Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:19 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ੇਸ਼ ਬੱਚਿਆਂ ਨੂੰ ਆਫ਼ਤ ਪ੍ਰਬੰਧਨ, ਫਸਟ ਏਡ, ਫਾਇਰ ਸੇਫਟੀ, ਟ੍ਰੇਨਿੰਗ ਕਰਵਾਈ

ਵਿਸ਼ੇਸ਼ ਬੱਚਿਆਂ ਨੂੰ ਆਫ਼ਤ ਪ੍ਰਬੰਧਨ, ਫਸਟ ਏਡ, ਫਾਇਰ ਸੇਫਟੀ, ਟ੍ਰੇਨਿੰਗ ਕਰਵਾਈ

ਵਿਸ਼ੇਸ਼ ਬੱਚਿਆਂ ਨੂੰ ਆਫ਼ਤ ਪ੍ਰਬੰਧਨ, ਫਸਟ ਏਡ, ਫਾਇਰ ਸੇਫਟੀ, ਟ੍ਰੇਨਿੰਗ ਕਰਵਾਈ
ਪਟਿਆਲਾ : ਪਟਿਆਲਾ ਨੇੜਲੇ ਪਿੰਡ ਸੇਫਦੀਪੁਰ ਵਿਖੇ ਚਲ ਰਹੇ ਗੂੰਗੇ, ਬੋਲੇ ਅਤੇ ਅੰਨ੍ਹੇ ਬੱਚਿਆਂ ਦੇ ਸਪੈਸ਼ਲ ਸਕੂਲ ਵਿਖੇ ਬੱਚਿਆਂ ਅਤੇ ਅਧਿਆਪਕਾਂ ਨੂੰ ਆਫ਼ਤ ਪ੍ਰਬੰਧਨ, ਫਸਟ ਏਡ, ਸੀ. ਪੀ. ਆਰ., ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ, ਪੀੜਤਾਂ ਨੂੰ ਰੈਸਕਿਯੂ ਟਰਾਂਸਪੋਰਟ ਕਰਨ ਦੀ ਟ੍ਰੇਨਿੰਗ ਕਰਨਲ ਕਰਮਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ । ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ ਟ੍ਰੇਨਰ ਕਾਕਾ ਰਾਮ ਵਰਮਾ, ਜ਼ੋ ਭਾਰਤੀਯ ਰੈੱਡ ਕਰਾਸ ਦੇ ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਹਨ ਅਤੇ ਪੰਜਾਬ ਪੁਲਿਸ ਟਰੇਫਿਕ ਸਿਖਿਆ ਸੈਲ ਦੇ, ਏ. ਐਸ. ਆਈ. ਰਾਮ ਸਰਨ ਨੇ ਟ੍ਰੇਨਿੰਗ ਦਿੱਤੀ । ਤਰ੍ਹਾਂ ਤਰ੍ਹਾਂ ਦੇ ਪ੍ਰੈਕਟਿਕਲ ਕਰਵਾਕੇ ਵਿਦਿਆਰਥੀਆਂ ਨੂੰ ਅੱਗਾਂ ਬੁਝਾਉਣ, ਗੈਸਾਂ ਧੂੰਏਂ ਤੋਂ ਬਚਣ, ਗਲ਼ੇ ਵਿਚ ਫ਼ਸੀ ਚੀਜ਼ ਨੂੰ ਬਾਹਰ ਕੱਢਣ, ਫਸਟ ਏਡ ਦੀ ਏ. ਬੀ. ਸੀ. ਡੀ., ਰਿਕਵਰੀ ਪੁਜੀਸ਼ਨ, ਵੈਟੀਲੈਟਰ ਬਣਾਉਟੀ ਸਾਹ ਕਿਰਿਆ, ਸੀ. ਪੀ. ਆਰ., ਅੰਦਰੂਨੀ ਰਤਵਾਹ ਬੰਦ ਨਾ ਕਰਨ ਅਤੇ ਅੱਗਾਂ ਬੁਝਾਉਣ ਲਈ ਪਾਣੀ, ਮਿੱਟੀ, ਅੱਗ ਨੂੰ ਭੁੱਖਾ ਮਾਰਨਾ ਅਤੇ ਸਿਲੰਡਰਾਂ ਦੀ ਵਰਤੋਂ ਬਾਰੇ ਟ੍ਰੇਨਿੰਗ ਦਿੱਤੀ । ਕਰਨਲ ਕਰਮਿੰਦਰ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਰੈਣੂ ਸਿੰਗਲਾ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਬੱਚਿਆਂ ਦੀ ਸੁਰੱਖਿਆ, ਸਿਖਿਆ, ਸਿਹਤ, ਖੇਡਾਂ ਅਤੇ ਮਨੋਰੰਜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ । ਬੱਚਿਆਂ ਨੂੰ ਐਮਰਜੈਂਸੀ ਦੌਰਾਨ ਆਪਣੀ ਸੁਰੱਖਿਆ ਅਤੇ ਪੀੜਤਾਂ ਦੀ ਸਹਾਇਤਾ ਕਰਨ ਦੀ ਟ੍ਰੇਨਿੰਗ ਵੀ ਕਰਵਾਈ ਗਈ। ਏ ਐਸ ਆਈ ਰਾਮ ਸਰਨ ਨੇ ਸੰਕਟ ਸਮੇਂ ਪੁਲਿਸ ਹੈਲਪ ਲਾਈਨ ਨੰਬਰ 112/181 ਤੋਂ ਇਲਾਵਾ 1091/1098 ਅਤੇ ਐਂਬੂਲੈਂਸ ਲਈ 108, ਫਾਇਰ ਬ੍ਰਿਗੇਡ ਲਈ 101 ਅਤੇ ਸਾਇਬਰ ਸੁਰੱਖਿਆ ਲਈ 1930 ਨੰਬਰਾਂ ਦੀ ਜਾਣਕਾਰੀ ਦਿੱਤੀ। ਕਰਨਲ ਕਰਮਿੰਦਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀ ਮੌਕ ਡਰਿੱਲਾਂ ਅਤੇ ਟ੍ਰੇਨਿੰਗ ਸਕੂਲਾਂ ਵਿਖੇ ਸਾਲ ਵਿੱਚ ਦੋ ਤਿੰਨ ਵਾਰ ਜਰੂਰ ਹੋਣੀਆਂ ਚਾਹੀਦੀਆਂ ਹਨ ਤਾਂ ਜ਼ੋ ਬੱਚੇ ਆਪਣੀ ਸੁਰੱਖਿਆ ਅਤੇ ਪੀੜਤਾਂ ਦੇ ਮਦਦਗਾਰ ਫ਼ਰਿਸ਼ਤੇ ਬਣ ਕੇ ਕੀਮਤੀ ਜਾਨਾਂ ਬਚਾਉਣ ਲਈ ਤਿਆਰ ਹੋਣ ।

Advertisement
Advertisement
Advertisement
Advertisement
Scroll to Top