Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:55 pm

+91 90915 01313 , +91 90916 01313

punjabbanni@gmail.com
punjabbani@yahoo.com

9ਵੀਂ ਜਮਾਤ ਦੀ 14 ਸਾਲਾ ਵਿਦਿਆਰਥਣ ਨੂੰ ਜ਼ਬਰਦਸਤੀ ਕਾਰ ਵਿਚ ਲਿਜਾ ਕੇ ਨੌਜਵਾਨ ਨੇ ਕੀਤਾ ਰੇਪ

9ਵੀਂ ਜਮਾਤ ਦੀ 14 ਸਾਲਾ ਵਿਦਿਆਰਥਣ ਨੂੰ ਜ਼ਬਰਦਸਤੀ ਕਾਰ ਵਿਚ ਲਿਜਾ ਕੇ ਨੌਜਵਾਨ ਨੇ ਕੀਤਾ ਰੇਪ

9ਵੀਂ ਜਮਾਤ ਦੀ 14 ਸਾਲਾ ਵਿਦਿਆਰਥਣ ਨੂੰ ਜ਼ਬਰਦਸਤੀ ਕਾਰ ਵਿਚ ਲਿਜਾ ਕੇ ਨੌਜਵਾਨ ਨੇ ਕੀਤਾ ਰੇਪ
ਫਰੀਦਕੋਟ : ਪੰਜਾਬ ਦੇ ਸ਼ਹਿਰ ਫਰੀਦਕੋਟ ਦੇ ਜੈਤੋ ਸ਼ਹਿਰ `ਚ 9ਵੀਂ ਜਮਾਤ ਦੀ 14 ਸਾਲਾ ਵਿਦਿਆਰਥਣ ਨਾਲ ਨੌਜਵਾਨ ਨੇ ਬਲਾਤਕਾਰ ਕੀਤਾ ਗਿਆ ਹੈ। ਬਲਾਤਕਾਰ ਦੀ ਪੀੜਤਾ ਨੇ ਦੱਸਿਆ ਕਿ ਦੋਸ਼ੀ ਉਸ ਨੂੰ ਕਾਰ `ਚ ਬਿਠਾ ਕੇ ਲੈ ਗਿਆ ਅਤੇ ਜ਼ਬਰਦਸਤੀ ਉਸ ਦੇ ਕੱਪੜੇ ਉਤਾਰ ਦਿੱਤੇ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਆਪਣੇ ਪਰਿਵਾਰ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ । ਪੁਲਸ ਨੂੰ ਦਿੱਤੀ ਸਿ਼ਕਾਇਤ ਵਿੱਚ 14 ਸਾਲਾ ਲੜਕੀ ਨੇ ਦੱਸਿਆ ਕਿ ਉਹ ਨੌਵੀਂ ਜਮਾਤ ਵਿੱਚ ਪੜ੍ਹਦੀ ਹੈ ਅਤੇ ਉਸ ਦੇ ਮਾਪੇ ਮਜ਼ਦੂਰੀ ਦਾ ਕੰਮ ਕਰਦੇ ਹਨ । ਦੋ ਦਿਨ ਪਹਿਲਾਂ 1 ਜਨਵਰੀ ਨੂੰ ਉਸ ਦੇ ਮਾਤਾ-ਪਿਤਾ ਕੰਮ `ਤੇ ਗਏ ਹੋਏ ਸਨ ਅਤੇ ਉਹ ਘਰ `ਚ ਇਕੱਲੀ ਸੀ । ਇਸ ਦੌਰਾਨ ਸ਼ਾਮ ਨੂੰ ਉਹ ਜੈਤੋ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਈ ਹੋਈ ਸੀ । ਜਿੱਥੇ ਉਸ ਦੀ ਮੁਲਾਕਾਤ ਰਮਨਪ੍ਰੀਤ ਸਿੰਘ ਉਰਫ਼ ਬਬਲੂ ਨਾਲ ਹੋਈ, ਜਿਸ ਨਾਲ ਉਸ ਦੀ ਕੁਝ ਦਿਨ ਪਹਿਲਾਂ ਹੀ ਗੱਲਬਾਤ ਹੋਈ ਸੀ । ਵਿਦਿਆਰਥਣ ਅਨੁਸਾਰ ਰਮਨਪ੍ਰੀਤ ਸਿੰਘ ਨੇ ਉਸ ਨੂੰ ਆਪਣੇ ਜਾਲ ਵਿੱਚ ਫਸਾ ਲਿਆ ਅਤੇ ਮੁਕਤਸਰ ਸਾਹਿਬ ਰੋਡ ’ਤੇ ਰਜਵਾਹੇ ਪੁਲ ਨੇੜੇ ਆਪਣੀ ਕਾਰ ਵਿੱਚ ਲੈ ਗਿਆ । ਉਸ ਨੂੰ ਉੱਥੇ ਲੈ ਕੇ ਨੌਜਵਾਨ ਨੇ ਜ਼ਬਰਦਸਤੀ ਉਸ ਦੇ ਕੱਪੜੇ ਉਤਾਰ ਦਿੱਤੇ ਅਤੇ ਉਸ ਨਾਲ ਬਲਾਤਕਾਰ ਕੀਤਾ । ਇਸ ਤੋਂ ਬਾਅਦ ਉਸ ਨੇ ਉਸ ਨੂੰ ਕਾਰ ਵਿਚ ਬਿਠਾ ਕੇ ਜੈਤੋ ਦੇ ਬਿਜਲੀ ਘਰ ਨੇੜੇ ਉਤਾਰ ਦਿੱਤਾ ਅਤੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀਆਂ ਧਮਕੀ ਦਿੱਤੀ । ਘਰ ਪਹੁੰਚ ਕੇ ਵਿਦਿਆਰਥਣ ਨੇ ਸਾਰੀ ਘਟਨਾ ਆਪਣੇ ਪਰਿਵਾਰ ਨੂੰ ਦੱਸੀ । ਪਰਿਵਾਰ ਨੇ ਉਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਵਾਇਆ।ਜਾਂਚ ਅਧਿਕਾਰੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਵਿਦਿਆਰਥਣ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਰਮਨਪ੍ਰੀਤ ਸਿੰਘ ਬਬਲੂ ਖਿ਼ਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

Advertisement
Advertisement
Advertisement
Advertisement
Scroll to Top