Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:37 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ੰਭੂ ਮੋਰਚੇ ’ਤੇ ਕੇ. ਐਮ. ਐਮ. ਦੀ ਮੀਟਿੰਗ `ਚ ਜਥੇਬੰਦੀਆਂ ਨੇ ਕੀਤੀ ਅਪੀਲ

ਸ਼ੰਭੂ ਮੋਰਚੇ ’ਤੇ ਕੇ. ਐਮ. ਐਮ. ਦੀ ਮੀਟਿੰਗ `ਚ ਜਥੇਬੰਦੀਆਂ ਨੇ ਕੀਤੀ ਅਪੀਲ

ਸ਼ੰਭੂ ਮੋਰਚੇ ’ਤੇ ਕੇ. ਐਮ. ਐਮ. ਦੀ ਮੀਟਿੰਗ `ਚ ਜਥੇਬੰਦੀਆਂ ਨੇ ਕੀਤੀ ਅਪੀਲ
ਰਾਜਪੁਰਾ : ਪੰਜਾਬ ਹਰਿਆਣਾ ਹੱਦ ਤੇ ਬਣੇ ਸ਼ੰਭੂ ਬਾਡਰ ਵਿਖੇ ਕਿਸਾਨ ਮਜ਼ਦੂਰ ਮੋਰਚਾ ਦੀ ਇਕ ਅਹਿਮ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇ. ਐਮ. ਐਮ. ਦੀ ਪੂਰੀ ਲੀਡਰਸਿ਼ਪ ਨੇ ਦਿੱਲੀ 2 ਚੱਲ ਰਹੇ ਅੰਦੋਲਨ ਦੀ ਮੁਕੰਮਲ ਸਰਗਰਮੀਆਂ ’ਤੇ ਚਰਚਾ ਕੀਤੀ ਹੈ । ਸਰਵਣ ਪੰਧੇਰ ਨੇ ਕਿਹਾ ਕਿ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਦੋ ਵੱਡੇ ਐਲਾਨ ਹੋਏ ਕਿ ਦਿੱਲੀ ਕੂਚ ਪੈਦਲ ਅਤੇ ਡੱਲੇਵਾਲ ਨੇ ਮਰਨ ਵਰਤ ਦਾ ਐਲਾਨ ਕੀਤਾ ਸੀ । ਦੋਨੋਂ ਲਗਾਤਾਰ ਚੱਲਦੇ ਰੱਖਾਂਗੇ। ਸਰਵਣ ਪੰਧੇਰ ਨੇ ਅੱਗੇ ਕਿਹਾ ਕਿ 6 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ੰਭੂ ਬਾਰਡਰ ’ਤੇ ਮਨਾਇਆ ਜਾਵੇਗਾ । ਪਟਿਆਲੇ ਦੇ ਨੇੜੇਲੇ ਪਿੰਡਾਂ ਨੂੰ ਬੇਨਤੀ ਹੈ ਕਿ ਪ੍ਰਕਾਸ਼ ਪੁਰਬ ਦਿਹਾੜੇ ਮੌਕੇ ਸੰਗਤਾਂ ਵੱਧ ਤੋਂ ਵੱਧ ਗਿਣਤੀ ’ਚ ਸ਼ਮੂਲੀਅਤ ਕਰਨ । ਇਸ ਮੌਕੇ ਜਥੇਬੰਦੀਆਂ ਵੀ ਆਪਣਾ ਕੈਡਰ ਲੈ ਕੇ ਆਉਣਗੀਆਂ । ਮੀਟਿੰਗ ’ਚ ਫੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਵਿਧਾਨ ਵਾਲਾ ਸੈਸ਼ਨ ਬੁਲਾ ਕੇ ਨਵੀਂ ਖੇਤੀ ਨੀਤੀ ਦੇ ਖਰੜੇ ਨੂੰ ਰੱਦ ਕਰੇ ਅਤੇ ਨਾਲ ਹੀ ਕਿਸਾਨਾਂ ਦੀਆ 12 ਮੰਗਾਂ ਦੇ ਹੱਕ ਵਿਚ ਮਤਾ ਪਾਸ ਕਰੇ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੰਭੂ ਮੋਰਚੇ ’ਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ।

Advertisement
Advertisement
Advertisement
Advertisement
Scroll to Top