Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 12:37 am

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਝੋਟਾ ਹੋਇਆ ਦਾਖਲ

ਸਕੂਲ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਝੋਟਾ ਹੋਇਆ ਦਾਖਲ

ਸਕੂਲ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਝੋਟਾ ਹੋਇਆ ਦਾਖਲ
ਮਹਾਰਾਸ਼ਟਰ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਸ਼ਹਿਰ ਦੇ ਮਾਡਰਨ ਇੰਗਲਿਸ਼ ਸਕੂਲ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਇਕ ਝੋਟਾ ਸਕੂਲ ‘ਚ ਦਾਖਲ ਹੋ ਗਿਆ, ਜਿਸ ਨਾਲ ਪੂਰੇ ਸਕੂਲ ‘ਚ ਜਿਥੇ ਹਫੜਾ-ਦਫੜੀ ਮਚ ਗਈ, ਉਥੇ ਇਸ ਦੌਰਾਨ 15 ਵਿਦਿਆਰਥੀ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਉਪਰੋਕਤ ਸਮੁੱਚੇ ਜ਼ਖਮੀਆਂ ਦਾ ਸ਼ਹਿਰ ਦੇ ਘਾਟੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ । ਅਜਿਹਾ ਘਟਨਾਕ੍ਰਮ ਵਾਪਰਨ ਦੇ ਮਾਮਲੇ ਦੀ ਪੁਲਸ ਅਤੇ ਪ੍ਰਸ਼ਾਸਨ ਵਲੋਂ ਜਾਂਚ ਜਾਰੀ ਹੈ ।
ਦੱਸਣਯੋਗ ਹੈ ਕਿ ਛਤਰਪਤੀ ਸੰਭਾਜੀਨਗਰ ਦੇ ਟਾਊਨ ਹਾਲ ਇਲਾਕੇ ‘ਚ ਸਥਿਤ ਮਾਡਰਨ ਇੰਗਲਿਸ਼ ਸਕੂਲ ‘ਚ ਬੁੱਧਵਾਰ ਨੂੰ ਕਲਾਸਾਂ ਆਮ ਵਾਂਗ ਸ਼ੁਰੂ ਹੋਈਆਂ । ਸਵੇਰੇ ਕਰੀਬ 10:15 ਵਜੇ ਕੁਝ ਵਿਦਿਆਰਥੀ ਸਕੂਲ ਦੇ ਮੈਦਾਨ ਵਿੱਚ ਖੇਡ ਰਹੇ ਸਨ ਕਿ ਅਚਾਨਕ ਇੱਕ ਝੋਟਾ ਸਕੂਲ ਵਿੱਚ ਦਾਖਲ ਹੋ ਗਿਆ । ਸਕੂਲ ਦੇ ਚੌਕੀਦਾਰ ਨੇ ਉਸ ਨੂੰ ਰੋਕਣ ਦੀ ਕੋਸਿ਼ਸ਼ ਕੀਤੀ ਪਰ ਉਹ ਅਸਫਲ ਰਿਹਾ । ਝੋਟੇ ਦੇ ਦਾਖਲ ਹੁੰਦੇ ਹੀ ਸਕੂਲ ਵਿੱਚ ਭਗਦੜ ਮੱਚ ਗਈ । ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ । ਇਸ ਦੌਰਾਨ ਜ਼ਖਮੀ ਵਿਦਿਆਰਥੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ । ਇਸ ਹਮਲੇ ‘ਚ ਇਕ ਵਿਦਿਆਰਥੀ ਦੀ ਲੱਤ ਟੁੱਟ ਗਈ, ਜਦਕਿ ਕੁਝ ਹੋਰ ਵਿਦਿਆਰਥੀ ਮਾਮੂਲੀ ਜ਼ਖਮੀ ਹੋ ਗਏ । ਇਸ ਤੋਂ ਇਲਾਵਾ ਇਕ ਵਿਦਿਆਰਥੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਅਧਿਆਪਕ ਵੀ ਜ਼ਖਮੀ ਹੋ ਗਿਆ । ਝੋਟੇ ਦੇ ਸਕੂਲ ਵਿੱਚ ਦਾਖਲ ਹੋਣ ਦਾ ਕਾਰਨ ਅਤੇ ਦਿਸ਼ਾ ਅਜੇ ਸਪੱਸ਼ਟ ਨਹੀਂ ਹੋ ਸਕੀ ਹੈ । ਸਥਾਨਕ ਪ੍ਰਸ਼ਾਸਨ ਅਤੇ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ।

Advertisement
Advertisement
Advertisement
Advertisement
Scroll to Top