ। ਉਹਨਾਂ ਕਿਹਾ ਕਿ ਇਹਨਾਂ ਔਰਤਾਂ ਦੀਆਂ ਮੌਤਾਂ ਨੂੰ ਕਮਿਊਨਿਟੀ ਅਤੇ ਫੈਸੀਲਿਟੀ ਤੇ ਰੀਵਿਊ ਕਰਨ ਤੋਂ ਬਾਅਦ ਜ਼ਿਲ੍ਹਾ ਪੱਧਰ ਤੇ ਕਮੇਟੀ ਵੱਲੋਂ ਰੀਵਿਊ ਕੀਤਾ ਜਾਂਦਾ ਹੈ।
ਇਸ ਮੌਕੇ ਉਹਨਾਂ ਸਬੰਧਤ ਸਟਾਫ਼ ਨੂੰ ਗਰਭਵਤੀ ਔਰਤਾਂ ਦੇ ਚਾਰ ਐਂਟੀ ਨੇਟਲ ਚੈਕਅਪ ਨੂੰ ਯਕੀਨੀ ਬਣਾਉਣ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦਾ ਖਾਸ ਧਿਆਨ ਰੱਖਣ ਲਈ ਕਿਹਾ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐਸ. ਜੇ. ਸਿੰਘ. ਨੇ ਦੱਸਿਆ ਮਾਤਰੀ ਮੌਤ ਤੋਂ ਭਾਵ ਇੱਕ ਲੱਖ ਜਿੰਦਾ ਜਨਮ ਹੋਣ ਤੇ ਹੋਣ ਵਾਲੀਆਂ ਮਾਵਾਂ ਦੀ ਮੌਤਾਂ ਦੀ ਗਿਣਤੀ ਤੋਂ ਹੈ ਅਤੇ ਜ਼ਿਲ੍ਹੇ ਦਾ ਮਾਤਰੀ ਮੌਤ ਦਰ ਇਸ ਸਮੇਂ 79 ਹੈ ਜਿਸ ਨੂੰ ਹੋਰ ਘਟਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਬਾਹਰਲੇ ਜ਼ਿਲ੍ਹੇ ਦੀਆਂ ਹੋਈਆਂ ਦੋ ਮਾਤਰੀ ਮੌਤਾਂ ਦੀ ਸੂਚਨਾ ਰੀਵਿਊ ਕਰਨ ਤੋਂ ਬਾਦ ਸਬੰਧਤ ਸਿਵਲ ਸਰਜਨਾਂ ਨੂੰ ਕਮਿਊਨਿਟੀ ਲੈਵਲ ਤੇ ਰੀਵਿਊ ਕਰਨ ਲਈ ਭੇਜ ਦਿੱਤੀ ਗਈ ਹੈ।

Advertisement
Advertisement
Advertisement
Advertisement
Scroll to Top